ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

Sorry, this news is not available in your requested language. Please see here.

ਚੰਡੀਗੜ੍ਹ 07 ਜੁਲਾਈ 2021 ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਹੋਰ ਮਿਹਨਤੀ ਬੀਬੀਆਂ ਨੂੰ ਸ਼ਾਮਲ ਕਰ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਇਸਤਰੀ ਅਕਾਲੀ ਦੇ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਬੀਬੀ ਸੂਰਜ ਕੌਰ ਖਿਆਲਾ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰਾਂ ਬੀਬੀ ਜਸਵਿੰਦਰ ਕੌਰ ਠੁੱਲੇਵਾਲ, ਬੀਬੀ ਪਰਮਜੀਤ ਕੌਰ ਕੱਟੂ ਅਤੇ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਬੀਬੀ ਨਛੱਤਰ ਕੌਰ ਮਾਨਸਾ ਨੂੰ ਇਸਤਰੀ ਅਕਾਲ਼ੀ ਦਲ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ।