ਜ਼ਿਲ਼੍ਹਾ ਸਿੱਖਿਆ ਅਧਿਕਾਰੀਆਂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗਾਂ ‘ਚ ਰਣਨੀਤੀ ਕੀਤੀ ਤਿਆਰ
ਅੰਮ੍ਰਿਤਸਰ, 16 ਜੁਲਾਈ 2021 ਕੇਂਦਰੀ ਸਰਕਾਰ ਦੇ ਸਿੱਖਿਆ ਮੰਤਰਾਲੇ ਵਲੋਂ ਕਰਵਾਏ ਗਏ ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਨੂੰ ਦੇਸ਼ ਦਾ ਅੱਵਲ ਸੂਬਾ ਐਲਾਣੇ ਜਾਣ ਉਪਰੰਤ ਇਸ ਵਕਾਰੀ ਖਿਤਾਬ ਨੂੰ ਬਰਕਰਾਰ ਰੱਖਣ ਲਈ ਸਤੰਬਰ ਮਹੀਨੇ ਵਿੱਚ ਹੋ ਰਹੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਲਈ ਤਿਆਰੀਆਂ ਅਰੰਭਦਿਆਂ ਵਿਭਾਗੀ ਗਤੀਵਧਿੀਆ ਤੇਜ ਕਰ ਦਿਤੀਆਂ ਹਨ। ਜਿਸ ਤਹਿਤ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਤੇ ਸੁਸ਼ੀਲ ਕੁਮਾਰ ਤੁੱਲੀ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਵਲੋਂ ਵੱਖਰੇ ਤੌਰ ਤੇ ਦੋਹਾਂ ਵਰਗਾਂ ਦੇ ਬਲਾਕ ਸਿੱਖਿਆ ਅਫਸ਼ਰਾਂ, ਸਕੂਲ ਮੁਖੀਆਂ, ਅਧਿਆਪਕਾਂ, ਵੱਖ ਵੱਖ ਵਿਸ਼ਿਆਂ ਦੇ ਜ਼ਿਲ੍ਹਾ ਤੇ ਬਲਾਕ ਮੈਂਟਰਾਂ, ਬਲਾਕ ਨੋਡਲ ਅਫਸਰਾਂ, ਪੜੋ ਪੰਜਾਬ ਪੜਾਉ ਪੰਜਾਬ ਟੀਮ, ਜ਼ਿਲ੍ਹਾ, ਬਲਾਕ ਤੇ ਸਕੂਲ ਪੱਧਰੀ ਮੀਡੀਆ ਟੀਮ ਨਾਲ ਉੱਧਰੀ ਮੀਟਿੰਗਾਂ ਕਰਕੇ ਰੂਪਰੇਖਾ ਉਲੀਕੀ ਗਈ।
ਜ਼ਿਲ਼੍ਹਾ ਸਿੱਖਿਆ ਅਧਿਕਾਰੀਆਂ ਵਲੋਂ ਵੱਖ ਵੱਖ ਕੀਤੀਆਂ ਮੀਟਿੰਗਾਂ ਦੌਰਾਨ ਆਪਣੇ ਸੰਬੋਧਨ ਵਿੱਚ ਹਾਜਰ ਅਧਿਆਪਕਾਂ ਤੇ ਸਿੱਖਿਆ ਅਧਿਕਾਰੀਆਂ ਨੂੰ ਸੰਬੋਧਿਤ ਹੁੰਦਿਆਂ ਨੈਸ਼ਨਲ ਅਚੀਵਮੈਂਟ ਸਰਵੇ (ਨੈਸ)(ਕੌਮੀ ਪ੍ਰਾਪਤੀ ਸਰਵੇਖਣ) ਸੰਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਰਵੇਖਣ ਸਕੂਲਾਂ ਦੀ ਵਿਦਿਅਕ ਗੁਣਵੱਤਾ, ਵਿਦਿਅਕ ਗਤÇਵਿਧੀਆਂ ਨਾਲ ਸੰਬੰਧਿਤ ਸਮੱਗਰੀ ਤੇ ਸਹੂਲਤਾਂ, ਸਕੂਲ ਪ੍ਰਬੰਧਨ ਤੇ ਸਕੂਲਾਂ ਦੇ ਸਮਾਜ ਵਿੱਚ ਪ੍ਰਭਾਵ ਬਾਰੇ ਹੋਵੇਗਾ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਨਵੰਬਰ ਮਹੀਨੇ ‘ਚ ਹੋਣ ਵਾਲੇ ਨੈਸ ਟੈਸਟ ਦੀ ਤਿਆਰੀ ਲਈ ਸਕੂਲ ਸਿੱਖਿਆ ਵਿਭਾਗ ਵਲੋਂ ਅਗਸਤ, ਸਤੰਬਰ ਤੇ ਅਕਤੂਬਰ ਮਹੀਨੇ ਦੌਰਾਨ ਵੱਖ ਵੱਖ ਗਤੀਵਿਧੀਆਂ ਨੂੰ ਅੰਜਾਮ ਦਿੰਦਿਆਂ ਜ਼ਿਲ਼੍ਹੇ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਤਿੰਨ ਪੜਾਵਾਂ ਵਿੱਚ ਅਭਿਆਸ ਕੀਤਾ ਜਾਵੇਗਾ। ਸਿੱਖਿਆ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਵੀ ਨੈਸ ਟੈਸਟ ਹੁੰਦਾ ਹੈ ਉਸਦੇ ਨਾਲ ਹੀ ਪੈਸ ਭਾਵ ਪੰਜਾਬ ਅਚੀਵਮੈਨਟ ਸਰਵੇ ਹੋਵੇਗਾ ਜਿਸ ਵਿੱਚ ਜ਼ਿਲ਼੍ਹੇ ਦੇ ਸਮੂਹ ਸਰਕਾਰੀ ਸਕੂਲ ਹਿੱਸਾ ਲੈਣਗੇ ਜਦਕਿ ਨੈਸ ਟੈਸਟ ਵਿੱਚ ਚੁੰਣਿਦਾ ਸਕੂਲ ਦੇ ਵਿਦਿਆਰਥੀ ਹਿੱਸਾ ਲੈਣਗੇ।ਉਨ੍ਹਾਂ ਦੱਸਿਆ ਕਿ ਨੈਸ ਟੈਸਟ ਲਈ ਸਕੂਲ ਪੱਧਰ ਤੱਕ ਪੁੱਜਦੀ ਕੀਤੀ ਵਿਭਾਗ ਵਲੋਂ ਤਿਆਰ ਕੀਤੀ ਨਮੂਨੇ ਦੀ ਪ੍ਰਸ਼ਾਨਵਲੀ ਤਹਿਤ ਨੈਸ ਟੈਸਟ ਲਈ ਯੋਜਨਾਬੰਦੀ ਕੀਤੀ ਜਾਵੇਗੀ। ਇਸ ਸਮੇਂ ਪ੍ਰਿੰਸੀਪਲ ਬਲਰਾਜ ਸਿੰਘ ਢਿਲੋਂ ਡੀ.ਐਸ.ਐਮ., ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਪੜੋ ਪੰਜਾਬ ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀਮਤੀ ਮਨਪ੍ਰੀਤ ਕੌਰ, ਜਸਕਰਨ ਸਿੰਘ ਜ਼ਿਲ਼੍ਹਾ ਐਮ.ਆਈ.ਐਸ. ਕੋਆਰਡੀਨੇਟਰ, ਕਰਨ ਸਿੰਘ ਸਹਾਇਕ ਕੋਆਰਡੀਨੇਟਰ ਹਾਜਰ ਸਨ।
ਤਸਵੀਰ ਕੈਪਸ਼ਨ: ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ
ਸੁਸੀਲ ਕੁਮਾਰ ਤੁੱਲੀ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ