ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

Sorry, this news is not available in your requested language. Please see here.

ਕੁਦਰਤੀ ਸੋਮੇ ਬਚਾਉਣਾ ਸਮਾਜ ਦੇ ਹਰੇਕ ਨਾਗਰਿਕ ਦਾ ਮੁੱਢਲਾ ਫ਼ਰਜ : ਵਿਧਾਇਕ ਪੰਡੋਰੀ
ਮਹਿਲ ਕਲਾਂ/ਬਰਨਾਲਾ, 26 ਜੁਲਾਈ 2021
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਬਲਾਕ ਮਹਿਲ ਕਲਾਂ ਦੇ ਪਿੰਡ ਪੰਡੋਰੀ ਵਿਖੇ ਕਿਸਾਨ ਅਰਜਿੰਦਰ ਸਿੰਘ ਦੇ ਖੇਤ ਵਿਖੇ “ਖੇਤ ਦਿਵਸ””ਦਾ ਆਯੋਜਿਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਿਤ ਹੁੰਦਿਆਂ ਪਿੰਡ ਦੇ ਜੰਮਪਲ ਅਤੇ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਅੱਜ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾਣਾ ਇੱਕ ਚਿੰਤਾ ਦਾ ਵਿਸ਼ਾ ਹੈ। ਇਸ ਲਈ ਪਾਣੀ ਵਰਗੇ ਕੁਦਰਤੀ ਸੋਮੇ ਨੂੰ ਬਚਾਉਣਾ ਸਮਾਜ ਦੇ ਹਰੇਕ ਨਾਗਰਿਕ ਦਾ ਮੁੱਢਲਾ ਫ਼ਰਜ ਹੈ। ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਪੀ.ਏ.ਯੂ. ਵੱਲੋਂ ਸ਼ਿਫਾਰਸ਼ ਕੀਤੀ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਰਾਹੀਂ ਵੀ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ ਅਤੇ ਇਸ ਨਾਲ ਖੇਤੀ ਖਰਚੇ ਵੀ ਘੱਟਦੇ ਹਨ। ਇਸ ਸਮੇਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਅਰਜਿੰਦਰ ਸਿੰਘ ਅਤੇ ਨਵਦੀਪ ਸਿੰਘ ਨੇ ਬਾਕੀ ਕਿਸਾਨਾਂ ਨਾਲ ਵੀ ਤਜਰਬੇ ਸਾਂਝੇ ਕਰਦੇ ਕਿਹਾ ਕਿ ਇਹ ਤਕਨੀਕ ਕਾਫ਼ੀ ਸਫ਼ਲ ਰਹੀ ਹੈ।
ਡਾ.ਚਰਨਜੀਤ ਸਿੰਘ ਕੈਂਥ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਰੁੱਖ ਲਗਾਉਣ ਦੇ ਨਾਲ-ਨਾਲ ਇਨ੍ਹਾਂ ਰੁੱਖਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ ਤਾਂ ਜੋ ਸੰਘਣੇ ਛਾਂਦਾਰ ਰੁੱਖ ਤਿਆਰ ਹੋਣ, ਜਿਸ ਨਾਲ ਵਾਤਾਵਰਣ ਵਿੱਚ ਸ਼ੁੱਧ ਹੋ ਸਕੇ ਤੇ ਅਸੀਂ ਕੁਦਰਤੀ ਆਕਸੀਜਨ ਦਾ ਆਨੰਦ ਮਾਣ ਸਕੀਏ।
ਇਸ ਸਮੇਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਆਪਣੀ ਕਵਿਤਾ ਰਾਹੀਂ ਉਤਸ਼ਾਹਿਤ ਕਰਨ ਵਾਲੇ ਸਕੂਲੀ ਵਿਦਿਆਰਥੀਆਂ ਜਸਕਰਨ ਸਿੰਘ, ਕਮਲ ਹੀਰ, ਹਰਵਿੰਦਰ ਸਿੰਘ ਅਤੇ ਹਰਭਜਨ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਸਮੇਂ ਕਿਸਾਨਾਂ ਨੂੰ ਵੱਖ-ਵੱਖ ਕਿਸਮ ਦੇ ਬੂਟੇ ਵੀ ਤਕਸੀਮ ਕੀਤੇ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜਸਮੀਨ ਸਿੱਧੂ ਏ. ਡੀ. ਓ., ਡਾ.ਨਵਦੀਪ ਸਿੰਘ ਗਿੱਲ, ਡਾ. ਵਿਵੇਕ ਕੁਮਾਰ, ਡਾ. ਪਰਮਿੰਦਰ ਸਿੰਘ ਭੂਮੀ ਰੱਖਿਆ ਅਫ਼ਸਰ, ਯਾਦਵਿੰਦਰ ਸਿੰਘ ਏ. ਈ. ਓ., ਚਰਨ ਰਾਮ ਏ.ਈ. ਓ, ਸਨਵਿੰਦਰ ਸਿੰਘ ਬੀ.ਟੀ.ਐੱਮ, ਜਸਵੰਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮਹਿਲ ਕਲਾਂ, ਕਿਸਾਨ ਪਾਲ ਸਿੰਘ ਪੰਚ, ਨੱਥਾ ਸਿੰਘ ਬਾਠ, ਸੁਦਾਗਰ ਸਿੰਘ, ਇੰਦਰਜੀਤ ਸਿੰਘ,ਤੋਂ ਇਲਾਵਾ ਹੋਰ ਕਿਸਾਨ ਅਤੇ ਵਿਭਾਗ ਦੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ।

Spread the love