ਐਸ.ਏ.ਐਸ.ਨਗਰ, 3 ਅਗਸਤ 2021
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਹੇਠ ਲੀਗਲ ਏਡ ਫੰਕਸ਼ਨਰੀਜ਼ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਉਣ ਲਈ ਵੈਕਸੀਨ ਦੀ ਦੂਜੀ ਖੁਰਾਕ ਦੇਣ ਲਈ ਅੱਜ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਟੀਕਾਕਰਨ ਕੈਂਪ ਲਾਇਆ ਗਿਆ।
ਇਸ ਮੌਕੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਲੀਗਲ ਏਡ ਫੰਕਸ਼ਨਰੀਜ਼ ਨੂੰ ਕੋਵਿਡ ਮਹਾਂਮਾਰੀ ਦਾ ਟਾਕਰਾ ਕਰਨ ਲਈ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਦਿੱਤੀ ਜਾ ਰਹੀ ਹੈ। ਇਸ ਸਬੰਧੀ ਇੱਥੇ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਅੱਜ ਟੀਕਾਕਰਨ ਕੈਂਪ ਲਾਇਆ ਗਿਆ। ਇਸ ਵਿੱਚ ਸੈਸ਼ਨਜ਼ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀ ਅਤੇ ਕਰਮਚਾਰੀਆਂ ਤੋਂ ਇਲਾਵਾ ਵਕੀਲਾਂ ਦੇ ਵੈਕਸੀਨ ਲਾਈ ਗਈ। ਇਸ ਤੋਂ ਪਹਿਲਾਂ ਅਪਰੈਲ ਅਤੇ ਮਈ, 2021 ਨੂੰ ਵੀ ਵੈਕਸੀਨ ਦੀ ਪਹਿਲੀ ਡੋਜ਼ ਲਾਉਣ ਸਬੰਧੀ ਕੈਂਪ ਲਾਇਆ ਜਾ ਚੁੱਕਾ ਹੈ।