ਜ਼ਿਲਾ ਤੇ ਸੈਸ਼ਨ ਜੱਜ ਨੇ ਕੋਰਟ ਕੰਪਲੈਕਸ ਵਿਖੇ ਲਹਿਰਾਇਆ ਕੌਮੀ ਝੰਡਾ

Sorry, this news is not available in your requested language. Please see here.

ਨਵਾਂਸ਼ਹਿਰ, 15 ਅਗਸਤ 2021 75ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਜ਼ਿਲਾ ਕੋਰਟ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪੁਲਿਸ ਟੁਕੜੀ ਪਾਸੋਂ ਸਲਾਮੀ ਲਈ ਗਈ। ਇਸ ਦੌਰਾਨ ਉਨਾਂ ਜ਼ਿਲਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ 11 ਸਤੰਬਰ ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ। ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ (ਪੈਂਡਿੰਗ ਅਤੇ ਪ੍ਰੀ-ਲਿਟੀਗੇਟਿਵ ਮਸਲੇ) ਦੀਵਾਨੀ, ਲੇਬਰ, ਕੰਜ਼ਿਊਮਰ, ਮਾਲ, ਫ਼ੋਜਦਾਰੀ, ਬੈਂਕ, ਟੈਲੀਫੋਨ ਅਤੇ ਬੀਮਾ ਕੰਪਨੀਆਂ ਆਦਿ ਨਾਲ ਸਬੰਧਤ ਕੇਸਾਂ ਨੂੰ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਨਿਪਟਾਉਣ ਲਈ ਸੁਣਿਆ ਜਾਵੇਗਾ। ਉਨਾਂ ਕਿਹਾ ਕਿ ਅਦਾਲਤਾਂ ਵਿਚ ਲੰਬਿਤ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿਚ ਲਗਾਉਣ ਲਈ ਸਬੰਧਤ ਅਦਾਲਤ ਦੇ ਜੱਜ ਸਾਹਿਬਾਨ ਅਤੇ ਜਿਹੜੇ ਝਗੜੇ ਵਿਵਾਦ ਅਦਾਲਤਾਂ ਵਿਚ ਲੰਬਿਤ ਨਹੀਂ ਹਨ, ਸਬੰਧੀ ਦਰਖ਼ਾਸਤ ਸਾਦੇ ਕਾਗਜ਼ ’ਤੇ ਲਿਖ ਕੇ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੇਸ਼ ਕੀਤੀ ਜਾ ਸਕਦੀ ਹੈ। ਇਸ ਮੌਕੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ ਤੋਂ ਇਲਾਵਾ ਹੋਰ ਜੱਜ ਸਾਹਿਬਾਨ ਅਤੇ ਜੁਡੀਸ਼ੀਅਲ ਅਧਿਕਾਰੀ ਹਾਜ਼ਰ ਸਨ।
ਕੈਪਸ਼ਨਾਂ :-ਜ਼ਿਲਾ ਕੋਰਟ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਂਦੇ ਹੋਏ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ।

Spread the love