ਜਨਮ ਤੇ ਮੌਤ ਦੇ ਕੰਮ ’ਚ ਸ਼ਹੀਦ ਭਗਤ ਸਿੰਘ ਨਗਰ ਪਹਿਲੇ ਸਥਾਨ ’ਤੇ

GURINDERBIR KAUR
ਕੋਵਿਡ ਵਾਇਰਸ ਨਾਲ ਲੜਨ ਲਈ ਸਰੀਰ ਵਿੱਚ ਪੂਰੀ ਇਮਿਊਨਿਟੀ ਬਣਾਉਣ ਲਈ ਦੂਜੀ ਡੋਜ ਲਗਾਉਣੀ ਜ਼ਰੂਰੀ: ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ

Sorry, this news is not available in your requested language. Please see here.

ਨਵਾਂਸ਼ਹਿਰ, 17 ਅਗਸਤ 2021  ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਜਨਮ ਤੇ ਮੌਤ ਦੇ ਕੰਮ ਨਾਲ ਸਬੰਧਤ ਸੇਵਾਵਾਂ ਦੇਣ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜਨਮ ਤੇ ਮੌਤ ਦੇ ਕੰਮ ਨਾਲ ਸਬੰਧਤ ਸੇਵਾਵਾਂ ਦੇਣ ਵਿਚ ਨਿਰੰਤਰ ਪਹਿਲੇ ਸਥਾਨ ਉੱਤੇ ਚੱਲ ਰਿਹਾ ਹੈ। ਜਨਮ ਤੇ ਮੌਤ ਦੇ ਕੰਮ ਨਾਲ ਸਬੰਧਤ ਸੇਵਾਵਾਂ ਵਿਚ ਪੈਂਡੈਂਸੀ ਦੀ ਇਕ ਨਿਯਮਿਤ ਨਿਗਰਾਨੀ ਰਾਹੀਂ ਸਿਫਰ ਪੈਂਡੈਂਸੀ ਦੇ ਟੀਚੇ ਨੂੰ ਪ੍ਰਾਪਤ ਕਰ ਲਿਆ ਗਿਆ ਹੈ।
ਇਸ ਪ੍ਰਾਪਤੀ ਉੱਤੇ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸਿਹਤ ਵਿਭਾਗ ਦੇ ਬਾਕੀ ਵਿੰਗ ਵੀ ਇਸ ਰਾਹ ਉੱਤੇ ਚੱਲਦੇ ਹੋਏ ਆਪਣੇ ਕੰਮਕਾਜ ਵਿਚ ਹੋਰ ਸੁਧਾਰ ਲਿਆ ਕੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਗੇ।
ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਨੇ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਦੇ ਸੁਵਿਧਾਜਨਕ ਢੰਗ ਨਾਲ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਸਿਫਰ ਪੈਂਡੈਂਸੀ ਨਾਲ ਜਨਮ ਤੇ ਮੌਤ ਦੇ ਕੰਮ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ-ਕਮ-ਜਨਮ ਤੇ ਮੌਤ ਸੇਵਾਵਾਂ ਦੇ ਇੰਚਾਰਜ ਡਾ ਕੁਲਦੀਪ ਰਾਏ ਨੇ ਦੱਸਿਆ ਕਿ ਆਮ ਤੌਰ ’ਤੇ 15 ਸਾਲ ਦੀ ਉਮਰ ਤੱਕ ਜਨਮ ਸਰਟੀਫਿਕੇਟ ਵਿਚ ਕਿਸੇ ਵੀ ਵਿਅਕਤੀ ਦਾ ਨਾਮ ਸ਼ਾਮਲ ਕੀਤਾ ਜਾ ਸਕਦਾ ਹੁੰਦਾ ਹੈ ਪਰ ਹੁਣ ਕੋਈ ਵੀ ਵਿਅਕਤੀ 31 ਦਸੰਬਰ 2021 ਤੱਕ ਆਪਣਾ ਨਾਮ ਜਨਮ ਸਰਟੀਫਿਕੇਟ ਵਿਚ ਸ਼ਾਮਲ ਕਰਵਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਜਨਮ ਤੇ ਮੌਤ ਦੇ ਕੰਮ ਵਿਚ ਪਿਛਲੇ 23 ਮਹੀਨਿਆਂ ਤੋਂ ਨਿਰੰਤਰ ਬਿਹਤਰ ਕੰਮ ਕਰ ਰਿਹਾ ਹੈ ਅਤੇ ਜਨਮ ਤੇ ਮੌਤ ਵਿੰਗ ਵਿਚ ਕੰਮ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੂਰੀ ਤਨਦੇਹੀ ਨਾਲ ਕੰਮ ਕਰਕੇ ਜ਼ਿਲ੍ਹੇ ਨੂੰ ਪਹਿਲੇ ਸਥਾਨ ਉੱਤੇ ਲਿਆਂਦਾ ਹੈ।

Spread the love