ਅੰਮ੍ਰਿਤਸਰ 19 ਅਗਸਤ 2021
ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ, ਡਾ: ਕੁਲਜੀਤ ਸਿੰਘ ਸੈਣੀ ਨੇ ਕਿਹਾ ਕਿ ਕੁਝ ਕਿਸਾਨਾਂ ਵੱਲੋਂ ਚਿੰਤਾ ਜਾਹਿਰ ਕੀਤੀ ਜਾ ਰਹੀ ਹੈ ਕਿ ਝੋਨੇ/ਬਾਸਮਤੀ ਦੀ ਕਟਾਈ ੳਪੁਰੰਤ ਅਗਲੇ ਹਾੜੀ ਸੀਜਨ ਦੌਰਾਨ ਫਸਲਾਂ ਦੀ ਬਿਜਾਈ ਸਮੇਂ ਖਾਦ ਦੀ ਕਮੀ ਹੋਵੇਗੀ।
ਇਸ ਸਬੰਧੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਅਤੇ ਸਰਕਾਰ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਕਿਸਾਨਾਂ ਨੂੰ ਖਾਦ ਦੀ ਕੋਈ ਕਮੀ ਨਹੀ ਆਵੇਗੀ। ਫਸਲਾਂ ਦੀ ਬਿਜਾਈ ਸਮੇਂ ਲੋੜ ਅਨੁਸਾਰ ਖਾਦਾਂ ਦੀ ਪੂਰਤੀ ਯਕੀਨੀ ਬਣਾਈ ਜਾਵੇਗੀ। ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਸਮੇਂ ਸਿਰ ਖੇਤੀ ਇੰਨਪੁੱਟ ਬੀਜ, ਖਾਦ, ਦਵਾਈਆਂ ਆਦਿ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾਂਦੇ ਹਨ ਅਤੇ ਵਿਭਾਗ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕਾਰਜ ਕਰਦਾ ਰਹਿੰਦਾ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦ ਖਾਦ ਦੀ ਸਪਲਾਈ ਆਵੇਗੀ ਤਾਂ ਆਪਣੀ ਫਸਲ ਲਈ ਸ਼ਿਫਾਰਿਸ਼ਸ਼ੁਦਾ ਮਿਕਦਾਰ ਅਨੁਸਾਰ ਹੀ ਖਾਦ ਦੀ ਖਰੀਦ ਕੀਤੀ ਜਾਵੇ ਅਤੇ ਐਂਵੇ ਅਫਵਾਹਾਂ ਵਿੱਚ ਆ ਕੇ ਖਾਦ ਦੀ ਫਾਲਤੂ ਸਟੋਰੇਜ ਨਾ ਕੀਤੀ ਜਾਵੇ। ਉਹਨਾਂ ਝੋਨੇ/ਬਾਸਮਤੀ ਦੀ ਫਸਲ ਉੱਪਰ ਵੀ ਕੀਟਨਾਂਸ਼ਕ/ਉੱਲੀਨਾਸ਼ਕ ਦਵਾਈਆਂ ਦਾ ਛਿੜਕਾਅ ਕੀਟਾਂ/ਬੀਮਾਰੀਆਂ ਦੇ ਆਰਥਿਕ ਕਗਾਰ ਤੋਂ ਵੱਧਣ ਵੇਲੇ ਹੀ ਕੀਤਾ ਜਾਵੇ ਅਤੇ ਖੇਤੀਬਾੜੀ ਮਾਹਿਰਾਂ ਦੀ ਸਲਾਹ ਜਰੂਰ ਲਈ ਜਾਵੇ।
ਕੈਪਸ਼ਨ : ਫਾਈਲ ਫੋਟੋ : ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ, ਡਾ: ਕੁਲਜੀਤ ਸਿੰਘ ਸੈਣੀ