ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਸਵੈ ਰੋਜ਼ਗਾਰ ਸਬੰਧੀ ਜਾਣਕਾਰੀ ਦੇਣ ਲਈ ਲਗਾਇਆ ਜਾਗਰੂਕਤਾ ਕੈਂਪ

Sorry, this news is not available in your requested language. Please see here.

ਪਟਿਆਲਾ, 26 ਅਗਸਤ 2021
ਰੋਜ਼ਗਾਰ ਉਤਪਤੀ, ਹੁਨਰ ਸਿਖਲਾਈ ਅਤੇ ਟ੍ਰੇਨਿੰਗ ਵਿਭਾਗ, ਪੰਜਾਬ ਵੱਲੋਂ ਬਾਰਾਂਦਰੀ ਬਾਗ ਪਟਿਆਲਾ ਵਿਖੇ ਸਵੈ ਰੋਜ਼ਗਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਹਾਜ਼ਰ ਲੋਕਾਂ ਨੂੰ ਮਾਹਰਾਂ ਵੱਲੋਂ ਸੂਬਾ ਤੇ ਕੇਂਦਰ ਸਰਕਾਰ ਦੀਆਂ ਸਵੈ ਰੋਜ਼ਗਾਰ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਬੈਂਕਾਂ ਤੇ ਵੱਖ ਵੱਖ ਵਿਭਾਗਾਂ ਵੱਲੋਂ ਖੇਤੀਬਾੜੀ, ਮੱਛੀ ਪਾਲਣਾ ਤੇ ਬਾਗਬਾਨੀ ਨਾਲ ਸਬੰਧਿਤ ਸਵੈ-ਰੋਜ਼ਗਾਰ ਕਿੱਤਿਆਂ ਲਈ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਲੋਨ ਅਤੇ ਵਿੱਤੀ ਸਹਾਇਤਾ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਮਦਦ ਨਾਲ ਸਫਲਤਾ ਪੂਰਵਕ ਆਪਣਾ ਕੰਮ ਸ਼ੁਰੂ ਕਰ ਚੁੱਕੇ ਕਾਰੋਬਾਰੀਆਂ ਵੱਲੋਂ ਤਿਆਰ ਕੀਤੀਆਂ ਵਸਤਾਂ ਜਿਵੇਂ ਸ਼ਰਬਤ, ਸ਼ਹਿਦ ਆਦਿ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਵੱਲੋਂ ਰੋਜ਼ਗਾਰ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਨੌਜਵਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਅਧਿਕਾਰੀਆਂ ਵੱਲੋਂ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੋਰਸਾਂ ਤੋਂ ਵੀ ਜਾਣੂ ਕਰਵਾਇਆ ਗਿਆ।
ਕੈਂਪ ’ਚ ਪੁੱਜੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਵੈ ਰੋਜ਼ਗਾਰ ਨਾਲ ਕੋਈ ਵੀ ਵਿਅਕਤੀ ਆਪਣੇ ਪੈਰਾ ’ਤੇ ਖੜ੍ਹੇ ਹੋਕੇ ਹੋਰ ਬੇਰੁਜ਼ਗਾਰ ਨੌਜਵਾਨਾ ਲਈ ਵੀ ਰੋਜ਼ਗਾਰ ਦੇ ਮੌਕੇ ਪੈਦਾ ਕਰ ਸਕਦਾ ਹੈ। ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਅਤੇ ਕਾਰੋਬਾਰ ਦੇ ਮੁੱਖ ਕਾਰਜਕਾਰੀ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ਤੇ ਹਾਜ਼ਰ ਨੌਜਵਾਨਾਂ ਨੂੰ ਜ਼ਿਲ੍ਹਾ ਪਟਿਆਲਾ ਵਿੱਚ 9 ਸਤੰਬਰ ਤੋਂ 17 ਸਤੰਬਰ ਤੱਕ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਨ੍ਹਾਂ ਮੇਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਆ ਅਤੇ ਨਾਲ ਹੀ ਸਰਕਾਰੀ ਨੌਕਰੀ ਲਈ ਪ੍ਰਵੇਸ਼ ਪ੍ਰੀਖਿਆਵਾਂ ਦੀ ਤਿਆਰੀ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਮੁਫ਼ਤ ਕੋਚਿੰਗ ਲਈ ਵੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵਿੱਚ ਰਜਿਸਟਰ ਕਰਾਉਣ ਲਈ ਉਤਸ਼ਾਹਿਤ ਕੀਤਾ।

Spread the love