ਸੇਵਾ ਕੇਂਦਰਾਂ ਵਿਚ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ

Sorry, this news is not available in your requested language. Please see here.

ਟਰੇਡ ਲਾਇਸੈਂਸ ਬਣਾਉਣ ਤੇ ਨਵਿਆਉਣ ਦੀ ਸਹੂਲਤ ਵੀ ਹੁਣ ਉਪਲੱਬਧ
ਬਰਨਾਲਾ, 27 ਅਗਸਤ 2021
ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਅਤੇ ਈ-ਗਵਰਨੈਂਸ ਸੁਸਾਇਟੀ ਵੱਲੋਂ ਸੇਵਾ ਕੇਂਦਰਾਂ ’ਚ ਵਪਾਰੀਆਂ ਦੀ ਸਹੂਲਤ ਲਈ ਦੋ ਹੋਰ ਸੇਵਾਵਾਂ ਦਾ ਵਾਧਾ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲੇ ਦੇ 41 ਸੇਵਾ ਕੇਂਦਰਾਂ ’ਚ ਹੁਣ ਨਵੇਂ ਅਤੇ ਨਵਿਆਉਣ ਯੋਗ (ਰੀਨਿਊ) ਟਰੇਡ ਲਾਇਸੈਂਸ ਦੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਦਿੱਤੇ ਜਾਂਦੇ ਟਰੇਡ ਲਾਇਸੈਂਸ ਦੀ ਸੇਵਾ ਵੀ ਹੁਣ ਬਰਨਾਲਾ ਜ਼ਿਲੇ ਦੇ ਸੇਵਾ ਕੇਂਦਰਾਂ ਵਿਚ ਸ਼ੁਰੂ ਕਰ ਦਿੱਤੀ ਹੈ। ਉਨਾਂ ਦੱਸਿਆ ਕਿ ਹੁਣ ਵਪਾਰੀ ਆਪਣਾ ਨਵਾਂ ਟਰੇਡ ਲਾਇਸੈਂਸ ਜਾ ਫੇਰ ਰੀਨਿਊ ਕਰਵਾਉਣ ਲਈ ਆਪਣੇ ਨੇੜਲੇ ਸੇਵਾ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ।

Spread the love