ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 6393 ਸੈਂਪਲ ਲਏ

VARINDER KUMAR SHARMA
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਹੁਮੰਜ਼ਿਲਾਂ ਪਾਰਕਿੰਗ ਸਟੈਂਡ ਦੀ ਪਾਰਕਿੰਗ ਦਾ ਠੇਕਾ ਰੱਦ

ਮਿਸ਼ਨ ਫਤਿਹ
ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.59% ਹੋਈ
ਲੁਧਿਆਣਾ, 31 ਅਗਸਤ 2021 ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 6393 ਸੈਂਪਲ ਲਏ ਗਏ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 87466 ਮਰੀਜ਼ਾਂ ਵਿਚੋਂ 97.59% (85355 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਜਾਂ ਸ਼ੱਕੀ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਸੇ ਤਰ੍ਹਾਂ ਅੱਜ ਵੀ 6393 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 14 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 85355 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 4 ਮਰੀਜ਼ (3 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 1 ਬਾਹਰਲੇ ਰਾਜ/ਜ਼ਿਲ੍ਹੇ ਨਾਲ ਸਬੰਧਤ ਹੈ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 2278923 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 2179799 ਨਮੂਨੇ ਨੈਗਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 87466 ਹੈ, ਜਦਕਿ 11658 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 2097 ਅਤੇ 1049 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

Spread the love