ਪੰਜਾਬ ਦੇ ਬਣੇ ਨਵੇਂ ਰਾਜਪਾਲ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਹੋਏ ਨਤਮਸਤਕ

Sorry, this news is not available in your requested language. Please see here.

ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 1 ਸਤੰਬਰ 2021 ਪੰਜਾਬ ਦੇ ਨਵੇਂ ਬਣੇ ਮਾਨਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਆਪਣਾ ਅਹੁੱਦਾ ਸੰਭਾਲਣ ਉਪਰੰਤ ਅੱਜ ਅੰਮ੍ਰਿਤਸਰ ਪੁੱਜੇ ਜਿਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਗਰਮਜੋਸ਼ੀ ਨਾਲ ਮਾਨਯੋਗ ਰਾਜਪਾਲ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਵੀ ਕੀਤਾ ।
ਇਸ ਮੌਕੇ ਮਾਨਯੋਗ ਰਾਜਪਾਲ ਨੇ ਕਿਹਾ ਕਿ ਉਹ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਅਤੇ ਇਲਾਹੀ ਬਾਣੀ ਦਾ ਸਰਵਣ ਵੀ ਕੀਤਾ। ਉਨ੍ਹਾਂ ਕਿਹਾ ਕਿ ਇਥੇ ਆ ਕੇ ਉਨ੍ਹਾਂ ਨੂੰ ਬਹੁਤ ਸਕੂਨ ਪ੍ਰਾਪਤ ਹੋਇਆ ਹੈ ਅਤੇ ਉਨ੍ਹਾਂ ਦੀ ਦਿਲੀ ਇੱਛਾ ਵੀ ਪੂਰੀ ਹੋਈ ਹੈ ਕਿ ਮੈਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਾ। ਇਸ ਉਪਰੰਤ ਮਾਨਯੋਗ ਰਾਜਪਾਲ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਣ ਕੀਤੀ।
ਇਸ ਉਪਰੰਤ ਮਾਨਯੋਗ ਰਾਜਪਾਲ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਣ ਲਈ ਪੁੱਜੇ ਜਿਥੇ ਮੰਦਿਰ ਕਮੇਟੀ ਵੱਲੋਂ ਉਨ੍ਹਾਂ ਨੂੰ ਸ੍ਰੀ ਦੁਰਗਿਆਨਾ ਮੰਦਿਰ ਦੀ ਫੋਟੋ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਸ੍ਰੀ ਵਿਕਰਮਜੀਤ ਦੁੱਗਲ, ਡੀ:ਸੀ:ਪੀ ਸ੍ਰ ਪੀ:ਐਸ:ਭੰਡਾਲ, ਐਸ:ਜੀ:ਪੀ:ਸੀ ਮੈਂਬਰ ਸ੍ਰੀ ਭਗਵੰਤ ਸਿੰਘ ਸਿਆਲਕਾ, ਸੀਨੀਅਰ ਮੀਤ ਪ੍ਰਧਾਨ ਸ: ਸੁਰਜੀਤ ਸਿੰਘ ਭਿੱਟੇਵੱਡ, ਸ: ਸੁਖਦੇਵ ਸਿੰਘ ਭੂਰਾ ਕੋਨਾ, ਮੈਨੇਜ਼ਰ ਗੁਰਿੰਦਰ ਸਿੰਘ, ਸ: ਜਸਵਿੰਦਰ ਸਿੰਘ ਜੱਸੀ, ਸ੍ਰੀ ਰਾਮ ਸਿੰਘ, ਪ੍ਰਧਾਨ ਦੁਰਗਿਆਨਾ ਮੰਦਰ ਕਮੇਟੀ ਸ੍ਰੀ ਰਮੇਸ਼ ਚੰਦਰ ਸ਼ਰਮਾ, ਸਕੱਤਰ ਸ੍ਰੀ ਰਮੇਸ਼ ਸ਼ਰਮਾ ਵੀ ਹਾਜਰ ਸਨ।

Spread the love