ਫਾਜ਼ਿਲਕਾ, 2 ਸਤੰਬਰ 2021
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਵੱਲੋ ਅੱਜ ਜਿਲ੍ਹੇ ਦੇ ਬਲਾਕ ਖੂਈਆਂ ਸਰਵਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਵਾਨ ਖੇੜਾ ਦੇ ਸਮਾਰਟ ਦਫਤਰ ਦਾ ਉਦਘਾਟਨ ਕਰਕੇ ਸਕੂਲ ਨੂੰ ਅਰਪਨ ਕੀਤਾ।
ਇਸ ਮੌਕੇ ਤੇ ਉਹਨਾ ਵੱਲੋਂ ਐਲ ਕੇ ਜੀ ਅਤੇ ਯੂਕੇਜੀ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਣ ਦੀ ਸ਼ੁਰੂਆਤ ਵੀ ਕੀਤੀ ਅਤੇ ਇਸ ਨਿਵੇਕਲੇ ਉਪਰਾਲੇ ਲਈ ਸਕੂਲ ਸਟਾਫ ਦੀ ਪ੍ਰਸ਼ੰਸਾ ਕੀਤੀ। ਸਕੂਲ ਵੱਲੋ ਇਸ ਮੌਕੇ ਤੇ ਕੋਵਿਡ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਇੱਕ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਕੂਲ ਪ੍ਰਬੰਧਕ ਕਮੇਟੀ ਮੈਂਬਰਾਂ, ਪਿੰਡ ਦੀ ਪੰਚਾਇਤ, ਪਤਵੰਤਿਆਂ ਅਤੇ ਬੱਚਿਆਂ ਦੇ ਮਾਪਿਆਂ ਨੇ ਹਿੱਸਾ ਲਿਆ।
ਹਾਜਰੀਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਾਡੇ ਮਿਹਨਤੀ ਅਧਿਆਪਕਾਂ ਨੇ ਮਿਲ ਕੇ ਸਕੂਲਾਂ ਨੂੰ ਸਮੇ ਦੇ ਹਾਣ ਦਾ ਬਣਾਇਆ ਹੈ ਅਤੇ ਸਕੂਲਾਂ ਦੀ ਨੁਹਾਰ ਬਦਲੀ ਹੈ। ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਤੀਸ਼ ਮਿਗਲਾਨੀ ਨੇ ਕਿਹਾ ਕਿ ਦੀਵਾਨ ਖੇੜੇ ਦਾ ਸਕੂਲ ਜਿਲ੍ਹੇ ਦੇ ਮੋਹਰੀ ਸਕੂਲਾਂ ਵਿੱਚ ਸ਼ੁਮਾਰ ਹੈ। ਇਹ ਸਕੂਲ ਪੂਰਨ ਰੂਪ ਵਿੱਚ ਸਮਾਰਟ ਬਣ ਚੁੱਕਿਆ ਹੈ। ਉਹਨਾਂ ਨੇ ਸਕੂਲ ਮੁੱਖੀ ਸੁਰਿੰਦਰ ਕੁਮਾਰ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ। ਸਕੂਲ ਮੁੱਖੀ ਸੁਰਿੰਦਰ ਕੁਮਾਰ ਵੱਲੋਂ ਸਕੂਲ ਪ੍ਰਬੰਧਕ ਕਮੇਟੀ ਮੈਂਬਰਾਂ, ਪਿੰਡ ਦੀ ਪੰਚਾਇਤ ਅਤੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ। ਜਿਹਨਾਂ ਵੱਲੋਂ ਹਮੇਸ਼ਾ ਹੀ ਅੱਗੇ ਵਧ ਕੇ ਸਕੂਲ ਦੀ ਬਿਹਤਰ ਲਈ ਸਹਿਯੋਗ ਦਿੱਤਾ ਜਾਂਦਾ ਹੈ।