ਪਰਾਲੀ ਪ੍ਰਬੰਧਨ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਗੋਸਲਾ ਵਿਖੇ ਲਗਾਇਆ ਕੈਂਪ 

Sorry, this news is not available in your requested language. Please see here.

ਬਾਗਬਾਨੀ ਵਿਭਾਗ ਵੱਲੋਂ ਤਿਆਰ ਕੀਤੀਆਂ 25 ਮਿੰਨੀ ਕਿੱਟ ਵੀ ਵੰਡੀਆਂ 
ਰੂਪਨਗਰ, 7 ਅਕਤੂਬਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਜਾਗਰੂਕਤਾ ਮੁਹਿੰਮ ਤਹਿਤ ਅੱਜ ਪਿੰਡ ਗੋਸਲਾ ਵਿਖੇ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਹਰਵਿੰਦਰ ਲਾਲ ਚੋਪੜਾ ਦੇ ਦਿਸ਼ਾ ਨਿਰਦੇਸ਼ ਤੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ।
ਇਸ ਕੈਂਪ ਵਿੱਚ ਬਲਾਕ ਦੇ ਖੇਤੀਬਾੜੀ ਅਫਸਰ ਡਾ. ਰਮਨ ਕਰੋੜੀਆਂ ਨੇ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਗੋਸਲਾ ਪਿੰਡ ਦੇ ਸਰਕਾਰੀ ਮਿਡਲ ਸਕੂਲ ਦੇ ਬਚਿਆ ਨੂੰ ਪਰਾਲੀ ਨਾ ਸਾੜਨ ਲਈ ਆਪਣੇ ਪਰਿਵਾਰਾਂ ਨੂੰ ਸੁਚੇਤ ਕਰਨ ਲਈ ਪ੍ਰੇਰਿਆ। ਇਸ ਕੈਂਪ ਵਿੱਚ ਵਿਭਾਗ ਵੱਲੋਂ ਕਿਸਾਨਾਂ ਨੂੰ ਘਰ ਦੀ ਬਗੀਚੀ ਤਿਆਰ ਕਰਨ ਲਈ ਬਾਗਬਾਨੀ ਵਿਭਾਗ ਵੱਲੋਂ ਤਿਆਰ ਕੀਤੀਆਂ ਹੋਈਆਂ 25 ਮਿੰਨੀ ਕਿੱਟ ਵੀ ਵੰਡੀਆਂ ਗਈਆਂ ਤਾਂ ਜੋ ਉਹ ਘਰ ਦੀ ਬਗੀਚੀ ਤਿਆਰ ਕਰਕੇ ਆਪਣੀ ਸਬਜੀ ਆਪ ਤਿਆਰ ਕਰਨ।
ਇਸ ਮੌਕੇ ਸਹਾਇਕ ਪੌਦਾ ਸੁਰੱਖਿਆ ਅਫਸਰ ਰੂਪਨਗਰ ਡਾ. ਰਣਜੋਧ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਕਣਕ ਦੀ ਫਸਲ ਦੇ ਝਾੜ ਘਟਣ ਅਤੇ ਇਸ ਸਾਲ ਝੋਨੇ ਦੀ ਫਸਲ ਉੱਤੇ ਬਿਮਾਰੀ ਪੈਣ ਨਾਲ ਕਿਸਾਨਾਂ ਦਾ ਬਹੁਤ ਜਿਆਦਾ ਆਰਥਿਕ ਨੁਕਸਾਨ ਹੋਇਆ ਹੈ ਉਹਨਾਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਜਾਗਰੂਕ ਕਰਦੇ ਹੋਏ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਸਵੱਛ ਵਾਤਾਵਰਨ ਦੇਣਾ ਸਾਡੀ ਸਾਰਿਆਂ ਦੀ ਇਖਲਾਕੀ ਜਿੰਮੇਵਾਰੀ ਹੈ ਜਿਥੇ ਅੱਗ ਲਗਾਉਣ ਨਾਲ ਹਵਾ ਤਾਂ ਪ੍ਰਦੂਸ਼ਤ ਹੁੰਦੀ ਹੈ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਕਿਉਂਕਿ ਇਸ ਨਾਲ ਮਿਤਰ ਜੀਵ ਜੰਤੂ ਖਤਮ ਹੋ ਜਾਂਦੇ ਹਨ। ਇਸ ਲਈ ਝੋਨੇ ਦੀ ਪਰਾਲੀ ਨੂੰ ਸੰਭਾਲ ਕੇ ਇਸ ਤੋਂ ਮੁਨਾਫਾ ਕਮਾਇਆ ਜਾਣ ਵਾਸਤੇ ਕਿਸਾਨਾਂ ਨੂੰ ਅਪੀਲ ਕੀਤੀ।
ਇਸ ਮੌਕੇ ਤੇ ਏ.ਈ.ਓ ਸ਼੍ਰੀ ਬਲਵਿੰਦਰ ਕੁਮਾਰ, ਏਟੀਐਮ ਸ਼੍ਰੀ ਹਰਵਰਾਜ ਆਤਮਾ, ਸਰਪੰਚ ਸ਼੍ਰੀਮਤੀ ਕੁਲਜੀਤ ਕੌਰ, ਸ. ਰਣਬੀਰ ਸਿੰਘ ਬਬਲਾ, ਸਮੂਹ ਕਿਸਾਨ ਅਤੇ ਸਟਾਫ਼ ਹਾਜ਼ਰ ਸਨ।
Spread the love