ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹੁਣ ਹਫ਼ਤੇ ਦੇ 7 ਦਿਨ ਖੁੱਲੇ ਰਹਿਣਗੇ – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)

SEWA KENDRE
ਧੁੰਦ ਅਤੇ ਸਰਦੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ

Sorry, this news is not available in your requested language. Please see here.

ਕਿਹਾ! ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਲਿਆ ਫੈਸਲਾ
ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਨੂੰ ਮੁੱਢਲੀਆਂ ਪ੍ਰਸ਼ਾਸ਼ਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ – ਅਮਿਤ ਕੁਮਾਰ ਪੰਚਾਲ

ਲੁਧਿਆਣਾ, 05 ਅਪ੍ਰੈਲ 2022

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਲੁਧਿਆਣਾ ਦੇ ਸੂਮਹ ਸੇਵਾ ਕੇਂਦਰ ਹੁਣ ਹਫ਼ਤੇ ਦੇ 7 ਦਿਨ ਖੁੱਲੇ ਰਹਿਣਗੇ।

ਹੋਰ ਪੜ੍ਹੋ :-ਫਾਜ਼ਿਲਕਾ ਵਿਖੇ ਬਤੌਰ ਡਿਪਟੀ ਕਮਿਸ਼ਨਰ  ਸੇਵਾਵਾਂ ਨਿਭਾਉਣ ਵਾਲੇ ਮੈਡਮ ਬਬੀਤਾ ਕਲੇਰ ਨੂੰ ਸਟਾਫ ਵੱਲੋਂ ਵਿਦਾਇਗੀ ਪਾਰਟੀ

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਨੇ ਅੱਗੇ ਦੱਸਿਆ ਕਿ ਮਿਤੀ 07-04-2022 ਤੋਂ 07-05-2022 ਤੱਕ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੋਜਾਨਾਂ ਖੁੱਲੇ ਰਹਿਣਗੇ। ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਸੁ਼ੱਕਰਵਾਰ ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 08-00 ਵਜੇ ਤੋਂ ਸ਼ਾਮ 06-00 ਵਜੇ ਤੱਕ ਹੋਵੇਗਾ ਜਦਕਿ ਸ਼ਨੀਵਾਰ ਤੇ ਐਤਵਾਰ ਵਾਲੇ ਦਿਨ ਦਾ ਸਮਾਂ ਸਵੇਰੇ 08-00 ਵਜੇ ਤੋਂ ਸ਼ਾਮ 04-00 ਵਜੇ ਤੱਕ ਹੋਵੇਗਾ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਨਿਰਧਾਰਿਤ ਸਮੇਂ ਅਨੁਸਾਰ ਡਿਊਟੀ ‘ਤੇ ਆਉਣਾ ਯਕੀਨੀ ਬਣਾਉਣ। ਉਨ੍ਹਾ ਕਿਹਾ ਕਿ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਬੇਨਿਯਮੀ ਜਾਂ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਆਪਣਾ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਬੈਠਣ ਲਈ ਕੁਰਸੀਆਂ, ਪੱਖੇ ਅਤੇ ਪੀਣ ਵਾਲੇ ਪਾਣੀ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿ ਸੂਬੇ ਵਿੱਚ ‘ਆਮ ਆਦਮੀ ਪਾਰਟੀ’ ਦੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਪ੍ਰਸ਼ਾਸ਼ਨ ਲੋਕਾਂ ਨੂੰ ਮੁੱਢਲੀਆਂ ਪ੍ਰਸ਼ਾਸ਼ਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਆਮ ਲੋਕਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 ‘ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ।

Spread the love