ਦੀਵਾਲੀ, ਗੁਰਪੁਰਬ ਅਤੇ ਨਵੇ ਸਾਲ ਤੇ ਪਟਾਖਿਆਂ ਦੀ ਵਿਕਰੀ ਲਈ ਆਰਜੀ ਲਾਇਸੰਸ ਲਈ ਮੰਗੀਆਂ ਅਰਜੀਆਂ  

BABITA KALAIR
18 ਸਾਲ ਦੀ ਉਮਰ ਪੂਰੀ ਕਰਨ ਵਾਲੇ ਵੋਟ ਬਣਾਉਣ ਤੋਂ ਵਾਂਝੇ ਨੋਜਵਾਨਾਂ ਲਈ 31 ਜਨਵਰੀ ਤੱਕ ਵੋਟਾਂ ਬਣਾਉਣ ਦਾ ਮੌਕਾ

Sorry, this news is not available in your requested language. Please see here.

ਆਰਜੀ ਲਾਈਸੈਂਸ ਲੈਣ ਲਈ 21 ਤੋਂ 25 ਅਕਤੂਬਰ ਤੱਕ ਦਿੱਤੀਆਂ ਜਾ ਸਕਦੀਆਂ ਨੇ ਅਰਜੀਆਂ-ਜ਼ਿਲ੍ਹਾ ਮੈਜਿਸਟਰੇਟ

ਫ਼ਾਜ਼ਿਲਕਾ, 19 ਅਕਤੂਬਰ 2021

ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿਟ ਪਟੀਸ਼ਨ ਨੰ: 23548 ਆਫ 2017 ਵਿੱਚ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਦੀਵਾਲੀ ਵਾਲੇ ਦਿਨ 4 ਨਵੰਬਰ 2021 ਨੂੰ ਰਾਤ 8:00 ਵਜੇ ਤੋਂ 10:00 ਵਜੇ ਤੱਕ ਅਤੇ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਅਤੇ ਨਾਲ ਹੀ ਕ੍ਰਿਸਮਿਸ ਅਤੇ ਨਵਾਂ ਸਾਲ ਦੇ ਮੌਕੇ ਤੇ ਰਾਤ 11:55 ਵਜੇ ਤੋਂ ਰਾਤ 12:30 ਵਜੇ ਤੱਕ ਹੀ ਪਟਾਖੇ ਚਲਾਉਣ ਦੀ ਆਗਿਆ ਹੋਵੇਗੀ।

ਹੋਰ ਪੜ੍ਹੋ :-ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 4 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ।

ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਮੈਡਮ ਬਬੀਤਾ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਵਿੱਚ ਜ਼ਿਲ੍ਹੇ ਵਿੱਚ ਆਰਜੀ ਲਾਇਸੰਸ ਦੇਣ ਲਈ ਅਰਜੀਆਂ ਮੰਗੀਆਂ ਗਈਆਂ ਹਨ। ਲਾਇਸੰਸ ਲੈਣ ਲਈ ਬਿਨੈਕਾਰ ਦੀ ਉਮਰ 18 ਸਾਲ ਤੋਂ ਘੱਟ ਨਾ ਹੋਵੇ। ਜ਼ਿਲ੍ਹੇ ਨਾਲ ਸਬੰਧਤ ਚਾਹਵਾਨ ਲਾਇਸੈਂਸ ਲੈਣ ਲਈ 21 ਅਕਤੂਬਰ 2021 ਤੋਂ 25 ਅਕਤੂਬਰ 2021 ਤੱਕ ਆਪਣੀਆਂ ਦਰਖਾਸਤਾਂ ਨੇੜਲੇ ਸੇਵਾ ਕੇਂਦਰਾਂ ਰਾਹੀਂ ਜਮਾਂ ਕਰਵਾ ਸਕਦੇ ਹਨ।ਇਸ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਨਹੀ ਵਿਚਾਰਿਆ ਜਾਣਗੀਆਂ।

ਜ਼ਿਨ੍ਹਾਂ ਬਿਨੈਕਾਰਾਂ ਵੱਲੋਂ ਆਪਣੀਆਂ ਦਰਖਾਸਤਾਂ ਦਿੱਤੀਆਂ ਜਾਣਗੀਆਂ, ਉਨ੍ਹਾਂ ਨੂੰ ਆਰਜ਼ੀ ਲਾਇਸੰਸ ਜਾਰੀ ਕਰਨ ਦਾ ਫੈਸਲਾ ਮਿਤੀ 27 ਅਕਤੂਬਰ 2021 ਨੂੰ ਸਵੇਰੇ 11 ਵਜੇ ਦਫਤਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਮੀਟਿੰਗ ਹਾਲ ਵਿਚ ਡਰਾਅ ਰਾਹੀਂ ਕੀਤਾ ਜਾਵੇਗਾ। ਇਸ ਡਰਾਅ ਦੇ ਸਫ਼ਲ ਬਿਨੈਕਾਰਾਂ ਨੂੰ ਹੀ ਆਰਜ਼ੀ ਲਾਇਸੰਸ ਜਾਰੀ ਕੀਤਾ ਜਾਵੇਗਾ।ਜ਼ਿਲ੍ਹਾ ਫਾਜ਼ਿਲਕਾ `ਚ ਕੁੱਲ 67 ਆਰਜੀ ਲਾਇਸੰਸ ਜਾਰੀ ਕੀਤੇ ਜਾਣੇ ਹਨ, ਜ਼ਿਨ੍ਹਾਂ `ਚ ਫਾਜ਼ਿਲਕਾ 18, ਅਬੋਹਰ 25, ਜਲਾਲਾਬਾਦ 18, ਅਰਨੀਵਾਲਾ ਸ਼ੇਖਸੁਭਾਨ 6 ਸ਼ਾਮਿਲ ਹਨ।ਲਾਇਸੰਸ ਧਾਰਕ ਦਾ ਪਟਾਕੇ ਵੇਚਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਹੋਵੇਗਾ।

ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ `ਚ ਨਿਰਧਾਰਿਤ ਕੀਤੀਆਂ ਥਾਵਾਂ ਬਾਰੇ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਫਾਜ਼ਿਲਕਾ ਲਈ ਬਹੁਮੰਤਵੀ ਖੇਡ ਸਟੇਡੀਅਮ, ਐਮ.ਆਰ.ਕਾਲਜ ਰੋਡ ਫਾਜ਼ਿਲਕਾ, ਪੁੱਡਾ ਕਲੋਨੀ ਫ਼ਾਜ਼ਿਲਕਾ ਰੋਡ ਅਬੋਹਰ, ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ, ਅਰਨੀਵਾਲਾ ਸ਼ੇਖਸੁਭਾਨ ਲਈ ਥਾਣਾ ਅਰਨੀਵਾਲਾ ਸ਼ੇਖਸੁਭਾਨ ਦੇ ਨਾਲ ਲਗਦੀ ਪੰਚਾਇਤੀ ਜਗ੍ਹਾਂ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਬਿਨਾਂ ਆਰਜ਼ੀ ਲਾਇਸੈਂਸ ਦੇ ਨਿਰਧਾਰਤ ਥਾਂ ਜਾਂ ਕਿਸੇ ਵੀ ਥਾਂ `ਤੇ ਕੋਈ ਵੀ ਪਟਾਕਿਆਂ ਦੀ ਸਟਾਲ ਨਹੀਂ ਲਗਾਏਗਾ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਇੰਨਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

Spread the love