ਵਿਧਾਨ ਸਭਾ ਹਲਕਾ ਭਦੌੜ ਅਤੇ ਮਹਿਲ ਕਲਾਂ ’ਚ ਉਮੀਦਵਾਰਾਂ ਵੱਲੋਂ ਕਾਗਜ਼ ਦਾਖ਼ਲ

KUMAR SAURABH RAJ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਧਾਰਾਵਾਂ ਧਾਰਾ 144 ਲਾਗੂ

Sorry, this news is not available in your requested language. Please see here.

ਵਿਧਾਨ ਸਭਾ ਹਲਕਾ ਬਰਨਾਲਾ ’ਚ ਅਜੇ ਕੋਈ ਨਾਮਜ਼ਦਗੀ ਨਹੀਂ

 ਬਰਨਾਲਾ, 28 ਜਨਵਰੀ 2022

ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਵਿਚ ਅੱਜ ਵਿਧਾਨ ਸਭਾ ਹਲਕਾ ਭਦੌੜ ਅਤੇ ਮਹਿਲ ਕਲਾਂ ਲਈ ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।   ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਅਜੇ ਕੋਈ ਨਾਮਜ਼ਦਗੀ ਨਹੀਂ ਹੋਈ।

ਹੋਰ ਪੜ੍ਹੋ :-ਲੋਕਾਂ ਨੂੰ ਰੌਂਦਣ ਵਾਲੇ ਰਾਜਨੀਤਿਕ ਹਾਥੀ ਨੂੰ ਨਹੀਂ, ਆਮ ਆਦਮੀ ਨੂੰ ਚੁਣੇਗਾ ਪੰਜਾਬ: ਅਰਵਿੰਦ ਕੇਜਰੀਵਾਲ

ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਇਕ ਉਮੀਦਵਾਰ ਗੁਰਪ੍ਰੀਤ ਸਿੰਘ ਸੀਪੀਆਈ (ਐਮ ਐਲ) ਲਿਬਰੇਸ਼ਨ ਵੱਲੋਂ ਕਾਗਜ਼ ਦਾਖ਼ਲ ਕੀਤੇ ਗਏ ਹਨ। ਵਿਧਾਨ ਸਭਾ ਹਲਕਾ ਭਦੌੜ ਤੋਂ ਬਲਵੀਰ ਸਿੰਘ ਸੀ. ਪੀ. ਆਈ (ਐਮ) ਤੋਂ, ਬੱਗਾ ਸਿੰਘ ਕਾਹਨੇਕੇ ਪੰਜਾਬ ਕਿਸਾਨ ਦਲ ਤੋਂ, ਸਤਨਾਮ ਸਿੰਘ ਰਾਹੀਂ ਸ਼੍ਰੋਮਣੀ ਅਕਾਲੀ ਦਲ ਤੋਂ ਨੇ ਦੋ ਨਾਮਜ਼ਦਗੀਆਂ ਤੇ ਮਨਵੀਰ ਕੌਰ ਰਾਹੀ ਨੇ (ਸ਼੍ਰੋਮਣੀ ਅਕਾਲੀ ਦਲ) ਵੀ ਨਾਮਜ਼ਦਗੀ ਦਾਖਲ ਕੀਤੀ ਹੈ।

ਉਨਾਂ ਦੱਸਿਆ ਕਿ ਚੋਣਾਂ ਸਬੰਧੀ ਨੋਟੀਫਿਕੇਸ਼ਨ 25 ਜਨਵਰੀ ਨੂੰ ਜਾਰੀ ਕੀਤਾ ਗਿਆ ਸੀ ਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 1 ਫਰਵਰੀ ਹੈ ਅਤੇ 30 ਜਨਵਰੀ ਨੂੰ ਜਨਤਕ ਛੁੱਟੀ ਹੋਣ ਕਾਰਨ ਕੋਈ ਨਾਮਜ਼ਦਗੀ ਪੱਤਰ ਨਹੀਂ ਲਿਆ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ, ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 4 ਫਰਵਰੀ ਹੈ।

ਉਨਾਂ ਸਮੂਹ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ। ਉਨਾਂ ਉਮੀਦਵਾਰਾਂ ਨੂੰ ਪੂਰੀ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।

Spread the love