ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਹਿਮ ਉਪਾਅ : ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ

INDERMOHAN
ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਹਿਮ ਉਪਾਅ : ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ

Sorry, this news is not available in your requested language. Please see here.

ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਹਿਮ ਉਪਾਅ : ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ
ਸਿਵਲ ਸਰਜਨ ਦਫਤਰ ਦੀ ਟੀਮ ਵੱਲੋਂ ਵੱਖ-ਵੱਖ ਸਥਾਨਾਂ ’ਤੇ ਸਰਵੇ, 2 ਸਥਾਨਾਂ ਤੋਂ ਲਾਰਵਾ ਮਿਲਿਆ, ਇਕ ਚਲਾਣ ਕੱਟਿਆ
ਨਵਾਂਸ਼ਹਿਰ, 26 ਨਵੰਬਰ 2021 
ਮਾਣਯੋਗ ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਡੇਂਗੂ ਵਰਗੀ ਬਿਮਾਰੀ ਦੀ ਰੋਕਥਾਮ ਲਈ ਨਿਰੰਤਰ ਉਪਰਾਲੇ ਕਰ ਰਿਹਾ ਹੈ। ਇਸੇ ਕੜੀ ਤਹਿਤ ਸਿਵਲ ਸਰਜਨ ਦਫਤਰ ਦੀ ਟੀਮ ਵੱਲੋਂ ਅੱਜ ਸ਼ੁੱਕਰਵਾਰ ਨੂੰ “ਫਰਾਈ ਡੇਅ ਡਰਾਈ ਡੇਅ” ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਉੱਤੇ ਡੇਂਗੂ ਦੀ ਰੋਕਥਾਮ ਲਈ ਡੇਂਗੂ ਵਿਰੋਧੀ ਸਰਵੇ ਕਰਨ ਦੇ ਨਾਲ-ਨਾਲ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ।

ਹੋਰ ਪੜ੍ਹੋ :-50 ਸਾਲਾਂ ਦੇ ਬਾਅਦ ਹਲਕੇ ਵਿੱਚ ਸੀਵਰੇਜ ਦੇ ਮੇਨ ਹਾਲ ਦੀ ਸਫਾਈ ਕਰਨ ਲਈ ਡੇਢ ਕਰੋੜ ਦੀ ਲਾਗਤ ਨਾਲ ਸੁਪਰ ਸ਼ੇਕਰ ਮਸ਼ੀਨ ਦਾ ਸੈੱਟ ਆਇਆ
ਇਸ ਸਬੰਧ ਵਿਚ ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਐੱਸ.ਐੱਸ.ਪੀ. ਦਫਤਰ, ਖੇਤੀਬਾੜੀ ਵਿਭਾਗ ਦੇ ਦਫਤਰ, ਬਾਰਾਂਦਰੀ ਗਾਰਡਨ, ਬੰਗਾ ਰੋਡ ਗੁਰੁ ਤੇਗ ਬਹਾਦਰ ਨਗਰ ਤੇ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਵਿਚ 139 ਘਰਾਂ ਵਿਚ ਡੇਂਗੂ ਵਿਰੋਧੀ ਸਰਵੇਖਣ ਕੀਤਾ ਗਿਆ, ਜਿਸ ਦੌਰਾਨ ਟੀਮ ਵੱਲੋਂ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ। ਇਸ ਦੌਰਾਨ 2 ਸਥਾਨਾਂ ਉੱਤੇ ਲਾਰਵਾ ਪਾਇਆ ਗਿਆ, ਜਿਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਕ ਘਰ ਵਿਚ ਦੂਜੀ ਵਾਰ ਲਾਰਵਾ ਪਾਏ ਜਾਣ ਉੱਤੇ 100 ਰੁਪਏ ਦਾ ਚਲਾਣ ਕੱਟਿਆ ਗਿਆ, ਜਦੋਂਕਿ ਦੂਜੇ ਘਰ ਚਲਾਣ ਕੱਟਣ ਦੀ ਚੇਤਾਵਨੀ ਦਿੱਤੀ ਗਈ।
ਡਾ. ਇੰਦਰਮੋਹਨ ਗੁਪਤਾ ਨੇ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਤੇ ਮਲੇਰੀਆ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ ਪ੍ਰਹੇਜ਼ ਜ਼ਿਆਦਾ ਬਿਹਤਰ ਹੈ। ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਹਿਮ ਉਪਾਅ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਡੇਂਗੂ ਬੁਖ਼ਾਰ ਮਾਦਾ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਦੇ ਸਰੀਰ ਉੱਤੇ ਟਾਈਗਰ ਵਰਗੀਆਂ ਕਾਲੀਆਂ ਚਿੱਟੀਆਂ ਧਾਰੀਆਂ ਬਣੀਆਂ ਹੁੰਦੀਆਂ ਹਨ। ਇਹ ਮੱਛਰ ਕੂਲਰਾਂ, ਕੰਨਟੇਨਰਾਂ, ਫਰਿਜ਼ ਦੇ ਪਿੱਛੇ ਲੱਗੀਆਂ ਟਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ਉੱਪਰ ਪਏ ਟਾਇਰ, ਕਬਾੜ ਆਦਿ ‘ਚ ਖੜ੍ਹੇ ਸਾਫ਼ ਪਾਣੀ ‘ਚ ਪੈਦਾ ਹੁੰਦਾ ਹੈ।ਇਕ ਹਫ਼ਤੇ ‘ਚ ਇਕ ਆਂਡੇ ਤੋਂ ਪੂਰਾ ਜਵਾਨ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰ ਤੇ ਸ਼ਾਮ ਨੂੰ ਕੱਟਦਾ ਹੈ।
ਉਨ੍ਹਾਂ ਮੀਡੀਆ ਜ਼ਰੀਏ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਾਨੂੰ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਵਿਚ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਹਫਤੇ ਵਿਚ ਇਕ ਵਾਰ ਕੂਲਰਾਂ, ਫਰਿਜ਼ ਦੀ ਟਰੇਅ ਦੀ ਸਫਾਈ ਜ਼ਰੂਰ ਕਰਨੀ ਚਾਹੀਦੀ ਹੈ ਤਾਂ ਜੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਬੁਖਾਰ ਵਾਲੇ ਮਰੀਜ਼ ਨੂੰ ਨੇੜੇ ਦੀ ਸਿਹਤ ਸੰਸਥਾ ਜਾਂ ਹਸਪਤਾਲ ਨਾਲ ਮੁਫਤ ਜਾਂਚ ਲਈ ਸੰਪਰਕ ਕਰਨਾ ਚਾਹੀਦਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗਲ਼ੀਆਂ, ਨਾਲੀਆਂ ਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ।
ਇਸ ਮੌਕੇ ਸਰਵੇਖਣ ਟੀਮ ਵਿਚ ਹੈਲਥ ਵਰਕਰ ਲਖਵੀਰ ਭੱਟੀ, ਮੰਗਲ ਸਿੰਘ, ਪਰਮਜੀਤ ਸਿੰਘ, ਗੁਰਦੇਵ ਸਿੰਘ, ਬ੍ਰੀਡਰ ਚੈੱਕਰ ਜਸਪ੍ਰੀਤ, ਸੂਰਜ, ਗੁਰਪ੍ਰੀਤ, ਹਰਦੀਪ ਸਿੰਘ ਅਤੇ ਆਸ਼ਾ ਵਰਕਰ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।
Spread the love