ਮੁਫਤ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਜਾਗਰੂਕ

Free legal services
ਮੁਫਤ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਜਾਗਰੂਕ

Sorry, this news is not available in your requested language. Please see here.

ਐਸ.ਏ.ਐਸ. ਨਗਰ 22 ਅਕਤੂਬਰ 2021
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਹਦਾਇਤਾਂ ਅਨੁਸਾਰ “ਪੈਨ ਇੰਡੀਆ ਆਊਟਰੀਚ ਅਤੇ ਅਵੇਅਰਨੈਸ  ਪ੍ਰੋਗਰਾਮ” ਅਧੀਨ ਸ੍ਰੀ ਆਰ.ਐਸ.ਰਾਏ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਦੀ ਰਹਿਨੁਮਾਈ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਐਸ.ਏ.ਐਸ. ਨਗਰ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ।

ਹੋਰ ਪੜ੍ਹੋ :-ਅੱਜ 2 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 5 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ
ਇਸ ਮੁਹਿੰਮ ਅਧੀਨ ਸਰਕਾਰੀ ਹਾਈ ਸਕੂਲ, ਭਾਗੋ ਮਾਜਰਾ ਅਤੇ ਸਰਕਾਰੀ ਹਾਈ ਸਕੂਲ, ਮਟੌਰ ਵਿਖੇ ਲੀਗਲ ਅਵੇਰਨੈਸ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਸ੍ਰੀ ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਕੂਲਾਂ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਔਰਤਾਂ, ਬੱਚੇ, ਮਾਨਸਿਕ ਰੋਗੀ/ਦਿਵਿਆਂਗ, ਬੇਗਾਰ ਦੇ ਮਾਰੇ, ਉਦਯੋਗਿਕ ਕਾਮੇ, ਹਿਰਾਸਤ ਵਿਚ ਵਿਅਕਤੀ, ਜੇਲ੍ਹਾਂ ਵਿਚ ਬੰਦ ਹਵਾਲਾਤੀ ਅਤੇ ਕੈਦੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਦੇ ਘੱਟ ਹੈ, ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦਾ ਹੱਕਦਾਰ ਹੈ।
ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸਹਾਇਤਾ ਵਿਚ ਅਦਾਲਤਾਂ ਵਿਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਕੋਰਟ ਫੀਸ, ਤਲਬਾਨਾਂ ਫੀਸ ਅਤੇ ਗਵਾਹਾਂ ਆਦਿ ਤੇ ਹੋਣ ਵਾਲੇ ਖਰਚਿਆਂ ਦੀ ਅਦਾਇਗੀ ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਵਲੋਂ ਕੀਤੀ ਜਾਂਦੀ ਹੈ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵਿਕਟਮ ਕੰਪਨਸੇ਼ਸਨ ਸਕੀਮ ਅਧੀਨ ਦਿੱਤੀ ਜਾਣ ਵਾਲੀ ਰਾਹਤ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਸਕੂਲਾਂ ਵਲੋਂ ਪੇਂਟਿੰਗ ਮੁਕਾਬਲੇ ਅਤੇ ਚੇਤਨਾ ਰੈਲੀਆਂ ਦਾ ਆਯੋਜਨ ਵੀ ਕੀਤਾ ਗਿਆ।
Spread the love