ਫਸਲਾਂ ਦੇ ਨੁਕਸਾਨ ਦੇ ਮੁਆਵਜੇ ਅਤੇ ਨਹਿਰੀ ਪਾਣੀ ਦੇ ਮੁੱਦੇ ਉਠਾਏ
ਅਬੋਹਰ, ਫਾਜਿ਼ਲਕਾ, 18 ਅਪ੍ਰੈਲ 2022
ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਸਿੰਚਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੁਲਾਕਾਤ ਕਰਕੇ ਆਪਣੇ ਹਲਕੇ ਦੇ ਮੁੱਦੇ ਉਨ੍ਹਾਂ ਦੇ ਸਨਮੁੱਖ ਰੱਖੇ ਹਨ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 2020 ਵਿਚ ਭਾਰੀ ਬਰਸਾਤਾਂ ਕਾਰਨ ਉਨ੍ਹਾਂ ਦੇ ਹਲਕੇ ਬੱਲੂਆਣਾ ਵਿਚ ਫਸਲਾਂ ਦਾ ਬਹੁਤ ਨੁਕਸਾਨ ਹੋਇਆ ਸੀ ਪਰ ਹਾਲੇ ਤੱਕ ਵੀ ਕਿਸਾਨਾਂ ਨੂੰ ਇਸ ਨੁਕਸਾਨ ਬਦਲੇ ਮੁਆਵਜਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਹ ਮੁਆਵਜਾ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਉਕਤ ਬਾਰਿਸਾਂ ਵਿਚ ਮਕਾਨਾਂ ਨੂੰ ਵੀ ਨੁਕਸਾਨ ਹੋਇਆ ਸੀ ਜਿਸਦਾ ਮੁਆਵਜਾ ਵੀ ਬਕਾਇਆ ਹੈ।

ਹੋਰ ਪੜ੍ਹੋ :-ਜ਼ਿਲ੍ਹਾ ਪੱਧਰ ’ਤੇ ਪੈਨਸ਼ਨ ਅਦਾਲਤ 20 ਅਪ੍ਰੈਲ ਨੂੰ ਕਮਰਾ ਨੰਬਰ 417, ਬਲਾਕ ਬੀ, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਲੱਗੇਗੀ
ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਬੱਲੂਆਣਾ ਹਲਕੇ ਵਿਚ ਨਹਿਰੀ ਪਾਣੀ ਦੀ ਕਮੀ ਦਾ ਮੁੱਦਾ ਵੀ ਕੈਬਨਿਟ ਮੰਤਰੀ ਕੋਲ ਉਠਾਇਆ। ਉਨ੍ਹਾਂ ਨੇ ਦੱਸਿਆ ਕਿ ਇਸ ਇਲਾਕੇ ਦੀ ਖੇਤੀ ਪੂਰੀ ਤਰਾਂ ਨਾਲ ਨਹਿਰੀ ਪਾਣੀ ਤੇ ਨਿਰਭਰ ਹੈ ਅਤੇ ਧਰਤੀ ਹੇਠਲਾ ਪਾਣੀ ਖਾਰਾ ਹੈ ਜਦ ਕਿ ਨਹਿਰਾਂ ਵਿਚ ਕਿਸਾਨਾਂ ਨੂੰ ਪੂਰਾ ਪਾਣੀ ਨਹੀਂ ਮਿਲ ਰਿਹਾ ਹੈ। ਜਿਸ ਕਾਰਨ ਆਉਣ ਵਾਲੀ ਸਾਉਣੀ ਦੀ ਫਸਲ ਦੇ ਨਾਲ ਨਾਲ ਇਲਾਕੇ ਵਿਚ ਲੱਗੇ ਕਿਨੂੰ ਦੇ ਬਾਗਾਂ ਤੇ ਮਾੜਾ ਅਸਰ ਪੈ ਸਕਦਾ ਹੈ।
ਵਿਧਾਇਕ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਮੁਆਵਜੇ ਸਬੰਧੀ ਕੇਸ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ ਜਦ ਕਿ ਉਨ੍ਹਾਂ ਨੇ ਤੁਰੰਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਲੂਆਣਾ ਹਲਕੇ ਦੀਆਂ ਨਹਿਰਾਂ ਵਿਚ ਕਿਸਾਨਾਂ ਦੀ ਮੰਗ ਅਨੁਸਾਰ ਪੂਰਾ ਪਾਣੀ ਦਿੱਤਾ ਜਾਵੇ ਤਾਂ ਜ਼ੋ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਨਾ ਹੋਵੇ ਅਤੇ ਨਰਮੇ ਦੀ ਬਿਜਾਈ ਸਮੇਂ ਸਿਰ ਹੋ ਸਕੇ।