ਨਵੇਂ ਸਾਲ ਦੇ ਅਵਸਰ ਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ  

BABITA
ਨਵੇਂ ਸਾਲ ਦੇ ਅਵਸਰ ਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ  

Sorry, this news is not available in your requested language. Please see here.

ਸੰਗਤਾਂ ਲਈ ਅਟੁੱਟ ਲੰਗਰ ਦਾ ਪ੍ਰਬੰਧ ਕੀਤਾ ਗਿਆ

ਫਾਜ਼ਿਲਕਾ 3 ਜਨਵਰੀ 2022

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ  ਦੇ ਸਮੂਹ ਕਰਮਚਾਰੀਆਂ, ਅਧਿਕਾਰੀਆਂ,  ਵਸੀਕਾ ਨਵੀਸ, ਵਕੀਲਾਂ, ਟਾਈਪਿਸਟ ਆਦਿ ਸਮੂਹ ਸੰਗਤਾਂ ਵੱਲੋਂ ਹਰੇਕ ਸਾਲ ਦੀ ਤਰ੍ਹਾਂ ਨਵੇਂ ਸਾਲ 2022 ਦੀ ਆਮਦ ਨੂੰ ਮੁੱਖ ਰੱਖਦਿਆਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕੀਤਾ ਗਿਆ।

ਹੋਰ ਪੜ੍ਹੋ :-ਵੋਟਰ ਜਾਗਰੂਕਤਾ ਵਾਹਨ ਵੱਲੋਂ ਵੱਖ-ਵੱਖ ਥਾਂਵਾਂ ਤੇ  ਪਹੁੰਚ ਕੇ   ਲੋਕਾਂ ਨੂੰ ਕੀਤਾ ਗਿਆ ਜਾਗਰੂਕ  

ਇਸ ਮੌਕੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਲਈ ਗੁਰੂ  ਕੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਅਤੇ ਸਮੂਹ ਹਾਜ਼ਰੀਨ ਨੂੰ ਨਵੇਂ ਸਾਲ ਦੀ ਆਮਦ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

ਅਰਦਾਸੀਏ ਸਿੰਘਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ  ਨੇ ਸੰਗਤ ਦੇ ਰੂਪ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰੀ ਲਵਾਈ ਅਤੇ ਸਮੂਹ ਸੰਗਤ ਨੂੰ ਨਵੇਂ ਸਾਲ ਦੇ ਅਵਸਰ ਤੇ ਸ਼ੁੱਭਕਾਮਨਾਵਾਂ ਦਿੱਤੀਆਂ ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।