ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਯਾਦਗਰੀ ਗੇਟ ਦਾ ਉਦਘਾਟਨ

Sorry, this news is not available in your requested language. Please see here.

ਗੁਰਦਾਸਪੁਰ, 16 ਅਗਸਤ (    ) ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਆਜ਼ਾਦੀ ਦਿਹਾੜੇ ਮੌਕੇ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਯਾਦਗਰੀ ਗੇਟ (ਫਿਸ਼ ਪਾਰਕ) ਗੁਰਦਾਸਪੁਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨਾਂ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਅਰਪਨ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਦੀਪਕ ਹਿਲੋਰੀ ਐਸ.ਐਸ.ਪੀ ਗੁਰਦਾਸਪੁਰ, ਸ੍ਰੀਮਤੀ ਪਰਮਜੀਤ ਕੋਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਸ਼ਹੀਦ ਦੀ ਪਤਨੀ ਆਬਕਾਰੀ ਵਿਭਾਗ ਦੀ ਕਮਿਸ਼ਨਰ ਸ੍ਰੀਮਤੀ ਰਾਜਵਿੰਦਰ ਕੋਰ ਬਾਜਵਾ, ਮਾਤਾ ਜਸਬੀਰ ਕੋਰ, ਸ਼ਹੀਦ ਦੇ ਚਾਚਾ ਹੋਮਗਾਰਡ ਦੇ ਸਾਬਕਾ ਜ਼ਿਲ੍ਹਾ ਕਮਾਂਡੈਂਟ ਹਰਦੀਪ ਸਿੰਘ ਬਾਜਵਾ, ਆਪ ਪਾਰਟੀ ਦੇ ਆਗੂ ਰਮਨ ਬਹਿਲ, ਜਗਰੂਪ ਸਿੰਘ ਸੇਖਵਾਂ ਕਸ਼ਮੀਰ ਸਿੰਘ ਵਾਹਲਾ ਤੇ ਕੁੰਵਰ ਰਜਿੰਦਰ ਸਿੰਘ ਵਿੱਕੀ ਮੌਜੂਦ ਸਨ।

ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨਾਂ ਦੇ ਨਾਲ ਖੜ੍ਹੀ ਹੈ ਤੇ ਆਪ ਪਾਰਟੀ ਦੀ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦੇਣ ਲਈ ਵਚਨਬੱਧ ਹੈ।

ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਣ ਵਾਲਾ ਮਾਣ ਭੱਤਾ ਵਧਾ ਕੇ 1 ਕਰੋੜ ਰੁਪਏ ਕੀਤਾ ਹੈ। ਇਹ ਸਹਾਇਤਾ ਦੇਸ਼ ਸੇਵਾ ਦੌਰਾਨ ਆਪਣੀ ਜਾਨ ਦੇਣ ਵਾਲੇ ਸੈਨਿਕਾਂ ਦੇ ਆਸ਼ਰਿਤਾਂ ਨੂੰ ਦਿੱਤੀ ਜਾ ਰਹੀ ਹੈ।

 

ਹੋਰ ਪੜ੍ਹੋ :-  ਅਰਵਿੰਦ ਕੇਜਰੀਵਾਲ ਨੇ 75 ਆਮ ਆਦਮੀ ਕਲੀਨਿਕ ਖੋਲ੍ਹਣ ‘ਤੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ: ‘ਹੁਣ ਪੰਜਾਬ ‘ਚ ਵੀ ਕ੍ਰਾਂਤੀ ਸ਼ੁਰੂ ਹੋ ਗਈ ਹੈ’

———————

Spread the love