ਕੈਪਟਨ ਅਮਰਿੰਦਰ ਸਿੰਘ ਤੇ ਪਰਕਾਸ਼ ਸਿੰਘ ਬਾਦਲ ਵਿਰੁੱਧ ਚੋਣ ਲੜ੍ਹਨ ਲਈ ਤਿਆਰ-ਅਮਰਿੰਦਰ ਸਿੰਘ ਰਾਜਾ ਵੜਿੰਗ

ਕੈਪਟਨ ਅਮਰਿੰਦਰ ਸਿੰਘ ਤੇ ਪਰਕਾਸ਼ ਸਿੰਘ ਬਾਦਲ ਵਿਰੁੱਧ ਚੋਣ ਲੜ੍ਹਨ ਲਈ ਤਿਆਰ-ਅਮਰਿੰਦਰ ਸਿੰਘ ਰਾਜਾ ਵੜਿੰਗ
ਕੈਪਟਨ ਅਮਰਿੰਦਰ ਸਿੰਘ ਤੇ ਪਰਕਾਸ਼ ਸਿੰਘ ਬਾਦਲ ਵਿਰੁੱਧ ਚੋਣ ਲੜ੍ਹਨ ਲਈ ਤਿਆਰ-ਅਮਰਿੰਦਰ ਸਿੰਘ ਰਾਜਾ ਵੜਿੰਗ

Sorry, this news is not available in your requested language. Please see here.

ਪੰਜਾਬ ‘ਚ ਨਜਾਇਜ਼ ਚੱਲਦੀਆਂ ਬੱਸਾਂ ਬੰਦ ਕਰਕੇ ਸਰਕਾਰੀ ਬੱਸਾਂ ਦਾ ਮੁਨਾਫ਼ਾ ਵਧਾਇਆ-ਰਾਜਾ ਵੜਿੰਗ
ਰਾਜਾ ਵੜਿੰਗ ਨੇ 6.11 ਕਰੋੜ ਰੁਪਏ ਦੀ ਲਾਗਤ ਨਾਲ ਸਮਾਣਾ ਦੇ ਬੱਸ ਅੱਡੇ ਦੇ ਨਵੀਨੀਕਰਨ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
ਪੰਜਾਬ ਦੀਆਂ ਸੜਕਾਂ ‘ਤੇ ਜਲਦ ਦੌੜਨੀਆਂ 843 ਨਵੀਂਆਂ ਸਰਕਾਰੀ ਬੱਸਾਂ-ਟਰਾਂਸਪੋਰਟ ਮੰਤਰੀ
ਵਿਧਾਇਕ ਰਾਜਿੰਦਰ ਸਿੰਘ ਨੇ ਕੀਤਾ ਮੁੱਖ ਮੰਤਰੀ ਤੇ ਰਾਜਾ ਵੜਿੰਗ ਦਾ ਧੰਨਵਾਦ, ਕਿਹਾ ਲੋਕਾਂ ਦੀ ਚਿਰੋਕਣੀ ਮੰਗ ਹੋਈ ਪੂਰੀ

ਸਮਾਣਾ, 23 ਦਸੰਬਰ 2021

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚੋਂ ਟਰਾਂਸਪੋਰਟ ਮਾਫੀਏ ਦਾ ਸਫਾਇਆ ਹੋ ਗਿਆ ਹੈ, ਜਿਸ ਕਰਕੇ ਰਾਜ ਦੀਆਂ ਸਰਕਾਰੀ ਬੱਸਾਂ ਦਾ ਮੁਨਾਫ਼ਾ ਵਧਿਆ ਹੈ, ਜੋਕਿ ਕੁਝ ਦਿਨਾਂ ‘ਚ ਦੋ ਕਰੋੜ ਰੁਪਏ ਤੱਕ ਪੁੱਜ ਜਾਵੇਗਾ। ਸ. ਵੜਿੰਗ, ਅੱਜ ਸਮਾਣਾ ਦੇ ਵਿਧਾਇਕ ਸ੍ਰੀ ਰਾਜਿੰਦਰ ਸਿੰਘ ਦੀ ਮੌਜੂਦਗੀ ‘ਚ 6.11 ਕਰੋੜ ਰੁਪਏ ਦੀ ਲਾਗਤ ਨਾਲ ਸਮਾਣਾ ਦੇ ਬੱਸ ਅੱਡੇ ਦੇ ਨਵੀਨੀਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਪੁੱਜੇ ਹੋਏ ਸਨ।

ਇਸ ਮੌਕੇ ਲੋਕਾਂ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਇੱਕ ਸਧਾਰਨ ਪਰਿਵਾਰ ਵਿੱਚੋਂ ਹਨ, ਉਸੇ ਤਰ੍ਹਾਂ ਉਹ ਵੀ ਇੱਕ ਸਧਾਰਨ ਪਰਿਵਾਰ ਵਿੱਚੋਂ ਹਨ ਤੇ ਉਨ੍ਹਾਂ ਨੇ ਪਹਿਲਾਂ ਬਾਦਲਾਂ ਵਿਰੁੱਧ ਚੋਣ ਲੜੀ ਅਤੇ ਹੁਣ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਹੁਕਮ ਕਰੇਗੀ ਤਾਂ ਉਹ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਵੀ ਚੋਣ ਲੜ੍ਹਨ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਛਾ ਤਾਂ ਇਸ ਵਾਰ ਲੰਬੀ ਤੋਂ ਚੋਣ ਲੜਨ ਲਈ ਤਿਆਰ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਚੋਣ ਲੜਨ ਦੀ ਵੀ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸਾਢੇ ਚਾਰ ਸਾਲ ਭਾਜਪਾ ਤੇ ਬਾਦਲਾਂ ਨਾਲ ਮਿਲਿਆ ਰਿਹਾ ਤੇ ਇਸੇ ਗੁਪਤ ਸਮਝੌਤੇ ਕਰਕੇ ਬਰਗਾੜੀ ਕਾਂਡ ਤੇ ਬੇਅਦਬੀ ਦੇ ਦੋਸ਼ੀਆਂ ਸਮੇਤ ਨਸ਼ਿਆਂ ਦੇ ਸੌਦਾਗਰਾਂ ਵਿਰੁਧ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅੱਜ ਜੇਕਰ ਉਨ੍ਹਾਂ ਨੇ ਬਾਦਲਾਂ ਦੀਆਂ ਨਾਜਾਇਜ਼ ਚੱਲਦੀਆਂ ਬੱਸਾਂ ਨੂੰ ਫੜਕੇ ਅੰਦਰ ਕੀਤਾ ਹੈ ਤਾਂ ਹੀ ਉਹ ਉਨ੍ਹਾਂ ਨੂੰ ਧਮਕੀਆ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਦੇਸ਼ ਭਗਤਾਂ ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਸ਼ਹੀਦ ਭਗਤ ਸਿੰਘ ਤੋਂ ਪ੍ਰੇਰਣਾ ਲੈਂਦੇ ਹਨ ਤੇ ਕਿਸੇ ਨੂੰ ਪੰਜਾਬ ਦੇ ਖ਼ਜ਼ਾਨੇ ਨੂੰ ਚੂਨਾ ਨਹੀਂ ਲਾਉਣ ਦੇਣਗੇ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੇਵਲ ਢਾਈ ਮਹੀਨਿਆਂ ਦੇ ਥੋੜੇ ਸਮੇਂ ਅੰਦਰ ਅਜਿਹੇ ਇਤਿਹਾਸਕ ਫੈਸਲੇ ਕੀਤੇ ਹਨ, ਜਿਸ ਦਾ ਲਾਭ ਹਰ ਵਰਗ ਨੂੰ ਪੁੱਜਾ ਹੈ। ਸ. ਵੜਿੰਗ ਨੇ ਵਿਧਾਇਕ ਸ੍ਰੀ ਰਾਜਿੰਦਰ ਸਿੰਘ ਨੂੰ ਇੱਕ ਸ਼ਰੀਫ਼ ਤੇ ਇਮਾਨਦਾਰ ਸਿਆਸਤਦਾਨ ਦੱਸਦਿਆਂ ਉਨ੍ਹਾਂ ਦੇ ਪਿਤਾ ਚੇਅਰਮੈਨ ਸ. ਲਾਲ ਸਿੰਘ ਦਾ ਆਪਣੀ ਸਫ਼ਲਤਾ ਲਈ ਮਦਦਗਾਰ ਬਣਨ ਲਈ ਧੰਨਵਾਦ ਵੀ ਕੀਤਾ।

ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਸਵਾਗਤ ਕਰਨ ਦੇ ਨਾਲ-ਨਾਲ ਸਮਾਣਾ ‘ਚ ਬੱਸ ਅੱਡੇ ਦੇ ਨਵੀਨੀਕਰਨ ਲਈ ਪ੍ਰਾਜੈਕਟ ਮਨਜੂਰ ਕਰਨ ਤੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਨ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਸਮਾਣਾ ਦੇ ਵਿਧਾਇਕ ਸ੍ਰੀ ਰਾਜਿੰਦਰ ਸਿੰਘ ਨੇ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਲੋਕ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ ਜਿਸ ਕਰਕੇ ਅਗਲੀ ਸਰਕਾਰ ਵੀ ਕਾਂਗਰਸ ਪਾਰਟੀ ਦੀ ਹੀ ਬਣੇਗੀ।

ਇਸ ਮੌਕੇ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ, ਨਗਰ ਕੌਂਸਲ ਦੇ ਪ੍ਰਧਾਨ ਅਸ਼ਵਨੀ ਗੁਪਤਾ, ਚੇਅਰਮੈਨ ਪ੍ਰਦੁਮਨ ਸਿੰਘ ਵਿਰਕ, ਰਤਨ ਸਿੰਘ ਚੀਮਾ, ਸ਼ਿਵ ਘੱਗਾ, ਪ੍ਰਦੀਪ ਸ਼ਰਮਾ, ਹੀਰਾ ਲਾਲ ਜੈਨ, ਸ਼ੰਕਰ ਜਿੰਦਲ, ਨਵੇਂ ਬਣੇ ਬਲਾਕ ਪ੍ਰਧਾਨ ਜੀਵਨ ਗਰਗ, ਡਾ. ਰਜਿੰਦਰ ਸਿੰਘ ਮੂੰਡਖੇੜਾ, ਅਸ਼ਵਨੀ ਸਿੰਗਲਾ, ਲਖਵਿੰਦਰ ਸਿੰਘ ਲੱਖਾ, ਹਰਬੰਸ ਸਿੰਘ ਦਦਹੇੜਾ, ਅਵਿਨਾਸ਼ ਡਾਂਗ, ਸੁਖਬੀਰ ਲਹੌਰੀਆ, ਸੁਨੀਲ ਬੱਬਰ, ਸੰਦੀਪ ਲੂੰਬਾ, ਡਾ. ਸਤਪਾਲ ਜੌਹਰੀ, ਯੂਥ ਪ੍ਰਧਾਨ ਮੰਨੂ ਸ਼ਰਮਾ, ਸੇਵਾ ਸਿੰਘ, ਰਜਿੰਦਰ ਕੁਮਾਰ ਬੱਲੀ, ਰਕੇਸ਼ ਜਿੰਦਲ, ਅਰਜਨ ਸਿੰਘ ਭਿੰਡਰ, ਯਾਦਵਿੰਦਰ ਧਨੌਰੀ ਸਮੇਤ ਸਮੁੱਚੇ ਕੌਂਸਲਰ ਅਤੇ ਹੋਰ ਪਤਵੰਤੇ ਵੱਡੀ ਗਿਣਤੀ ‘ਚ ਮੌਜੂਦ ਸਨ।

Spread the love