ਪਰਵਾਸੀ ਪੰਜਾਬੀ ਸਾਹਿੱਚ ਅਧਿਐਨ ਕੇਂਦਰ ਹੁਣ ਗਲੋਬਲ ਸਾਂਝ ਦਾ ਪ੍ਰਤੀਕ – ਡਾਃ ਸ ਪ ਸਿੰਘ

_Prof. Gurbhajan Singh Gill
ਪਰਵਾਸੀ ਪੰਜਾਬੀ ਸਾਹਿੱਚ ਅਧਿਐਨ ਕੇਂਦਰ ਹੁਣ ਗਲੋਬਲ ਸਾਂਝ ਦਾ ਪ੍ਰਤੀਕ - ਡਾਃ ਸ ਪ ਸਿੰਘ

Sorry, this news is not available in your requested language. Please see here.

ਪਰਵਾਸੀ ਮਾਮਲਿਆਂ ਦੇ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ ਨੇ ਸੰਦੇਸ਼ ਭੇਜਿਆ

ਲੁਧਿਆਣਾ 12 ਅਗਸਤ 2022

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪੰਜਾਬ ਭਵਨ ਸਰੀ ਕੈਨੇਡਾ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ  ਸਾਹਿਤ ਸੁਰ ਸੰਗਮ ਸਭਾ ਇਟਲੀ  ਅਤੇ ਪੰਜਾਬੀ ਸੱਥ ਯੂਕੇ ਦੇ ਸਹਿਯੋਗ ਨਾਲ ਪਰਵਾਸੀ ਸਾਹਿਤ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਉੱਘੇ ਸਮਾਜ ਸੇਵੀ ਅਤੇ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਵੱਲੋਂ ਕੀਤੀ ਗਈ। ਉੱਘੇ ਲੇਖਕ ਡਾ. ਦਲਵੀਰ ਸਿੰਘ ਪੰਨੂ  (ਕੈਲੇਫੋਰਨੀਆ)ਅਮਰੀਕਾ, ਡਾ. ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ, ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਮਾਗਮ ਦੇ ਆਰੰਭ ਵਿਚ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਮੌਜੂਦਾ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ’ਤੇ ਜੀ ਆਇਆਂ ਕਹਿੰਦਿਆਂ ਕਿਹਾ ਕਿ ਪਰਵਾਸੀ ਪੰਜਾਬੀ ਸਾਹਿਤ ਅਤੇ ਪੰਜਾਬੀ ਭਾਸ਼ਾ ਦੇ ਦੇਸ਼ਾਂ ਵਿਦੇਸ਼ਾਂ ਵਿਚ ਪ੍ਰਚਾਰ ਅਤੇ ਪ੍ਰਸਾਰ ਹਿੱਤ ਕਾਲਜ ਵਿਚ 08 ਦਸੰਬਰ 2011 ਸ਼ੁਰੂ ਕੀਤਾ ਗਿਆ ਸੀ। ਇੱਕ ਦਹਾਕੇ ਦੇ ਸਫ਼ਰ ਦੌਰਾਨ ਪਰਵਾਸੀ ਸਾਹਿਤ ਅਧਿਐਨ ਕੇਂਦਰ ਨੇ ਆਪਣੀਆਂ ਨਿਰੰਤਰ ਸਾਹਿਤਕ ਸਰਗਰਮੀਆਂ ਨਾਲ ਵਿਸ਼ਵ ਭਰ ਵਿੱਚ ਆਪਣੀ ਅਲੱਗ ਪਛਾਣ ਕਾਇਮ ਕੀਤੀ ਹੈ ਅਤੇ ਗਲੋਬਲ ਸਾਂਝ ਦਾ ਪ੍ਰਤੀਕ ਬਣ ਗਿਆ ਹੈ।

ਹੋਰ ਪੜ੍ਹੋ :-ਜਲ ਸਰੋਤ ਮੰਤਰੀ ਵੱਲੋਂ ਮ੍ਰਿਤਕ ਪਸ਼ੂਆਂ ਨੂੰ ਕਿਸੇ ਵੀ ਜਲ ਸਰੋਤ ਵਿੱਚ ਨਾ ਵਹਾਉਣ ਦੀ ਅਪੀਲ

ਸ੍ਰੀ ਸੁੱਖੀ ਬਾਠ ਨੇ ਆਪਣਾ ਪ੍ਰਧਾਨਗੀ ਭਾਸ਼ਣ ਕਰਦਿਆਂ ਕਿਹਾ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਅਤੇ ਪੰਜਾਬ ਭਵਨ ਸਰੀ ਕੈਨੇਡਾ 2017 ਤੋਂ ਆਪਸ ਵਿਚ ਸਹਿਯੋਗੀ ਸੰਸਥਾਵਾਂ ਹਨ ਅਤੇ ਹੁਣ ਤੱਕ ਅਨੇਕਾਂ ਹੀ ਸੈਮੀਨਾਰ, ਕਾਨਫ਼ਰੰਸਾਂ ਅਤੇ ਵਿਚਾਰ ਗੋਸ਼ਟੀਆਂ ਦੋਵਾਂ ਸੰਸਥਾਵਾਂ ਵੱਲੋਂ ਸਾਂਝੇ ਰੂਪ ਵਿੱਚ ਕਰਵਾਈਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਪੰਜਾਬ ਭਵਨ ਸਰੀ,  ਕੈਨੇਡਾ, ਪਰਵਾਸੀ ਸਾਹਿਤ ਅਧਿਐਨ ਕੇਂਦਰ ਨਾਲ ਮਿਲ ਕੇ ਕੰਮ ਕਰਨ ਵਿੱਚ ਮਾਣ ਮਹਿਸੂਸ ਕਰਦਾ ਹੈ।ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਅਜੋਕੇ ਪਰਵਾਸੀ ਪੰਜਾਬੀ ਸਾਹਿਤ ਦੀ ਸਥਿਤੀ ਤੇ ਸੰਭਾਵਨਾਵਾਂ ਬਾਰੇ ਵਿਚਾਰ ਚਰਚਾ ਕਰਦੇ ਹੋਏ ਕਿਹਾ ਕਿ ਹੁਣ ਪਰਵਾਸੀ ਪੰਜਾਬੀ ਸਾਹਿਤ ਆਪਣੇ ਚੁਣੀਦਾ ਸਰੋਕਾਰਾਂ ਨੂੰ ਛੱਡ ਕੇ ਵਿਸ਼ਵੀ ਸਰੋਕਾਰਾਂ ਦਾ ਹਾਣੀ ਹੋ ਗਿਆ ਹੈ ਅਤੇ ਇਸ ਦਾ ਘੇਰਾ ਵੀ ਪਹਿਲਾਂ ਨਾਲੋਂ ਵਸੀਹ ਹੋ ਚੁੱਕਾ ਹੈ ਹੁਣ ਪਰਵਾਸੀ ਪੰਜਾਬੀ ਸਾਹਿਤ ਅਰਬ ਮੁਲਕਾਂ ਅਤੇ ਯੌਰਪ ਦੇ ਅਨੇਕਾਂ ਦੇਸ਼ਾਂ ਵਿੱਚ ਵੀ ਰਚਿਆ ਜਾਣ ਲੱਗ ਪਿਆ ਹੈ।

ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਿਸ਼ਵ ਭਰ ਚ ਲਿਖੇ ਜਾ ਰਹੇ ਸਾਹਿੱਤ ਅਤੇ ਇਸ ਦੇ ਲੇਖਕਾ ਨਾਲ ਤਾਲਮੇਲ ਦਾ ਜਿੰਨਾ ਕੰਮ ਕਰ ਰਿਹਾ ਹੈ ਉਸ ਪੱਧਰ ਦਾ ਕੰਮ ਯੂਨੀਵਰਸਿਟੀਆਂ ਵਿਚ ਵੀ ਨਹੀਂ ਹੋ ਰਿਹਾ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦਾ ਹਰ ਪੰਜਾਬੀ ਸਾਹਿਤ ਇਸ ਕੇਂਦਰ ਨਾਲ ਜੁੜਨ ਵਿੱਚ ਮਾਣ ਮਹਿਸੂਸ ਕਰਦਾ ਹੈ। ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਪਰਵਾਸੀ ਮਾਮਲਿਆਂ ਤੇ ਪੇਂਡੂ ਵਿਕਾਸ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਨਾਲ ਸਬੰਧਿਤ ਰਾਜਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਸਃ ਭਗਵੰਤ ਸਿੰਘ ਮਾਨ ਦੀ ਫੇਰੀ ਕਾਰਨ ਅੱਜ ਦੇ ਸਮਾਗਮ ਵਿੱਚ ਨਹੀਂ ਪਹੁੰਚ ਸਕੇ। ਉਨ੍ਹਾਂ ਨੇ ਆਪਣਾ ਉਨ੍ਹਾਂ ਵੱਲੋਂ ਭੇਜਿਆ   ਹੋਇਆ ਸੰਦੇਸ਼ ਸਰੋਤਿਆਂ ਨਾਲ ਸਾਂਝਾ ਕਰਦਿਆ ਉਨ੍ਹਾਂ ਕਿਹਾ ਕਿ ਉਹ ਬਹੁਤ ਹੀ ਜਲਦੀ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਿਖੇ ਆਉਣਗੇ ਅਤੇ ਡਾਃ ਸ ਪ ਸਿੰਘ ਜੀ ਪਾਸੋਂ ਪੰਜਾਬ ਦੇ ਵਿਕਾਸ ਲਈ ਅਗਵਾਈ ਵੀ ਹਾਸਲ ਕਰਨਗੇ।

ਪ੍ਰੋਃ ਗਿੱਲ ਨੇ ਕਿਹਾ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਵਿਸ਼ਵ ਭਰ ਵਿੱਚ ਵਸਦੇ ਪੰਜਾਬੀ ਸਾਹਿਤਕਾਰਾਂ ਨੂੰ ਇਕ ਮੰਚ ਤੇ ਇਕੱਠਾ ਕਰਨ ਲਈ ਜਿਹੜਾ ਕੰਮ ਕੀਤਾ ਜਾ ਰਿਹਾ ਹੈ ਉਹ ਸ਼ਲਾਘਾਯੋਗ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਕੇਂਦਰ ਬਠਿੰਡਾ ਦੇ ਸੇਵਾ ਮੁਕਤ ਡਾਇਰੈਕਟਰ ਡਾਃ ਪਰਮਜੀਤ ਸਿੰਘ ਰੋਮਾਣਾ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਰਚਿਆ ਜਾ ਰਿਹਾ ਪਰਵਾਸੀ ਪੰਜਾਬੀ ਸਾਹਿਤ ਹੁਣ ਅੰਗਰੇਜ਼ੀ ਵਿਚ ਅਨੁਵਾਦ ਹੋ ਕੇ ਅੰਗਰੇਜ਼ੀ ਪਾਠਕਾਂ ਤੱਕ ਵੀ ਪਹੁੰਚ ਰਿਹਾ ਹੈ ਇਹ ਪਰਵਾਸੀ ਪੰਜਾਬੀ ਸਾਹਿਤ ਦੀ ਵੱਡੀ ਪ੍ਰਾਪਤੀ ਹੈ ਅਤੇ ਇਸ ਪਹਿਲਕਦਮੀ ਵਿਚ ਪਰਵਾਸੀ ਸਾਹਿਤ ਅਧਿਐਨ ਕੇਂਦਰ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਕਿਹਾ ਕਿ ਪਰਵਾਸੀ ਪੰਜਾਬੀ ਸਾਹਿਤ ਅੰਗਰੇਜ਼ੀ ਵਿੱਚ ਅਨੁਵਾਦ ਹੋਣ ਤੋਂ ਬਾਅਦ ਅੰਗਰੇਜ਼ੀ ਆਲੋਚਕਾਂ ਦਾ ਧਿਆਨ ਵੀ ਆਪਣੇ ਵੱਲ ਖਿੱਚ ਰਿਹਾ ਹੈ।ਉੱਘੇ ਹਿੰਦੀ ਵਿਦਵਾਨ ਡਾ. ਰਾਕੇਸ਼ ਕੁਮਾਰ ਨੇ ਕਿਹਾ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪੰਜਾਬੀ ਤੋਂ ਹਿੰਦੀ ਵਿੱਚ ਅਨੁਵਾਦ ਹੋਏ ਪਰਵਾਸੀ ਸਾਹਿਤ ਤੇ ਅਧਾਰਤ ਅੱਜ ਹਿੰਦੀ ਦੀ ਦੂਸਰੀ ਆਲੋਚਨਾਤਮਕ ਪੁਸਤਕ ਰਿਲੀਜ਼ ਹੋਣਾ ਸ਼ੁਭ  ਸ਼ਗਨ ਹੈ। ਉਨ੍ਹਾਂ ਨੇ ਹਿੰਦੀ ਦੀ ਪੁਸਤਕ ਵਿੱਚ ਸ਼ਾਮਲ ਆਲੋਚਨਾਤਮਕ ਪੇਪਰਾਂ ਬਾਰੇ ਆਪਣੇ ਵਿਚਾਰ ਸਰੋਤਿਆਂ ਨਾਲ ਸਾਂਝੇ ਕੀਤੇ।  ਪ੍ਰੋਗਰਾਮ ਦੇ ਅਖੀਰ ਤੇ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਸਭ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪ੍ਰਕਾਸ਼ਿਤ ਹੁੰਦੀ ਤ੍ਰੈਮਾਸਿਕ ਪੱਤਰਿਕਾ ਪਰਵਾਸ ਬਾਰੇ ਵੀ ਸਰੋਤਿਆਂ ਨੂੰ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਡਾ. ਸ. ਪ. ਸਿੰਘ ਦੀ ਸੁਯੋਗ ਅਗਵਾਈ ਅਧੀਨ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਉਲੀਕੇ ਜਾਣਗੇ। ਇਸ ਸਮਾਗਮ ਵਿਚ ਪਰਵਾਸੀ ਸਾਹਿਤਕਾਰ ਸ. ਤਰਲੋਕਬੀਰ  ਨਿਊਯਾਰਕ(ਅਮਰੀਕਾ), ਸ. ਪਰਗਟ ਸਿੰਘ  ਰੰਧਾਵਾ (ਆਸਟਰੇਲੀਆ), ਮੋਹਨ ਸਿੰਘ ਕੁੱਕੜ ਪਿੰਡੀਆ(ਬਰਤਾਨੀਆ), ਹਰਦੀਪ ਸਿੰਘ ਕੰਗ (ਸ਼ਾਰਜਾਹ) ਯੂ ਏ ਈ,ਹਰਜਿੰਦਰ ਸਿੰਘ ਬਸਿਆਲਾ (ਨਿਊਜ਼ੀਲੈਂਡ), ਇੰਦਰਜੀਤ ਸਿੰਘ ਯੂ. ਕੇ., ਸੁਰਿੰਦਰ ਸਿੰਘ ਸੁੰਨੜ ਕੈਲੇਫੋਰਨੀਆ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਆਨਰੇਰੀ ਜਨਰਲ ਸਕੱਤਰ ਸ. ਅਰਵਿੰਦਰ ਸਿੰਘ, ਮੈਂਬਰ ਸ. ਹਰਸ਼ਰਨ ਸਿੰਘ ਨਰੂਲਾ, ਸ. ਅਰਵਿੰਦਰਪਾਲ ਸਿੰਘ, ਸ. ਸੁਖਬੀਰ ਸਿੰਘ ਨਰੂਲਾ, ਪ੍ਰੋ. ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ. ਜੀ. ਐਨ. ਆਈ. ਐਮ. ਟੀ., ਪ੍ਰਿੰਸੀਪਲ . ਸ਼ਿਖਾ ਜੀ. ਜੀ. ਐਨ. ਕਾਲਜ ਆਫ਼ ਫਾਰਮੇਸੀ, ਪ੍ਰਿੰਸੀਪਲ ਗੁਨਮੀਤ ਕੌਰ ਜੀ. ਜੀ. ਐਨ. ਪਬਲਿਕ ਸਕੂਲ, ਪੰਜਾਬੀ ਵਿਭਾਗ ਦੇ ਮੁਖੀ ਡਾ. ਭੁਪਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ ਪ੍ਰੋ. ਸ਼ਰਨਜੀਤ ਕੌਰ, ਡਾ. ਹਰਪ੍ਰੀਤ ਸਿੰਘ ਦੂਆ, ਡਾ. ਸੁਸ਼ਮਿੰਦਰਜੀਤ ਕੌਰ, ਡਾ. ਹਰਗੁਣਜੋਤ ਕੌਰ, ਪੋ੍. ਰਜਿੰਦਰ ਕੌਰ ਮਲਹੋਤਰਾ, ਡਾ. ਦਲੀਪ  ਸਿੰਘ,  ਡਾ. ਭੁਪਿੰਦਰਜੀਤ ਕੌਰ, ਡਾ. ਮਨਦੀਪ ਕੌਰ ਅਤੇ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਹਾਜ਼ਰ ਰਹੇ। ਇਸ ਮੌਕੇ ਉੱਘੇ ਲੇਖਕ ਸਃ ਗੁਰਪ੍ਰੀਤ ਸਿੰਘ ਤੂਰ ਸਾਬਕਾ ਡੀ ਆਈ ਜੀ, ਪੰਜਾਬ ਪੁਲੀਸ, ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਤੋਂ ਡਾ. ਗੁਰਇਕਬਾਲ ਸਿੰਘ, ਮਨਜਿੰਦਰ ਧਨੋਆ, ਤਰਲੋਚਨ ਲੋਚੀ, ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਗੁਰਚਰਨ ਕੌਰ ਕੋਚਰ, ਮਨਦੀਪ ਕੌਰ ਭਮਰਾ, ਡਾ. ਸੁਰਜੀਤ ਸਿੰਘ ਗਿੱਲ ਸਾਬਕਾ ਡਾਇਰੈਕਟਰ ਪਸਾਰ ਸਿੱਖਿਆ ਪੀ ਏ ਯੂ ਲੁਧਿਆਣਾ , ਡਾਃ ਕੁਲਬੀਰ ਸਿੰਘ ਸੰਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਇੰਜ. ਸੂਰਜ ਸਿੰਘ ਨੱਤ, ਸਃ ਗਿਆਨ ਸਿੰਘ ਸਾਬਕਾ ਡੀ ਪੀ ਆਰ ਓ ਮੋਗਾ ਆਦਿ ਨੇ ਵੀ ਸਮਾਗਮ ਦੀ ਸ਼ੋਭਾ ਵਧਾਈ।

Spread the love