ਫਿਰੋਜ਼ਪੁਰ 24 ਸਤੰਬਰ 2021
ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀਸੀਐਸ) ਕੰਪਨੀ ਵੱਲੋਂ ਦਿੱਤੀ ਗਈ ਟ੍ਰੇਨਿੰਗ ਉਪਰੰਤ ਸਰਟੀਫਿਕੇਟ ਦੀ ਵੰਡ ਕੀਤੀ ਗਈ। ਮਾਨਯੋਗ ਡਿਪਟੀ ਕਮਿਸ਼ਨਰ, ਫਿਰੋਜਪੁਰ ਵਿਨੀਤ ਕੁਮਾਰ ਦੀ ਅਗਵਾਈ ਵਿੱਚ ਚਲਾਈ ਗਈ ਇਸ ਟ੍ਰੇਨਿੰਗ ਵਿੱਚ ਕੁੱਲ 24 ਉਮੀਦਵਾਰਾਂ ਨੇ ਭਾਗ ਲਿਆ, ਜਿਸ ਵਿੱਚ ਉਨ੍ਹਾਂ ਨੂੰ 100 ਘੰਟੇ ਦੀ ਟ੍ਰੇਨਿੰਗ ਦਿੱਤੀ ਗਈ, ਜਿਸ ਦੌਰਾਨ ਅੰਗਰੇਜੀ, ਹਿੰਦੀ, ਗਣਿਤ, ਕੰਪਿਉਟਰ ਸਬੰਧੀ ਮੁੱਢਲੀ ਜਾਣਕਾਰੀ, ਇੰਟਰਵਿਊ ਪ੍ਰੋਸੈਸ, ਬਾਇਓਡਾਟਾ ਬਣਾਉਣ ਦੀ ਟ੍ਰੇਨਿੰਗ ਦਿੱਤੀ ਗਈ। ਇਸ ਮੋਕੇ ਸ਼੍ਰੀ ਹਰਜਿੰਦਰ ਸਿੰਘ ਡੀ.ਡੀ.ਪੀ.ਓ ਫਿਰੋਜ਼ਪੁਰ, ਸ਼੍ਰੀ ਦਿਲਬਾਗ ਸਿੰਘ ਬੀ.ਡੀ.ਪੀ.ਓ ਘੱਲਖੁਰਦ, ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ, ਸ਼੍ਰੀ ਸਰਬਜੀਤ ਸਿੰਘ ਡੀ.ਪੀ.ਐਮ.ਯੂ ਅਤੇ ਸ਼੍ਰੀ ਰਾਹੁਲ ਵੋਹਰਾ, ਯੰਗ ਪ੍ਰੋਫੈਸ਼ਨਲ, ਮਾਡਲ ਕਰੀਅਰ ਸੈਂਟਰ, ਫਿਰੋਜਪੁਰ ਹਾਜਰ ਸਨ।
ਹੋਰ ਪੜ੍ਹੋ :-ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕਰਨ ਲਈ ਲਗਾਏ ਜਾ ਰਹੇ ਹਨ ਪਿੰਡ ਪੱਧਰੀ ਕੈਂਪ: ਡਿਪਟੀ ਕਮਿਸ਼ਨਰ
ਸ਼੍ਰੀ ਹਰਜਿੰਦਰ ਸਿੰਘ ਡੀ.ਡੀ.ਪੀ.ਓ ਫਿਰੋਜ਼ਪੁਰ ਵੱਲੋਂ ਟ੍ਰੇਨਿੰਗ ਕਰ ਚੁੱਕੇ ਪ੍ਰਾਰਥੀਆਂ ਨੂੰ ਟ੍ਰੇਨਿੰਗ ਮੁਕੰਮਲ ਹੋਣ ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ ਅਤੇ ਸ਼੍ਰੀ ਰਾਹੁਲ ਵੋਹਰਾ ਯੰਗ ਪ੍ਰੋਫੈਸ਼ਨਲ ਵੱਲੋਂ ਪ੍ਰਾਰਥੀਆਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਮੁਤਾਬਿਕ ਸਹੀ ਕਿੱਤਾ ਚੁੰਨਣ ਲਈ ਪ੍ਰੇਰਿਤ ਕੀਤਾ ਅਤੇ ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜਪੁਰ ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ।