23 ਮਾਰਚ ਪ੍ਰੋਗਰਾਮ ਸਬੰਧੀ ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜਾ
ਫ਼ਿਰੋਜ਼ਪੁਰ 21 ਮਾਰਚ 2022
ਫਿਰੋਜ਼ਪੁਰ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਸਮਾਰਕ ਤੇ 23 ਮਾਰਚ ਸ਼ਹੀਦੀ ਦਿਹਾੜੇ ਵਾਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਤਮਸਤਕ ਹੋਣਗੇ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜਾ ਲੈਕ ਮੌਕੇ ਦਿੱਤੀ।
ਹੋਰ ਪੜ੍ਹੋ :-ਰਾਜ ਸਭਾ ਲਈ ਬਾਹਰਲੇ ਨਾਮਜ਼ਦ ਕਰ ਕੇ ਆਮ ਆਦਮੀ ਪਾਰਟੀ ਨੇ ਪੰਜਾਬ ਤੇ ਪੰਜਾਬੀਅਤ ਨੁੰ ਪਹਿਲੀ ਵੱਡੀ ਸੱਟ ਮਾਰੀ : ਅਕਾਲੀ ਦਲ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 23 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦਾਂ ਦੀ ਸਮਾਧਾਂ ਤੇ ਸ਼ਰਧਾ ਦੇ ਫੁੱਟ ਭੇਟ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੂਰੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਜੀ ਵੱਲੋਂ ਕਿਸੇ ਪਬਲਿਕ ਰੈਲੀ ਨੂੰ ਜਾਂ ਫਿਰ ਕਿਸੇ ਇਕੱਠ ਨੂੰ ਸੰਬੋਧਨ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਵੇਰੇ ਕਰੀਬ 11 ਵਜੇ ਸ਼ਹੀਦੀ ਸਥੱਲ ਤੇ ਪਹੁੰਚਣਗੇ । ਜਿਸ ਸਬੰਧੀ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਐਸਡੀਐਮ ਫਿਰੋਜ਼ਪੁਰ ਓਮ ਪ੍ਰਕਾਸ਼, ਐਸਡੀਐਮ ਗੁਰੂਹਰਹਸਹਾਏ ਬਬਨਦੀਪ ਸਿੰਘ, ਐਸਡੀਐਮ ਜ਼ੀਰਾ ਸੂਬਾ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।