ਸਿਵਲ ਸਰਜਨ ਵੱਲੋਂ ਆਮ ਲੋਕਾਂ ਨੂੰ ਡੇਗੂ ਤੇ ਮਲੇਰੀਆ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

_ SP Singh CS
 ਸਿਵਲ ਸਰਜਨ ਵੱਲੋਂ ਆਮ ਲੋਕਾਂ ਨੂੰ ਡੇਗੂ ਤੇ ਮਲੇਰੀਆ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

Sorry, this news is not available in your requested language. Please see here.

ਲੁਧਿਆਣਾ, 6 ਮਈ 2022
ਸਿਵਲ ਸਰਜਨ ਡਾ ਐਸ ਪੀ ਸਿੰਘ ਵੱਲੋਂ ਆਮ ਲੋਕਾਂ ਨੂੰ ਡੇਗੂ ਅਤੇ ਮਲੇਰੀਆ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।
ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ, ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਅਤੇ ਇਸ ਦੇ  ਲੱਛਣ ਕੀ ਹਨ ਬਾਰੇ ਜਾਣਕਾਰੀ ਸਾਂਝੀ ਕੀਤੀ।

ਹੋਰ ਪੜ੍ਹੋ :-ਰੋਮੇਸ ਮਹਾਜਨ 17 ਵੀਂ ਵਾਰ ਬਣੇ 11 ਸਟਾਰ ਲਾਇਨਜ਼ ਕਲੱਬ ਕਾਹਨੂੰਵਾਨ ਫਤਿਹ ਦੇ ਪ੍ਰਧਾਨ

ਡਾ ਸਿੰਘ ਨੇ ਦੱਸਿਆ ਕਿ ਡੇਗੂ ਬੁਖਾਰ ਏਡੀਜ ਅਜੈਪਟੀ ਨਾਮ ਦੇ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਇਸ ਨੂੰ ਟਾਇਗਰ ਮੱਛਰ ਵੀ ਕਹਿੰਦੇ ਹਨ, ਕਿਉ ਕਿ ਇਸ ਦੇ ਉਪਰ ਟਾਇਗਰ ਵਰਗੀਆਂ ਧਾਰੀਆਂ ਬਣੀਆਂ ਹੁੰਦੀਆਂ ਹਨ।ਉਨ੍ਹਾਂ ਦੱਸਿਆ ਕਿ ਇਹ ਮੱਛਰ ਕੂਲਰਾਂ, ਗਮਲਿਆਂ, ਟਾਇਰਾਂ, ਫਰਿੱਜਾਂ ਦੇ ਪਿੱਛੇ ਲੱਗੀਆਂ ਟਰੇਆ ਦੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ।ਇਸ ਲਈ ਸਾਨੂੰ ਆਪਣੇ ਆਲੇ ਦੁਆਲੇ ਅਤੇ ਘਰਾਂ ਵਿਚ ਪਾਣੀ ਨੂੰ ਇਕ ਜਗ੍ਹਾ ਖੜ੍ਹਾ ਨਹੀ ਹੋਣ ਦੇਣਾ ਚਾਹੀਦਾ। ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹਫਤੇ ਦੇ ਇਕ ਦਿਨ ਉਪਰੋਕਤ ਦੱਸੀਆਂ ਥਾਂਵਾਂ ‘ਤੇ ਖੜ੍ਹੇ ਪਾਣੀ ਨੂੰ ਸਾਫ ਕੀਤਾ ਜਾਵੇ।ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰੇ ਕੱਪੜੇ ਪਾਉਣੇ ਚਾਹੀਦੇ ਹਨ, ਰਾਤ ਨੂੰ ਸੌਣ ਸਮੇ ਮੱਛਰਦਾਨੀਆਂ ਲਾ ਕੇ ਸੌਣਾ ਚਾਹੀਦਾ ਹੈ ਅਤੇ ਮੱਛਰ ਦੇ ਕੱਟਣ ਤੋ ਬਚਾਅ ਲਈ ਮੱਛਰ ਭਿਜਾਉਣ ਵਾਲੀਆ ਕਰੀਮਾਂ ਆਦਿ ਦੀ ਵੀ ਵਰਤੋ ਕਰਨੀ ਚਾਹੀਦੀ ਹੈ।
ਅੱਜ ਸ਼ੁੱਕਰਵਾਰ ਵਾਲੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵਲੋ ਵੱਖ-ਵੱਖ ਥਾਂਵਾਂ ‘ਤੇ ਖੜ੍ਹੇ ਪਾਣੀ ਨੂੰ ਸਾਫ ਕਰਕੇ ਫਰਾਈ ਡੇਅ – ਡਰਾਈ ਡੇਅ ਮਨਾਇਆ ਗਿਆ।
ਇਸ ਮੌਕੇ ਸਿਹਤ ਕਰਮਚਾਰੀਆਂ ਵਲੋ ਆਮ ਲੋਕਾਂ ਨੂੰ ਵੀ ਇਹ ਦਿਨ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਾਲ ਹੀ ਉਨਾਂ ਪਿੰਡਾਂ ਵਿਚ ਛੱਪੜਾਂ ਆਦਿ ਵਿਚ ਖੜੇ ਪਾਣੀ ਉਪਰ ਤੇਲ ਦਾ ਛਿੜਕਾਅ ਕਰਨ ਦੀ ਵੀ ਸਲਾਹ ਦਿੱਤੀ।
Spread the love