ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

NEWS MAKHANI

Sorry, this news is not available in your requested language. Please see here.

ਲੁਧਿਆਣਾ, 21 ਮਾਰਚ 2022

ਡਿਪਟੀ  ਕਮਿਸ਼ਨਰ ਪੁਲਿਸ, ਇਨਵੈਸਟੀਗੇਸ਼ਨ ਲੁਧਿਆਣਾ ਸ੍ਰੀ ਵਰਿੰਦਰ ਸਿੰਘ ਬਰਾੜ, ਪੀ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।

ਹੋਰ ਪੜ੍ਹੋ :-ਲੁਧਿਆਣਾ (ਦਿਹਾਤੀ) ਪੁਲਿਸ 22-23 ਮਾਰਚ ਨੂੰ ਸ਼ਹੀਦੀ ਦਿਵਸ ਸਾਈਕਲ ਰਾਈਡ 2022 ਦਾ ਆਯੋਜਨ ਕਰੇਗੀ – ਡਾ ਕੇਤਨ ਪਾਟਿਲ ਬਾਲੀਰਾਮ ਐਸ.ਐਸ.ਪੀ, ਲੁਧਿਆਣਾ (ਦਿਹਾਤੀ)

ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮੈਰਿਜ ਪੈਲਸਾਂ ਵਿਚ ਵਿਆਹ/ਸ਼ਾਦੀਆਂ ਸਮੇ ਆਮ ਵਿਅਕਤੀਆਂ ਵੱਲੋ ਲਾਇੰਸਸੀ ਅਸਲਾ ਲੈ ਕੇ ਵਿਆਹ ਸ਼ਾਦੀਆਂ ਵਿਚ ਖੁਲੇਆਮ ਘੁ਼ੰਮਿਆ ਜਾਂਦਾ ਹੈ ਅਤੇ ਕਈ ਵਾਰੀ ਆਪਸੀ ਮਾਮੂਲੀ ਤਕਰਾਰਬਜੀ ਹੋਣ ਕਾਰਨ ਅਤੇ ਨਸ਼ੇ ਦੀ ਹਾਲਤ ਵਿੱਚ ਲਾਇੰਸਸੀ ਅਸਲੇ ਦੀ ਨਜਾਇਜ ਵਰਤੋ ਕੀਤੀ ਜਾਂਦੀ ਹੈ। ਜਿਸ ਨਾਲ ਆਂਮ ਜੰਨਤਾ ਦੀ ਜਾਨ ਮਾਲ ਦਾ ਖਤਰਾ ਬਣ ਸਕਦਾ ਹੈ। ਇਸ ਲਈ ਮੈਰਿਜ ਪੈਲਸਾਂ ਅੰਦਰ ਅਸਲਾ ਲੈ ਕੇ ਜਾਣ ਸਬੰਧੀ ਕਮਿਸ਼ਨਰੇਟ ਲੁਧਿਆਣਾਂ ਦੇ ਅੰਦਰ ਠੋਸ ਕਦਮ ਚੁੱਕਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਆਮ ਜੰਨਤਾ ਦੀ ਜਾਨ ਮਾਲ ਨੂੰ ਸੁਰਖਿਅਤ ਬਣਾਇਆ ਜਾ ਸਕੇ ਅਤੇ ਅਮਨ ਸ਼ਾਤੀ ਦੀ ਸਥਿਤੀ ਕਾਇਮ ਰਹੇ ਅਤੇ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।

ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਏਰੀਆ ਵਿਚ ਪੈਦੇ ਸਮੂਹ ਮੈਰਿਜ ਪੈਲਸਾ ਅੰਦਰ ਲਾਇੰਸਸੀ ਅਸਲਾ ਅਤੇ ਐਮੂਨੀਸ਼ਨ ਲੈ ਕੇ ਜਾਣ ਪਰ ਮੁਕੰਮਲ ਪਾਬੰਦੀ ਲਗਾਉਦਾ ਹਾਂ ਅਗਰ ਕੋਈ ਵਿਅਕਤੀ ਲਾਇੰਸਸੀ ਅਸਲਾ ਐਮੂਨੀਸ਼ਨ ਲੈ ਕੇ ਮੈਰਿਜ ਪੈਲਸ ਵਿਚ ਦਾਖਲ ਹੁੰਦਾ ਹੈ ਤਾਂ ਮੈਰਿਜ ਪੈਲਸ ਦਾ ਮਾਲਕ ਸਬੰਧਤ ਥਾਣਾਂ ਨੂੰ ਤੁਰੰਤ ਸੂਚਿਤ ਕਰਨ ਦਾ ਜਿੰਮੇਵਾਰ ਹੋਵੇਗਾ ਅਗਰ ਕਿਸੇ ਵਿਆਕਤੀ ਵਲੋੋ ਲਾਇੰਸਸੀ ਅਸਲੇ ਦੀ ਵਿਆਹ ਸ਼ਾਦੀ ਦੌਰਾਨ ਨਜਾਇਜ ਵਰਤੋ ਕੀਤੀ ਜਾਦੀ ਹੈ ਤਾਂ ਸਬੰਧਤ ਵਿਅਕਤੀ ਅਤੇ ਮੈਰਿਜ ਪੈਲਸ ਦੇ ਮਾਲਕ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਦੀ ਜਾਵੇਗੀ।

ਕਮਿਸ਼ਨਰੇਟ ਲੁਧਿਆਣਾ ਦੀਆ ਵੱਖ-2 ਸੜਕਾਂ ਤੇ ਜੋ ਮੈਰਿਜ ਪੈਲੇਸ ਸਥਿਤ ਹਨ ਉਨਾ ਵਿਚ ਆਮ ਜਨਤਾ ਵੱਲੋ ਵਿਆਹ ਸ਼ਾਦੀਆ ਅਤੇ ਹੋਰ ਖੁਸੀ ਦੇ ਸਮਾਗਮਾ ਦੇ ਮੌਕੇ ਤੇ ਸੜਕਾਂ ਤੇ ਸ਼ਰੇਆਮ ਪਟਾਕੇ ਆਦਿ ਚਲਾਏ ਜਾਦੇ ਹਨ, ਬੈਡ ਵਾਜੇ ਵਜਾ ਕੇ ਨੱਚਦੇ ਹਨ, ਪਾਲਕੀ, ਹਾਥੀ, ਘੋੜੇ ਜਿੰਨਾ ਪਰ ਵਿਆਹ ਵਾਲਾ ਮੁੰਡਾ ਬੈਠਾ ਹੁੰਦਾ ਹੈ, ਸੜਕ ਦੇ ਵਿਚਕਾਰ ਹੁੰਦੇ ਹਨ ਅਤੇ ਮੈਰਿਜ ਪੈਲੇਸ ਪਰ ਗੱਡੀਆ ਦੀ ਪਾਰਕਿੰਗ ਸੜਕ ਉਤੇ ਕਰ ਦਿੱਤੀ ਜਾਂਦੀ ਹੈ। ਜਿਸ ਨਾਲ ਸੜਕ ਦਾ ਕਾਫੀ ਹਿੱਸਾ ਰੁੱਕ ਜਾਦਾ ਹੈ ਅਤੇ ਆਮ ਆਵਾਜਾਈ ਵਿਚ ਵਿਘਨ ਪੈਦਾ ਹੈ, ਜਿਆਦਾ ਆਵਾਜਾਈ ਹੋਣ ਕਾਰਨ ਟਰੈਫਿਕ ਜਾਮ ਹੋ ਜਾਦਾ ਹੈ। ਜਿਸ ਨਾਲ ਆਮ ਜੰਨਤਾ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਦਾ ਹੈ। ਇਸ ਲਈ ਆਮ ਲੋਕਾਂ ਦੀ ਸੁਰੱਖਿਆ, ਸਹੂਲੀਅਤ ਅਤੇ ਸੁੱਖ ਨੂੰ ਮੁੱਖ ਰਖਦੇ ਹੋਏ ਇਸ ਪ੍ਰੀਕ੍ਰਿਆ ਨੂੰ ਰੋਕਣ ਲਈ ਵਿਸੇਸ ਉਪਰਾਲੇ ਕਰਨ ਦੀ ਜਰੂਰਤ ਹੈ।

ਪੁਲਿਸ ਕਮਿਸ਼ਨਰੇਟ ਲੁਧਿਆਣਾਂ ਦੇ ਇਲਾਕਾ ਵਿਚ ਆਮ ਜਨਤਾ ਦੀ ਭਾਵਨਾਵਾ ਨੂੰ ਮੁੱਖ ਰਖਦੇ ਹੋਏ ਵਿਆਹ ਸਾਦੀਆ ਅਤੇ ਖੁਸੀ ਤੇ ਸਮਾਗਮਾ ਦੋਰਾਨ ਸ਼ਰੇਆਮ ਸੜਕ ਉਤੇ ਪਟਾਕੇ ਚਲਾਉਣ ਅਤੇ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਿਸ ਨਾਲ ਸੜਕ ਪਰ ਆਵਾਜਾਈ ਵਿਚ ਵਿਘਨ ਪੈਦਾ ਹੋਵੇ ਅਤੇ ਆਮ ਜਨਤਾ ਨੂੰ ਮੁਸ਼ਕਲ ਪੇਸ ਆਉਦੀ ਹੋਵੇ ੋਤੇ ਪਾਬੰਦੀ ਲਗਾਈ ਜਾਂਦੀ ਹੈ।

ਦਫਤਰ ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਆਇਆ ਹੈ ਕਿ ਸਮਾਜ ਵਿਰੋਧੀ ਅਨਸਰਾਂ ਵਲੋ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਦੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਤੋ ਕੀਮਤੀ ਸਮਾਨ, ਕੈਸ਼ ਅਤੇ ਸੋਨਾ ਆਦਿ ਖੋਹਿਆ ਜਾਂਦਾ ਹੈ ਅਤੇ ਕਈ ਵਾਰ ਇਥੇ ਕੰਮ ਕਰਦੇ ਵਰਕਰਾਂ ਨੂੰ ਵੀ ਬੁਰੀ ਤਰਾਂ ਜਖਮੀ ਕਰ ਦਿੱਤਾ ਜਾਂਦਾ ਹੈ। ਇਸ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਅਤੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਪਬਲਿਕ ਹਿੱਤ ਵਿਚ ਵਿਸੇਸ ਕਦਮ ਚੁੱਕਣ ਦੀ ਜਰੂਰਤ ਹੈ।

ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਦੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਹੁਕਮ ਜਾਰੀ ਹੋਣ ਦੀ ਮਿਤੀ ਤੋ 30 ਦਿਨਾਂ ਦੇ ਅੰਦਰ-2 ਲਗਾਏ ਜਾਣ ਤਾਂ ਜੋ ਕਿਸੇ ਮੰਦਭਾਗੀ ਘਟਨਾਂ ਤੋ ਬਚਿਆ ਜਾ ਸਕੇ।ਇਹ ਹੁਕਮ ਇੱਕ ਤਰਫਾ ਪਾਸ ਕਰਕੇ ਆਮ ਪਬਲਿਕ ਦੇ ਨਾਮ ਜਾਰੀ ਕੀਤਾ ਜਾਂਦਾ ਹੈ।

ਦਫਤਰ ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਆਇਆ ਹੈ ਕਿ ਕਮਿ਼ਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਪੈਦੇ ਮੇਨ ਚੌਕਾਂ ਅਤੇ ਆਮ ਰਸਤਿਆ, ਭੀੜ ਭੜੱਕੇ ਵਾਲੇ ਜਨਤਕ ਥਾਵਾ ਤੇ ਭਿਖਾਰੀ ਅਕਸਰ ਭੀਖ ਮੰਗਦੇ ਰਹਿੰਦੇ ਹਨ, ਕਈ ਵਾਰ ਇਹ ਭੀਖ ਮੰਗਣ ਦੀ ਤਾਂਗ ਵਿਚ ਤੇਜੀ ਨਾਲ ਭੱਜਕੇ ਤੇਜ ਰਫਤਾਰ ਗੱਡੀਆ ਦੇ ਅਗੇ ਆ ਜਾਦੇ ਹਨ, ਜਿਸ ਕਾਰਨ ਆਮ ਜਨਤਾ ਦੇ ਜਾਨ-ਮਾਲ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਕਈ ਵਾਰ ਸਮਾਜ ਵਿਰੋਧੀ ਅਨਸਰ ਇੰਨ੍ਹਾਂ ਭਿਖਾਰੀਆ ਦਾ ਫਾਇਦਾ ਉਠਾ ਕੇ ਕਿਸੇ ਅਣ-ਸੁਖਾਵੀ ਘਟਨਾਂ ਨੂੰ ਵੀ ਅਨਜਾਮ ਦੇ ਸਕਦੇ ਹਨ। ਇਸ ਲਈ ਇਸ ਪ੍ਰਕਿਰਿਆ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਅਤੇ ਆਂਮ ਜਨਤਾ ਦੀ ਜਾਨ ਮਾਲ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ ਕਦਮ ਚੱਕਣ ਦੀ ਜਰੂਰਤ ਹੈ।
ਇਸ ਲਈ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਭੀਖ ਮੰਗਣ ਤੇੇ ਪਾਬੰਦੀ ਲਗਾਈ ਜਾਂਦੀ ਹੈ।

ਪੁਲਿਸ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਡੀ ਮਾਤਰਾ ਵਿਚ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਮੱਦਦ ਨਾਲ ਵੀਡੀਓ ਰਿਕਾਰਡਿੰਗ ਅਤੇ ਕਵਰੇਜ ਕੀਤੀ ਜਾਦੀ ਹੈ। ਮੋਜੂਦਾ ਹਲਾਤਾ ਨੂੰ ਮੁੱਖ ਰੱਖਦੇ ਹੋਏ ਇਹ ਡਰ ਪ੍ਰਗਟ ਕੀਤਾ ਗਿਆ ਹੈ ਕਿ ਇਸ ਡਰੋਨ ਦੀ ਵਰਤੋ ਸਮਾਜ ਵਿਰੋਧੀ ਤੱਤਾ ਵੱਲੋ ਕਿਸੇ ਕਿਸਮ ਦੀ ਅਣਸੁਖਾਵੀ ਘਟਨਾ ਨੂੰ ਅੰਜਾਮ ਦੇਣ ਲਈ ਵੀ ਕੀਤੀ ਜਾ ਸਕਦੀ ਹੈ।

ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਵਰਤੋ ਤੇ ਪਾਬੰਦੀ ਲਗਾਈ ਜਾਂਦੀ ਹੈ।

ਪੁਲਿਸ ਕਮਿਸ਼ਨਰ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਗੈਰ ਕਾਨੂੰਨੀ ਅਨਸਰਾਂ ਵਲੋ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਏ.ਟੀ.ਐਮ. ਨੂੰ ਲੁੱਟਣ ਜਾਂ ਭੰਨ ਤੋੜ ਕਰਨ ਦੀ ਕੋਸਿਸ ਕੀਤੀ ਗਈ ਹੈ। ਜਿਸ ਨਾਲ ਆਂਮ ਜੰਨਤਾ ਦੇ ਮਨਾਂ ਵਿਚ ਸਹਿਮ ਅਤੇ ਡਰ ਦੀ ਭਾਵਨਾਂ ਪੈਦਾ ਹੁੰਦੀ ਹੈ, ਇਸ ਲਈ ਏ.ਟੀ.ਐਮਜ ਦੀ ਲੁੱਟ ਅਤੇ ਭੰਨ ਤੋੜ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਠੋਸ ਕਦਮ ਚੁੱਕਣ ਦੀ ਜਰੂਰਤ ਹੈ ਤਾਂ ਜੋ ਪਬਲਿਕ ਵਿਚ ਵਿਸਵਾਸ਼ ਦੀ ਭਾਵਨਾਂ ਨੂੰ ਬਰਕਰਾਰ ਰੱਖਿਆ ਜਾ ਸਕੇ।

ਪੁਲਿਸ ਕਮਿਸ਼ਨਰ ਵੱਲੋਂ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਸਥਿਤ ਸਮੂਹ ਏੇ.ਟੀ.ਐਮਜ ਤੇ ਸ਼ਾਮ 8.00 ਵਜੇ ਤੋ ਸਵੇਰ 6.00 ਵਜੇ ਤੱਕ ਘੱਟੋ ਘੱਟ ਇੱਕ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦਾ ਹੁਕਮ ਦਿੰਦਾ ਹਾਂ, ਉਕਤ ਸਮੇ ਦੌਰਾਂਨ ਬਿਨਾਂ ਸੁਰੱਖਿਆ ਕਰਮਚਾਰੀ ਦੇ ਕੋਈ ਵੀ ਏ.ਟੀ.ਐਮਜ ਨੂੰ ਚਲਾਉਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ।

ਦਫਤਰ ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਆਇਆ ਹੈ ਕਿ ਕਮਿ਼ਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਪੈਦੇ ਬੱਸ ਸਟਾਪ, ਰੇਲਵੇ ਗੇਟ ਕਰਾਸਿੰਗ ਚੋਕ, ਟ੍ਰੈਫਿਕ ਲਾਈਟਾ ਵਗੈਰਾ ਵਿਖੇ ਨਜਾਇਜ ਤੋਰ ਤੇ ਤੰਬਾਕੂ ਦੀ ਵਿਕਰੀ ਹੋਣ ਕਰਕੇ ਇਸ ਦਾ ਮਰਦ, ਅੋਰਤਾ ਅਤੇ ਬੱਚਿਆ ਦੀ ਸਿਹਤ ਪਰ ਬੁਰਾ ਪ੍ਰਭਾਵ ਪੈਦਾ ਹੈ ਅਤੇ ਤੰਬਾਕੂ ਦਾ ਸੇਵਨ ਕਰਨ ਵਾਲਿਆ ਵੱਲੋ ਅਕਸਰ ਜਨਤਕ ਥਾਵਾ ਪਰ ਖੁੱਲੇਆਮ ਥੁਕਿਆ ਜਾਦਾ ਹੈ। ਕਰੋਨਾ ਵਾਈਰਸ ਦੀ ਬੀਮਾਰੀ ਫੈਲਣ ਦੇ ਡਰ ਕਾਰਨ ਆਮ ਜਨਤਕ ਥਾਵਾ ਤੇ ਖੁੱਲੇਆਮ ਥੁੱਕਣ ਨੂੰ ਰੋਕਿਆ ਜਾਣਾ ਅਤਿ ਜਰੂਰੀ ਹੈ। ਇਸ ਲਈ ਕਰੋਨਾ ਵਾਈਰਸ ਦੀ ਬੀਮਾਰੀ ਨੂੰ ਲੈ ਕੇ ਰੋਕ ਲਗਾਉਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਹੈ।

ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਬੱਸ ਸਟਾਪ, ਰੇਲਵੇ ਗੇਟ ਕਰਾਸਿੰਗ ਚੋਕ, ਟ੍ਰੈਫਿਕ ਲਾਈਟਾ ਵਗੈਰਾ ਵਿਖੇ ਤੰਬਾਕੂ ਦੀ ਵਿਕਰੀ ਕਰਨ, ਸੇਵਨ ਕਰਨ ਅਤੇ ਸੇਵਨ ਕਰਨ ਅਤੇ ਜਨਤਕ ਥਾਵਾ ਪਰ ਖੁੱਲੇਆਮ ਥੁੱਕਣ ੋਤੇ ਤੁਰੰਤ ਪਾਬੰਦੀ ਲਗਾਈ ਜਾਂਦੀ ਹੈ।

ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਲਾਈਵ ਸ਼ੋ਼ਆ ਦੋਰਾਨ ਉਚੀ ਅਵਾਜ ਵਿੱਚ ਸਾਊਡ ਸਿਸਟਮ ਲਗਾਕੇ ਗਾਇਕਾ ਵੱਲੋ ਗਾਏ ਗਏ ਗਾਣਿਆ ਰਾਹੀ ਸ਼ਰਾਬ, ਨਸ਼ੇ ਆਦਿ ਦੇ ਪ੍ਰਚਾਰ ਕਰਨ ਵਾਲੇ ਗਾਣਿਆ ਨੂੰ ਸਾਊਡ ਸਿਸਟਮ ਰਾਹੀ ਉਚੀ ਅਵਾਜ ਵਿੱਚ ਚਲਾਉਣ ‘ਤੇ ਤੁਰੰਤ ਪਾਬੰਦੀ ਲਗਾਈ ਜਾਂਦੀ ਹੈ।

ਦਫ਼ਤਰ ਪੁਲਿਸ ਕਮਿਸਨਰ ਦੇ ਧਿਆਨ ਵਿੱਚ ਲਿਆਦਾ ਗਿਆ ਹੈ ਕਿ ਮੱਛੀ ਦੇ ਵਿਕਾਸ ਦੇ ਪ੍ਰੋਗਰਾਮ ਰਾਹੀ ਪੰਜਾਬ ਰਾਜ ਨੀਲੀ ਕ੍ਰਾਤੀ ਦੀ ਰਾਹ ਤੇ ਚੱਲ ਰਿਹਾ ਹੈ। ਰਾਜ ਪ੍ਰਤੀ ਹੈਕਟੇਅਰ ਮੱਛੀ ਉਤਪਾਦਨ ਵਿਚ ਦੇਸ਼ ਭਰ ਵਿਚ ਪਹਿਲੇ ਨੰਬਰ ਤੇ ਹੈ ਪਰੰਤੂ ਕੁਝ ਗੈਰ ਜਿੰਮੇਵਾਰ ਮੁਨਾਫੇ ਖੋਰਾਂ ਵੱਲੋ ਦੂਸਰੇ ਦੇਸ਼ਾ ਵਿਚੋੋ ਮਾਗਰੂ ਮੱਛੀ ਨੂੰ ਚੋਰੀ ਛਿਪੇ ਇੱਥੇ ਲਿਆਦਾ ਜਾਦਾ ਹੈ ਅਤੇ ਉਹਨਾਂ ਵੱਲੋ ਇਸ ਮੱਛੀ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਇੱਥੋ ਤੱਕ ਕਿ ਇਹ ਮੱਛੀ ਆਪਣੀ ਕਿਸਮ ਦੀ ਮੱਛੀ ਨੂੰ ਵੀ ਖਾ ਜਾਦੀ ਹੈ। ਛੱਪੜਾਂ, ਡੰਗਰਾਂ ਨੂੰ ਵੀ ਬਹੁਤ ਨੁਕਸਾਨ ਪਹੁੰਚਾਉਦੀ ਹੈ। ਭਾਰਤੀ ਮੱਛੀਆ ਲਈ ਇਹ ਬਹੁਤ ਹਾਨੀਕਾਰਕ ਹੈ, ਜੇਕਰ ਇਹ ਰਾਜ ਦੇ ਕੁਦਰਤੀ ਪਾਣੀਆਂ ਵਿਚ ਮਿਲ ਜਾਦੀ ਹੈ ਤਾਂ ਪਾਣੀ ਵਾਲੇ ਦੂਸਰੇ ਜੀਵਾਂ ਲਈ ਇਹ ਬਹੁਤ ਖਤਰਨਾਕ ਸਾਬਤ ਹੋਵੇਗੀ। ਇਸ ਲਈ ਵਿਦੇਸ਼ੀ ਮਾਗਰੂ ਨੂੰ ਪ੍ਰਫੁਲਤ ਕਰਨ ਅਤੇ ਵੇਚਣ ਸਬੰਧੀ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਪਬਲਿਕ ਸੁਰੱਖਿਆ ਅਤੇ ਜਨਤਾ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕਦਮ ਉਠਾਏ ਜਾਣ ਦੀ ਜਰੂਰਤ ਹੈ।

ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਪਬਲਿਕ ਸੁਰੱਖਿਆ ਅਤੇ ਜਨਤਾ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪਬਲਿਕ ਹਿੱਤ ਵਿੱਚ ਵਿਦੇਸ਼ੀ ਮਾਗਰੂ ਮੱਛੀ ਪ੍ਰਫੁੱਲਤ (ਪਾਲਣ) ਅਤੇ ਵੇਚਣ ਤੇ ਤੁਰੰਤ ਮੁਕੰਮਲ ਪਾਬੰਦੀ ਲਗਾਉਣ ਦਾ ਹੁੱਕਮ ਜਾਰੀ ਕੀਤੇ ਜਾਂਦੇ ਹਨ।

ਇਹ ਹੁਕਮ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।

Spread the love