24 ਅਗਸਤ ਤੱਕ ਡਰੋਨ ਉਡਾਉਣ ਉੱਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਤਲਵਾੜ

_Amit Talwar (1)
24 ਅਗਸਤ ਤੱਕ ਡਰੋਨ ਉਡਾਉਣ ਉੱਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਤਲਵਾੜ

Sorry, this news is not available in your requested language. Please see here.

ਐਸ.ਏ.ਐਸ ਨਗਰ , 21 ਅਗਸਤ 2022
ਹੋਮੀ ਭਾਭਾ, ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਨਿਊ ਚੰਡੀਗੜ੍ਹ ਦਾ ਉਦਘਾਟਨ 24 ਅਗਸਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਣਾ ਹੈ । ਇਸ ਸਮਾਗਮ ਵਿੱਚ ਵੱਖ-ਵੱਖ ਵੀ.ਵੀ.ਆਈ.ਪੀਜ਼ ਸ਼ਿਕਰਤ ਕਰਨਗੇ । ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਅਮਿਤ ਤਲਵਾੜ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਮੈਡੀਸਿਟੀ, ਨਿਊ ਚੰਡੀਗੜ੍ਹ (ਮੁੱਲਾਂਪੁਰ) ਅਤੇ ਉਸਦੇ 2 ਕਿਲੋਮੀਟਰ ਦੇ ਘੇਰੇ ਨੂੰ “ਨੋ ਫਲਾਇੰਗ ਜੋਨ” ਘੋਸ਼ਿਤ ਕੀਤਾ ਹੈ। ਇਸਦੇ ਆਲੇ-ਦੁਆਲੇ ਡਰੋਨ ਅਤੇ ਰੀਮੋਟ ਕੰਟਰੋਲ ਮਾਈਕਰੋ ਲਾਈਟ ਏਅਰ ਕਰਾਫਟ ਵਰਗੇ ਯੰਤਰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਹਥਿਆਰ ਅਤੇ ਗੋਲਾ-ਬਾਰੂਦ ਲਿਜਾਣ ਤੇ ਰੋਕ ਲਗਾਈ ਗਈ ਹੈ।

ਹੋਰ ਪੜ੍ਹੋ -ਤਰਪਾਲਾਂ ਦੀ ਖ਼ਰੀਦ ਲਈ ਸੋਧੀ ਨੀਤੀ ਨੂੰ ਪ੍ਰਵਾਨਗੀ: ਲਾਲ ਚੰਦ ਕਟਾਰੂਚੱਕ

ਹੁਕਮ ਜਾਰੀ ਕਰਦਿਆ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ 20 ਅਗਸਤ ਤੋਂ 24 ਅਗਸਤ ਤੱਕ ਡਰੋਨ ਉਡਾਉਣ ਉੱਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ । ਇਹ ਹੁਕਮ 24 ਅਗਸਤ ਤੱਕ ਲਾਗੂ ਜਿਲ੍ਹੇ ਅੰਦਰ ਸਖਤੀ ਨਾਲ ਲਾਗੂ ਰਹਿਣਗੇ ।