ਆਬਾਦ ਸੁਵਿਧਾ ਕੈਂਪ ਹਲਕੇ ਦੇ ਲੋਕਾਂ ਲਈ ਲਈ ਹੋ ਰਹੇ ਹਨ ਲਾਹੇਵੰਦ ਸਾਬਤ-ਡਿਪਟੀ ਕਮਿਸ਼ਨਰ

Himansu Agarwal
ਆਬਾਦ ਸੁਵਿਧਾ ਕੈਂਪ ਹਲਕੇ ਦੇ ਲੋਕਾਂ ਲਈ ਲਈ ਹੋ ਰਹੇ ਹਨ ਲਾਹੇਵੰਦ ਸਾਬਤ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਲੋਕ ਕੈਂਪਾਂ ਵਿੱਚ ਹੁੰਮ ਹੁੰਮਾਂ ਕੇ ਪਹੁੰਚ ਕੇ ਉਠਾ ਰਹੇ ਹਨ ਲਾਭ

ਵੱਖ ਵਿਭਾਗਾਂ ਨਾਲ ਸਬੰਧਿਤ ਸਰਕਾਰੀ ਸੇਵਾਵਾਂ ਦਾ ਅਨੇਕਾਂ ਲੋਕਾਂ ਨੂੰ ਮੌਕੇ ਤੇ ਹੀ ਹੋਇਆ ਲਾਭ ਪ੍ਰਾਪਤ

ਫਾਜਿ਼ਲਕਾ  5 ਨਵੰਬਰ 2022

ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਸੂਬੇ ਦੇ ਲੋਕਾਂ ਨੂੰ ਖੁਸ਼ਹਾਲ ਅਤੇ ਸਿਹਤਮੰਦ ਬਣਾਉਣ ਲਈ ਲਗਾਤਾਰ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਉੱਥੇ ਹੀ ਇਨ੍ਹਾਂ ਦੀ ਸੋਚ ਤੋਂ ਸੇਧ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਉਲੀਕੇ ਮਿਸ਼ਨ ਆਬਾਦ 30 ਹਲਕੇ ਦੇ ਲੋਕਾਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਿਹਾ ਹੈ। ਹਲਕੇ ਦੇ ਲੋਕ ਇਨ੍ਹਾ ਆਬਾਦ ਸੁਵਿਧਾ ਕੈਂਪਾਂ ਵਿੱਚ ਹੁੰਮ ਹੁੰਮਾਂ ਕੇ ਪਹੁੰਚ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ ਨੇ ਪਿੰਡਾਂ ਵਿੱਚ ਲੱਗੇ ਆਬਾਦ ਸੁਵਿਧਾ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਡੀ.ਐੱਮ. ਫਾਜ਼ਿਲਕਾ ਰਵਿੰਦਰ ਸਿੰਘ ਅਰੋੜਾ, ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਦੇ ਪਿਤਾ ਖਜਾਨ ਸਿੰਘ ਵੀ ਮੌਜੂਦ ਸਨ।

ਹੋਰ ਪੜ੍ਹੋ – ਨੌਜਵਾਨਾਂ ਨੂੰ ਹੁਨਰਮੰਦ ਬਨਾਉਣ ਸਬੰਧੀ ਨਾ ਛੱਡੀ ਜਾਵੇ ਕੋਈ ਕਸਰ: ਵਧੀਕ ਡਿਪਟੀ ਕਮਿਸ਼ਨਰ 

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਸਰਹੱਦੀ ਪਿੰਡ ਪੱਕਾ ਚਿਸਤੀ ਅਤੇ ਮੁਰਾਦ ਵਾਲਾ ਭੋਮਗੜ੍ਹ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੁਵਿਧਾ ਕੈਂਪ ਲਗਾਇਆ ਗਿਆ ਹੈ। ਪਹਿਲਾ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਆਪਣੇ ਰੋਜ਼ਮਰਾਂ ਦੇ ਸਰਕਾਰੀ ਕੰਮਾਂ ਲਈ ਸ਼ਹਿਰਾਂ ਤੱਕ ਆਉਣਾ ਪੈਂਦਾ ਸੀ ਤੇ ਹੁਣ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸੋਚ ਤੇ ਪਹਿਰਾ ਦਿੰਦਿਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸੁਵਿਧਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਆਬਾਦ 30 ਤਹਿਤ ਅਸੀਂ ਕੈਂਪ ਲਗਾ ਕੇ ਸਰਕਾਰੀ ਸੇਵਾਵਾਂ ਤਾਂ ਇੱਥੋਂ ਦੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਨਾਲ ਹੀ ਇਨ੍ਹਾਂ ਸਰੱਹਦੀ ਪਿੰਡਾਂ ਦੇ ਲੋਕਾਂ ਦੇ ਸਰਵਪੱਖੀ ਬੁਨਿਆਦੀ ਸਮਾਜਿਕ ਆਰਥਿਕ ਵਿਕਾਸ ਲਈ ਕਈ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਵਿਚ ਲੱਗੇ  ਕੈਂਪਾਂ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਰਕਾਰੀ ਸੇਵਾਵਾਂ ਦਾ ਅਨੇਕਾਂ ਲੋਕਾਂ ਨੂੰ ਮੌਕੇ ਤੇ ਹੀ ਲਾਭ ਪ੍ਰਾਪਤ ਹੋਇਆ। ਜਿਸ ਉਪਰੰਤ ਸਬੰਧਿਤ ਪਿੰਡਾਂ ਦੇ ਲੋਕਾਂ ਵੱਲੋਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਜਾਤੀ ਸਰਟੀਫਿਕੇਟ, ਰਿਹਾਇਸ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਗਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਆਦਿ ਨਾਲ ਸਬੰਧਤ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਫੌਜ਼ ਅਤੇ ਪੁਲਿਸ ਵਿਚ ਭਰਤੀ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਹੈ ਅਤੇ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਸਹਿਕਾਰਤਾ ਵਿਭਾਗ ਅਤੇ ਰਾਜ ਪੇਂਡੂ ਰੋਜੀ ਰੋਟੀ ਮਿਸ਼ਨ ਦੇ ਅਧਿਕਾਰੀਆਂ ਵੱਲੋਂ ਵਿਭਾਗੀ ਸਕੀਮਾਂ ਦੀ ਜਾਣਕਾਰੀ ਮੌਕੇ ਤੇ ਲੋਕਾਂ ਨੂੰ ਦਿੱਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਗਗਨਦੀਪ ਸਿੰਘ ਅਤੇ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ ਅਸੀਮ ਨਾਰੰਗ ਵੀ ਮੌਜੂਦ ਸਨ।

Spread the love