ਸਹਿਕਾਰੀ ਖੰਡ ਮਿਲ ਪਨਿਆੜ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲੱਗਾ

Free medical checkup camp (3)
ਸਹਿਕਾਰੀ ਖੰਡ ਮਿਲ ਪਨਿਆੜ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲੱਗਾ

Sorry, this news is not available in your requested language. Please see here.

ਗੁਰਦਾਸਪੁਰ 7 ਮਈ 2022

ਅੱਜ ਸਹਿਕਾਰੀ ਖੰਡ ਮਿੱਲ ਪਨਿਆੜ ਵਿਖੇ ਓਬਰੋਲ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ ਮੁਫਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸ੍ਰੀ ਸਮਸ਼ੇਰ ਸਿੰਘ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਦੀਨਾਨਗਰ ਵਲੋਂ ਕੀਤਾ ਗਿਆ।

ਹੋਰ ਪੜ੍ਹੋ :-ਬਾਬਾ ਸਾਹਿਬ ਦੇ ਬਣਾਏ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਕੇਂਦਰ ਸਰਕਾਰ: ਮਾਲਵਿੰਦਰ ਸਿੰਘ ਕੰਗ

ਇਸ ਮੌਕੇ ਆਪ ਪਾਰਟੀ ਦੇ ਸੀਨੀਅਰ ਆਗੂ ਸਮਸ਼ੇਰ ਸਿੰਘ ਨੇ ਓਬਰੋਲ ਹਸਪਤਾਲ ਵਲੋਂ ਲਗਾਏ ਗਏ ਮੁਫਤ ਮੈਡੀਕਲ ਜਾਂਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਓਬਰੋਲ ਹਸਪਤਾਲ ਵਲੋਂ ਹਮੇਸ਼ਾਂ ਵੱਧ ਚੜ੍ਹ ਕੇ ਮਾਨਵਤਾ ਦੀ ਭਲਾਈ ਲਈ ਕਾਰਜ ਕੀਤੇ ਜਾਂਦੇ ਹਨ। ਮੈਡੀਕਲ ਕੈਂਪ ਵਿਚ ਮਿੱਲ ਕਰਮਚਾਰੀਆਂ, ਕਾਲੋਨੀ ਨਿਵਾਸੀ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਵਲੋਂ ਮੈਡੀਕਲ ਚੈੱਕਅੱਪ ਕਰਵਾਇਆ ਗਿਆ। ਇਸ ਮੌਕੇ ਮੈਡੀਕਲ ਕੈਂਪ ਵਿਚ ਮੁਫਤ ਟੈਸਟ ਕੀਤੇ ਗਏ ਅਤੇ ਦਵਾਈਆਂ ਵੀ ਵੰਡੀਆਂ ਗਈਆਂ।

ਇਸ ਮੌਕੇ ਜਨਰਲ ਮੈਨੇਜਰ ਪਵਨ ਕੁਮਾਰ ਭੱਲਾ, ਐਸ.ਆਰ ਗੌਤਮ ਚੀਫ ਕੈਮਿਸਟ, ਸੰਦੀਪ ਸਿੰਘ ਇੰਜੀਨਅਰ, ਚਰਨਜੀਤ ਸਿੰਘ ਸੁਪਰਡੈਂਟ, ਰਛਪਾਲ ਸਿੰਘ ਸਕਿਉਰਟੀ ਅਫਸਰ ਅਤੇ ਮਿੱਲ ਦੇ ਕਰਮਚਾਰੀ ਮੋਜੂਦ ਸਨ।

ਸਹਿਕਾਰੀ ਖੰਡ ਮਿੱਲ ਪਨਿਆੜ ਵਿਖੇ ਮੁਫਤ ਮੈਡੀਕਲ ਜਾਂਚ ਕੈਂਪ ਦਾ ਉਦਘਾਟਨ ਕਰਦੇ ਹੋਏ ਸਮਸ਼ੇਰ ਸਿੰਘ ਹਲਕਾ ਇੰਚਾਰਜ ਆਪ ਪਾਰਟੀ ਦੀਨਾਨਗਰ ਤੇ ਹੋਰ।

Spread the love