ਕੋਵਿਡ ਟੀਕਾਕਰਨ ਦੇ 100 ਫ਼ੀਸਦੀ ਪ੍ਰਾਪਤੀ ਲਈ ਹਰ ਘਰ ਘਰ ਦਸਤਕ ਪ੍ਰੋਗਰਾਮ ਦੀ ਸ਼ੁਰੂਆਤ

THIND
ਕੋਵਿਡ ਟੀਕਾਕਰਨ ਦੇ 100 ਫ਼ੀਸਦੀ ਪ੍ਰਾਪਤੀ ਲਈ ਹਰ ਘਰ ਘਰ ਦਸਤਕ ਪ੍ਰੋਗਰਾਮ ਦੀ ਸ਼ੁਰੂਆਤ

Sorry, this news is not available in your requested language. Please see here.

ਮੁਹਿੰਮ ਤਹਿਤ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਟੀਕਾਕਰਨ ਦੇ ਕੰਮ ਵਿੱਚ ਲਿਆਂਦੀ ਜਾਵੇ ਤੇਜ਼ੀ

ਪਟਿਆਲਾ 15 ਨਵੰਬਰ 2021

ਕੋਵਿਡ ਮਹਾਂਮਾਰੀ ਤੋਂ ਛੁਟਕਾਰੇ ਲਈ ਕੋਵਿਡ ਟੀਕਾਕਰਨ ਦੀ 100 ਫ਼ੀਸਦੀ ਟੀਚੇ ਦੀ ਪ੍ਰਾਪਤੀ ਲਈ ਭਾਰਤ ਸਰਕਾਰ ਵੱਲੋਂ ਹਰ ਘਰ ਦਸਤਕ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। 30 ਨਵੰਬਰ ਤੱਕ ਚਲਣ ਵਾਲੇ ਹਰ ਘਰ ਦਸਤਕ ਪ੍ਰੋਗਰਾਮ ਤਹਿਤ ਕੋਵਿਡ ਟੀਕਾਕਰਨ ਦਾ 100 ਪ੍ਰਤੀਸ਼ਤ ਟੀਚਾ ਪੂਰਾ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਵੱਲੋਂ ਸਮੂਹ ਐਸ.ਡੀ.ਐਮ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ, ਬਲਾਕ ਪੰਚਾਇਤ ਤੇ ਵਿਕਾਸ ਅਫ਼ਸਰ ਦੀ ਇੱਕ ਮੀਟਿੰਗ ਕੀਤੀ।

ਹੋਰ ਪੜ੍ਹੋ :-ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਆਰ.ਓਜ਼/ਏ.ਆਰ.ਓਜ਼ ਦੇ ਸਿਖਲਾਈ ਸੈਸ਼ਨ ਦਾ ਦੌਰਾ ਕੀਤਾ

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੀਆ ਆਸ਼ਾ ਵਰਕਰ ਵੱਲੋਂ ਇਸ ਮੁਹਿੰਮ ਤਹਿਤ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਹਰ ਘਰ ਜਾ ਉਹਨਾਂ ਦੇ ਕੋਵਿਡ ਟੀਕਾਕਰਨ ਦੇ ਪੱਧਰ ਬਾਰੇ ਜਾਣਕਾਰੀ ਲਈ ਜਾਵੇਗੀ ਕਿ ਪਰਿਵਾਰ ਦੇ ਸਾਰੇ ਯੋਗ ਮੈਂਬਰਾਂ ਨੇ  ਕੋਵਿਡ ਟੀਕਾਕਰਨ ਕਰਵਾ ਲਿਆ ਹੈ ਕਿ ਨਹੀਂ। ਉਨ੍ਹਾਂ ਵੱਲੋਂ ਹਰ ਘਰ ਵਿੱਚ ਇਸ ਸਬੰਧੀ ਇੱਕ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਘਰ ਵਿੱਚ 18 ਸਾਲ ਤੋਂ ਵੱਧ ਉਮਰ ਦੇ ਕਿੰਨੇ ਮੈਂਬਰ ਹਨ, ਕਿੰਨੇ ਮੈਂਬਰਾਂ ਨੇ ਟੀਕਾਕਰਨ ਨਹੀਂ ਕਰਵਾਇਆ ਜਾਂ ਪਹਿਲਾ ਟੀਕਾ ਲਗਵਾ ਲਿਆ ਹੈ ਅਤੇ ਸਮਾਂ ਪੂਰਾ ਹੋਣ ‘ਤੇ ਦੂਸਰੀ ਡੋਜ਼ ਕਿਸ ਨੇ ਨਹੀਂ ਲਗਵਾਈ। ਰਿਪੋਰਟ ਦੇ ਅਧਾਰ ‘ਤੇ ਉਹਨਾਂ ਦਾ ਟੀਕਾਕਰਨ ਕਰਵਾਉਣ ਲਈ ਜਿੰਨੇ ਵੀ ਯੋਗ ਪਾਤਰੀ ਹਨ ਉਹਨਾ ਦਾ ਟੀਕਾਕਰਨ ਕਰਵਾਉਣ ਲਈ ਪਿੰਡ ਵਿੱਚ ਸਿਹਤ ਟੀਮ ਵੱਲੋਂ ਕੋਵਿਡ ਟੀਕਾਕਰਨ ਕੈਂਪ ਲਗਾਇਆ ਜਾਵੇਗਾ ਜਿਥੇ ਟੀਕਾਕਰਨ ਕਰਵਾਉਣ ਤੋਂ ਵਾਂਝੇ ਰਹਿ ਗਏ ਨਾਗਰਿਕਾਂ ਦਾ ਟੀਕਾਕਰਨ ਕੀਤਾ ਜਾਵੇਗਾ ਇਸ ਤੋਂ ਇਲਾਵਾ ਦਿਵਿਆਗਨਜਨਾਂ ਅਤੇ ਵਡੇਰੀ ਉਮਰ ਦੇ ਲੋਕਾਂ ਨੂੰ ਘਰ ਘਰ ਜਾ ਕੇ ਟੀਕਾਕਰਨ ਕੀਤਾ ਜਾਵੇਗਾ।

ਉਹਨਾਂ ਸਮੂਹ ਅਧਿਕਾਰੀਆਂ ਨੂੰ  ਇਹਨਾਂ ਟੀਕਾਕਰਨ ਕੈਂਪਾਂ ਅਤੇ ਜਾਗਰੂਕਤਾ ਲਈ ਬਣਦਾ ਸਹਿਯੋਗ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ ਨੇ ਕਿਹਾ ਪਹਿਲੀ ਅਤੇ ਦੂਜੀ ਡੋਜ਼ ਦਾ 100 ਪ੍ਰਤੀਸ਼ਤ ਟੀਕਾਕਰਨ ਕਰਨ ਵਾਲੇ ਪਿੰਡਾਂ ਦੀ ਸੂਚਨਾ ਭਾਰਤ ਸਰਕਾਰ ਨੂੰ ਵੀ ਭੇਜੀ ਜਾਵੇਗੀ ਤਾਂ ਜੋ ਉਹਨਾਂ ਨੂੰ ਸਨਮਾਨਤ ਕਰਨ ਲਈ ਵਿਚਾਰਿਆ ਜਾ ਸਕੇ।
ਇਸ ਮੌਕੇ ਮੀਟਿੰਗ ਦੌਰਾਨ ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ. ਰਾਜਪੁਰਾ ਸੰਜੀਵ ਕੁਮਾਰ, ਐਸ.ਡੀ.ਐਮ. ਨਾਭਾ ਕਨੂ ਗਰਗ, ਐਸ.ਡੀ.ਐਮ. ਸਮਾਣਾ ਸਵਾਤੀ ਟਿਵਾਣਾ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਕਾਂਸਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਜੀਲਾ ਖਾਨ ਅਤੇ ਸਿਹਤ ਅਧਿਕਾਰੀ ਵੀ ਸ਼ਾਮਲ ਸਨ।
ਕੈਪਸ਼ਨ: ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਕੋਵਿਡ ਟੀਕਾਕਰਨ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Spread the love