15 ਜਨਵਰੀ ਤੋਂ ਜਨਤਕ ਸਥਾਣਾਂ ਤੇ ਦਾਖਲੇ ਲਈ ਕੋਵਿਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਾਜ਼ਮੀ-ਸਿਵਲ ਸਰਜਨ

Covid-19-vaccination
Covid-19

Sorry, this news is not available in your requested language. Please see here.

ਸ਼ਰਕਾਰ ਵੱਲੋਂ ਨਵੀਆਂ ਗਾਈਡਲਾਈਨਜ਼ ਜਾਰੀ

ਫਿਰੋਜ਼ਪੁਰ 30 ਦਸੰਬਰ 2021

ਪੰਜਾਬ ਸਰਕਾਰ ਵੱਲੋਂ ਜਨਤਕ ਸਥਾਣਾਂ ਤੇ ਦਾਖਲੇ ਸਬੰਧੀ ਕੋਵਿਡ19 ਦੀਆਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਅਰੋੜਾ ਨੇ ਦੱਸਿਆ ਕਿ ਸਰਕਾਰ ਵੱਲੋਂ ਆਗਾਮੀ 15 ਜਨਵਰੀ 2022 ਤੋਂ ਜਨਤਕ ਸਥਾਣਾਂ ਤੇ ਦਾਖਲੇ ਲਈ ਕੋਵਿਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਾਜ਼ਮੀ ਕਰਾਰ ਦਿੱਤੀਆਂ ਗਈਆਂ ਹਨ।

ਹੋਰ ਪੜ੍ਹੋ :-ਅਸੀਂ ਸਾਰੇ ਮਿਲਕੇ ਸਮਾਜ ਵਿਰੋਧੀ ਅਨਸਰਾਂ ਨੂੰ ਦਿਖਾਵਾਂਗੇ ਕਿ ਪੰਜਾਬ ਦਾ ਹਰ ਭਾਈਚਾਰਾ ਇੱਕਜੁੱਟ ਹੈ: ਅਰਵਿੰਦ ਕੇਜਰੀਵਾਲ

ਜਨਤਕ ਸਥਾਣਾਂ ਜਿਵੇਂ ਸਬਜ਼ੀ ਮੰਡੀ,ਦਾਣਾ ਮੰਡੀ,ਜਨਤਕ ਟਰਾਂਸਪੋਰਟ,ਪਾਰਕ,ਧਾਰਮਿਕ ਸਥਾਣ, ਸ਼ਾਪਿੰਗ ਕੰਪਲੈਕਸ, ਲੋਕਲ ਬਾਜ਼ਾਰ, ਹੋਟਲ, ਬਾਰ, ਰੈਸਟੋਰੈਂਟ, ਸਿਨੇਮਾ, ਜਿਮ, ਫਿਟਨੈਸ ਸੈਂਟਰ ਅਤੇ ਸਰਕਾਰੀ/ਪ੍ਰਾਈਵੇਟ ਬੈਂਕਾਂ ਆਦਿ ਵਿੱਚ ਕੇਵਲ ਡਬਲ ਡੋਜ਼ ਟੀਕਾ ਲਗਵਾਉਣ ਵਾਲਿਆਂ ਨੂੰ ਹੀ ਦਾਖਲੇ ਦੀ ਆਗਿਆ ਹੋਵੇਗੀ।ਇਸੇ ਤਰਾਂ ਸਰਕਾਰ ਦੇ ਚੰਡੀਗੜ ਸਥਿਤ ਸਰਕਾਰੀ ਦਫਤਰਾਂ ਅਤੇ ਬੋਰਡਾਂ/ਕਾਰਪੋਰੇਸ਼ਨਾਂ ਦੇ ਦਫਤਰਾਂ ਅੰਦਰ ਵੀ ਮੁੰਕਮਲ ਟੀਕਾਕਰਨ ਵਾਲੇ ਹੀ ਦਾਖਿਲ ਹੋ ਸਕਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਨਵੇਂ ਨਿਯਮਾਂ ਅਨੁਸਾਰ ਸਰਕਾਰ ਵੱਲੋਂ ਅਧਿਕਾਰਤ ਕਿਸੇ ਵੀ ਅਧਿਕਾਰੀ ਵੱਲੌ ਮੰਗੇ ਜਾਣ ਤੇ ਵੈਕਸੀਨੇਸ਼ਨ ਸਰਟੀਫਿਕੇਟ ਦਿਖਾਉਣਾ ਪਵੇਗਾ।ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਅਜਿਹਾ ਕੋਵਿਡ ਦੇ ਨਵੇਂ ਵੇਰੀੲੈਂਟ ਓਮੀਕਰੋਨ ਦੇ ਵਧਦੇ ਹੋਏ ਖਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ।ਉਹਨਾ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਕਰੋਨਾ ਤੋਂ ਬਚਾਅ ਦਾ ਪੱਕਾ ਤੇ ਕਾਰਗਾਰ ਉਪਾਅ ਹੈ ਅਤੇ ਇਹ ਸਰਕਾਰੀ ਸਿਹਤ ਕੇਂਦਰਾਂ ਵਿਖੇ ਮੁਫਤ ਉਪਲੱਬਧ ਕਰਵਾਇਆ ਜਾਂਦਾ ਹੈ। ਉਹਨਾਂ ਜ਼ਿਲੇ ਅੰਦਰ ਸਾਰੇ ਯੋਗ ਵਿਅਕਤੀਆਂ ਨੂੰ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਲੈਣਾ ਯਕੀਨੀ ਬਨਾੳਣ ਦੀ ਅਪੀਲ ਵੀ ਕੀਤੀ।

 

Spread the love