ਡੇਅਰੀ ਸਿਖਲਾਈ ਦਾ ਤੀਜਾ ਬੈਚ 9 ਮਈ ਤੋਂ ਸ਼ੁਰੂ

Kuldeep Dhaliwal
ਗੁਰੂ ਗ੍ਰੰਥ ਸਾਹਿਬ ਜੀ ਦੀ ਢਾਲ ਲੈ ਕੇ ਪੁਲਿਸ 'ਤੇ ਹਮਲਾ, ਪੰਜਾਬ ਪੁਲਿਸ ਵੱਲੋਂ ਸੰਜਮ ਨਾਲ ਕੀਤਾ ਕੰਮ ਸ਼ਲਾਘਾਯੋਗ: ਕੁਲਦੀਪ ਧਾਲੀਵਾਲ

Sorry, this news is not available in your requested language. Please see here.

ਸਿਖਲਾਈ ਉਪਰੰਤ ਡੇਅਰੀ ਕਰਜੇ ਤੇ ਦਿੱਤੀ ਜਾਵੇਗੀ ਜਨਰਲ ਜਾਤੀ ਨੂੰ 25% ਅਤੇ ਅਨੁਸੂਚਿਤ ਜਾਤੀ ਨੂੰ 33% ਸਬਸਿਡੀ
ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ:98784-41386 ਤੇ ਕੀਤਾ ਜਾ ਸਕਦਾ ਹੈ ਸੰਪਰਕ
ਐਸ.ਏ.ਐਸ ਨਗਰ 5 ਮਈ 2022
ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ, ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫਤਿਆਂ ਦੇ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਤੀਜਾ ਬੈਚ 9 ਮਈ ਤੋਂ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ।

ਹੋਰ ਪੜ੍ਹੋ :-ਸਰਕਾਰੀ ਹਸਪਤਾਲ ਵਿਖੇ ਪਰਚੀਆਂ ਲਈ ਹੋਰ ਮੁਲਾਜ਼ਮਾਂ ਦੀ ਤਾਇਨਤੀ ਕੀਤੀ ਜਾਵੇਗੀ

ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਗੁਰਿੰਦਰਪਾਲ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਸਬੰਧੀ ਚਾਹਵਾਨ ਫਾਰਮਰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ,ਐਸ.ਏ.ਐਸ ਨਗਰ ਦੇ ਕਮਰਾ ਨੰਰ 434, ਤੀਜੀ ਮੰਜਿਲ ਵਿਖੇ ਅਪਲਾਈ ਕਰ ਸਕਦੇ ਹਨ ।  
 
ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ‘ਚ ਭਾਗ ਲੈਣ ਵਾਲੇ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਣ ਉਮਰ 18 ਸਾਲ ਤੋਂ 50 ਸਾਲ ਤੱਕ ਹੋਵੇ । ਉਨ੍ਹਾਂ ਨੇ ਖਾਸ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ ।
 
ਉਨ੍ਹਾਂ ਕਿਹਾ ਕਿ ਚਾਹਵਾਨ ਕਿਸਾਨ ਉਪਰੋਕਤ ਦਰਸਾਏ ਗਏ ਪਤੇ ਤੇ ਜਾ ਕੇ ਅਪਲਾਈ ਕਰ ਸਕਦੇ ਹਨ । ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ 9878441386 ਤੇ ਸੰਪਰਕ ਕੀਤਾ ਜਾ ਸਕਦਾ ਹੈ।
Spread the love