ਜ਼ਿਲੇ ਗੁਰਦਾਸਪੁਰ ਦੀਆਂ ਦਾਣਾ ਮੰਡੀਆਂ ਵਿਚੋਂ 174229 ਮੀਟਰਕ ਟਨ ਦੀ ਕਣਕ ਦੀ ਖਰੀਦ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਦਿੱਤੇ ਦਿਸ਼ਾ-ਨਿਰਦੇਸ਼

Sorry, this news is not available in your requested language. Please see here.

ਕਿਸਾਨਾਂ ਨੂੰ 139.66 ਕਰੋੜ ਰੁਪਏ ਦੀ ਕੀਤੀ ਅਦਾਇਗੀ 

ਗੁਰਦਾਸਪੁਰ, 19 ਅਪ੍ਰੈਲ 2022

ਜਿਲੇ ਅੰਦਰ ਕਣਕ ਦੀ ਖਰੀਦ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਸਪਲਾਈ ਤੇ ਕੰਟਰੋਲਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀਆਂ ਵਿਚ ਕਣਕ ਦੀ ਖਰੀਦ ਤੇ ਚੁਕਾਈ ਨੂੰ ਨਾਲੋ-ਨਾਲ ਯਕੀਨੀ ਬਣਾਇਆ ਗਿਆ ਹੈ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ ਹੈ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਵੱਲੋਂ ਸੇਵਾ ਕੇਂਦਰ ਦੀ ਅਚਾਨਕ ਜਾਂਚ

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲੇ ਵਿਚ 185725 ਮੀਟਰਕ ਟਨ (18 ਅਪ੍ਰੈਲ ਤਕ) ਕਣਕ ਦੀ ਆਮਦ ਹੋਈ ਸੀ , ਜਿਸ ਵਿਚੋਂ 174229 ਖਰੀਦ ਕਰ ਲਈ ਗਈ ਹੈ। ਪਨਗਰੇਨ ਵਲੋਂ 55258, ਮਾਰਕਫੈੱਡ ਵਲੋਂ 42825, ਪਨਸਪ ਵਲੋਂ 33091, ਵੇਅਰਹਾਊਸ ਵਲੋਂ 26889, ਐਫ.ਸੀ.ਆਈ ਵਲੋਂ 12424 ਤੇ ਟਰੇਡਰਜ਼ ਵਲੋਂ 3742 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿਚ ਕਣਕ ਦੀ ਲਿਫਟਿੰਗ ਤੇਜ਼ੀ ਨਾਲ ਜਾਰੀ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਿਸ਼ਚਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਕਿਸਾਨਾਂ ਨੂੰ 139.66 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

Spread the love