ਡੀ.ਸੀ ਦਫਤਰ ਵਿਖੇ ਦਿੱਤੀ ਜਾ ਸਕਦੀ ਹੈ ਅਰਜੀ
ਫਾਜ਼ਿਲਕਾ 18 ਨਵੰਬਰ 2021
ਕੋਵਿਡ ਦੌਰਾਨ ਜਿਨਾਂ ਲੋਕਾਂ ਦੀ ਕੋਵਿਡ ਕਾਰਨ ਮੌਤ ਹੋ ਗਈ ਸੀ ਉਨਾਂ ਦੇ ਵਾਰਿਸਾਂ ਨੂੰ ਸਰਕਾਰ ਵੱਲੋ 50 ਹਜ਼ਾਰ ਰੁਪਏ ਦਾ ਮੁਆਵਜਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐਸ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਲਈ ਮੁਆਵਜਾ ਪ੍ਰਾਪਤ ਕਰਨ ਲਈ ਮਿ੍ਰਤਕ ਦੇ ਕਾਨੂੰਨੀ ਵਾਰਿਸ ਆਪਣੀ ਪ੍ਰਤੀਬੇਨਤੀ ਨਿਰਧਾਰਤ ਅਰਜੀ ਫਾਰਮ ਵਿੱਚ ਡਿਪਟੀ ਕਮਿਸ਼ਨਰ ਦਫਤਰ ਦੀ ਰਸੀਟ ਬਰਾਂਚ ਵਿਖੇ ਜਮਾ ਕਰਵਾ ਸਕਦੇ ਹਨ।
ਹੋਰ ਪੜ੍ਹੋ :-ਸੰਘਰਸ਼ ਦੇ ਸਫਲ ਸਮਾਪਨ ‘ਤੇ ਪੀ.ਐਸ.ਐਮ.ਐਸ.ਯੂ. ਦੇ ਅਹੁੱਦੇਦਾਰਾਂ ਦਾ ਵਿਸ਼ੇਸ ਸਨਮਾਨ
ਅਰਜੀ ਫਾਰਮ ਦੇ ਨਾਲ ਨਿਮਨ ਅਨੁਸਾਰ ਦਰਸਤਾਜ ਨੱਥੀ ਕੀਤੇ ਜਾਣ: 1. ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ 2. ਕਲੇਮ ਕਰਤਾ ਦੇ ਪਹਿਚਾਣ ਕਾਰਡ ਦੀ ਕਾਪੀ 3. ਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦਾ ਪਹਿਚਾਣ ਕਾਰਡ ਦੀ ਕਾਪੀ 4. ਕੋਵਿਡ 19 ਟੈਸਟ ਦੀ ਪੋਜਟਿਵ ਰਿਪੋਰਟ ਦੀ ਕਾਪੀ 5. ਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਣਾਂ ਦਾ ਸੰਖੇਪ ਸਾਰ ( ਜੇਕਰ ਮੌਤੇ ਹਸਪਤਾਲ ਵਿੱਚ ਹੋਈ ਹੋਵੇ) ਤੇ ਮੌਤ ਹੋਣ ਦੇ ਕਾਰਨਾ ਦਾ ਮੈਡੀਕਲ ਸਰਟੀਫਿਕੇਟ 6. ਮਿ੍ਰਤਕ ਵਿਅਕਤੀ ਦੇ ਮੌਤ ਦਾ ਸਰਟੀਫਿਕੇਟ 7. ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ 8. ਕਲੇਮ ਕਰਤਾ ਦੇ ਬੈੱਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕ 9.ਮਿ੍ਰਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜਹੀਣਤਾ ਸਰਟੀਫਿਕੇਟ(ਜਿੱਥੇ ਕਲੇਮ ਕਰਤਾ ਇੱਕ ਹੋਵੇ)
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿ੍ਰਤਕਾਂ ਦੇ ਵਾਰਿਸਾਂ ਨੂੰ ਐਕਸਗ੍ਰੇਸ਼ੀਆ ਸਹਾਇਤਾ ਦੇਣ ਲਈ ਜਿਲਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਵੀ ਬਣਾਈ ਗਈ ਹੈ। ਜਿਸ ਦਾ ਚੇਅਰਮੈਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੂੰ ਬਣਾਇਆ ਗਿਆ ਹੈ।
ਸਿਵਲ ਸਰਜਨ ਫਾਜਿਲਕਾ ਇਸ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ ਇਸ ਤੋ ਬਿਨਾ ਵਧੀਕ ਸਿਵਲ ਸਰਜਨ, ਮੈਡੀਕਲ ਅਫਸਰ (ਮੈਡੀਸਨ) ਅਤੇ ਐਪੀਡੈਮੀਓਲੋਜਿਸਟ ਇਸ ਕਮੇਟੀ ਦੇ ਮੈਂਬਰ ਹੋਣਗੇ। ਮੁਆਵਜਾ ਪ੍ਰਾਪਤੀ ਸਬੰਧੀ ਕੋਈ ਵੀ ਸ਼ਿਕਾਇਤ ਹੋਣ ਸਬੰਧੀ ਇਸ ਕਮੇਟੀ ਦੀ ਸੁਨਮੁੱਖ ਅਰਜੀ ਦਾਇਰ ਕੀਤੀ ਜਾ ਸਕਦੀ ਹੈ।