ਬਿਨਾਂ ਕਿਸੇ ਵੈਲਿਡ ਰਿਜ਼ਨ ਤੇ ਨਹੀਂ ਮਿਲੇਗੀ ਕਰਮਚਾਰੀਆਂ ਨੂੰ ਡਿਊਟੀ ਤੋਂ ਛੋਟ
ਝੂਠ ਜਾਂ ਗਲਤ ਢੰਗ ਨਾਲ ਡਿਊਟੀ ਤੋਂ ਛੋਟ ਲੈਣ ਵਾਲੇ ਕਰਮਚਾਰੀ ਖਿਲਾਫ ਕੀਤੀ ਜਾ ਸਕਦੀ ਹੈ ਕਾਰਵਾਈ
ਫਿਰੋਜ਼ਪੁਰ 04 ਫ਼ਰਵਰੀ 2022
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਚੋਣਾਂ ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨਾ ਜ਼ਿਲ੍ਹਾ ਪ੍ਰਸ਼ਾਸਨ ਦਾ ਪਹਿਲਾ ਕੰਮ ਹੈ ਅਤੇ ਇਸ ਕੰਮ ਨੂੰ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਦੇ ਸਹਿਯੋਗ ਨਾਲ ਹੀ ਨੇਪਰੇ ਚਾੜ੍ਹਿਆ ਜਾ ਸਕਦਾ ਹੈ।
ਹੋਰ ਪੜ੍ਹੋ :-ਇਸਾਈ ਭਾਈਚਾਰਾ ਫਗਵਾੜਾ ਵਿਚ ਵਿਜੈ ਸਾਂਪਲਾ ਦੇ ਸਮਰਥਨ ’ਚ ਨਿਤਰਿਆ
ਜ਼ਿਲ੍ਹਾ ਚੋਣ ਅਫਸਰ ਗਿਰਿਸ਼ ਦਿਆਲਨ ਨੇ ਕਿਹਾ ਕਿ ਚੋਣਾਂ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਬਿਨਾਂ ਕਿਸੀ ਵੈਲਿਡ ਰੀਜ਼ਨ ਤੋਂ ਡਿਊਟੀ ਤੋਂ ਛੋਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਲਈ ਆਪਣੀ ਚੋਣ ਡਿਊਟੀ ਕਟਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ ਅਤੇ ਜੇ ਕੋਈ ਅਧਿਕਾਰੀ ਕਰਮਚਾਰੀ ਬਿਨਾਂ ਕਿਸੇ ਵੈਲਿਡ ਰੀਜਨ ਤੋਂ ਸਿਫ਼ਾਰਿਸ਼ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਚੋਣਾਂ ਵਿੱਚ ਕਰਮਚਾਰੀ ਬਿਨ੍ਹਾਂ ਕਿਸੇ ਕਾਰਨ ਤੋਂ ਚੋਣ ਪ੍ਰਕਿਰਿਆ ਵਿਚ ਡਿਊਟੀ ਕਰਨ ਤੋਂ ਗੁਰੇਜ਼ ਕਰਦੇ ਹਨ ਜਦਕਿ ਸਾਨੂੰ ਇਸ ਗੱਲ ਦੀ ਖੁਸ਼ੀ ਹੋਣੀ ਚਾਹੀਦੀ ਹੈ ਕਿ ਅਸੀਂ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਨ ਦੇ ਲਈ ਮਹੱਤਵਪੂਰਨ ਰੋਲ ਅਦਾ ਕਰ ਰਹੇ ਹਾਂ।
ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਜੇਕਰ ਕਰਮਚਾਰੀ ਸਿਹਤ ਖਰਾਬ ਹੋਣ ਜਾਂ ਕੋਈ ਵੈਧ ਰੀਜ਼ਨ ਕਰਕੇ ਡਿਊਟੀ ਤੇ ਹਾਜ਼ਰ ਨਹੀਂ ਹੋ ਸਕਦਾ ਤਾਂ ਇਸ ਸਬੰਧੀ ਕਮੇਟੀ ਪੂਰੀ ਤਰ੍ਹਾਂ ਨਾਲ ਜਾਂਚ ਕਰਨ ਉਪਰੰਤ ਹੀ ਡਿਊਟੀ ਤੋਂ ਛੋਟ ਸਬੰਧੀ ਫੈਸਲਾ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਜੇ ਕੋਈ ਕਰਮਚਾਰੀ ਝੂਠ ਬੋਲ ਕੇ ਜਾਂ ਬਿਨਾਂ ਕਿਸੇ ਵੈਧ ਰੀਜ਼ਨ ਦੇ ਡਿਊਟੀ ਤੋਂ ਛੋਟ ਲੈਣ ਸਬੰਧੀ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।