ਗੁਰਦਾਸਪੁਰ 02 ਮਾਰਚ ਫ਼ਰਵਰੀ 2022
ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉੱਦਮ ਕਰਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਅੱਜ ਸਕੂਲ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਗਈ
ਹੋਰ ਪੜ੍ਹੇਂ :-ਸਿੱਖਿਆ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਿਖਲਾਈ ਵਰਕਸ਼ਾਪ 2 ਮਾਰਚ ਨੂੰ
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਮਦਨ ਲਾਲ ਸ਼ਰਮਾ ਨੇ ਦੱਸਿਆ ਕਿ ਬੱਚੇ ਦੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਾਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਿੱਖਿਅਤ ਕਰਨ ਲਈ ਉਚੇਚੇ ਤੌਰ ਤੇ ਲਗਾਈ ਗਈ ਵਰਕਸ਼ਾਪ ਦਾ ਉਦੇਸ਼ ਮਾਵਾਂ ਨੂੰ ਉਹਨਾਂ ਦੇ ਆਪਣੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੇਧ ਦੇਣਾ ਹੈ ਅਤੇ ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਅਤੇ ਰੌਚਕ ਸਿੱਖਿਆ ਬਾਰੇ ਜਾਗਰੂਕ ਕੀਤਾ ਹੈ। ਉਹਨਾਂ ਕਿਹਾ ਕਿ ਇਸ ਵਰਕਸ਼ਾਪ ਵਿੱਚ ਸਿਖਲਾਈ ਪ੍ਰਾਪਤ ਕਰਕੇ ਇਹ ਮਾਵਾਂ ਬਾਕੀ ਬੱਚਿਆਂ ਦੀਆਂ ਮਾਵਾਂ ਨੂੰ ਵੀ ਜਾਗਰੂਕ ਕਰ ਸਕਣਗੀਆਂ ਅਤੇ ਉਹਨਾਂ ਨੂੰ ਵੀ ਪ੍ਰੇਰਿਤ ਕਰ ਸਕਣਗੀਆਂ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਸਿੱਖਿਆ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਚਲ ਰਹੀਆਂ ਹਨ। ਇਹਨਾਂ ਜਮਾਤਾਂ ਨੂੰ ਸ਼ੁਰੂ ਕਰਨ ਦਾ ਉਦੇਸ਼ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਜਾਣ ਵਾਲੀ ਸਿੱਖਿਆ ਨੂੰ ਮਿਆਰੀ ਅਤੇ ਹੋਰ ਰੌਚਕ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਦੱਸਿਆ ਕਿ ਅੱਜ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਕੂਲ ਪੱਧਰੀ ਵਰਕਸ਼ਾਪ ਲਗਾਈ ਗਈ ਹੈ । ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸੱਦਾ-ਪੱਤਰ ਭੇਜਿਆ ਗਿਆ ਸੀ ਅਤੇ ਉਹਨਾਂ ਨੂੰ ਫ਼ੋਨ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਸੁਨੇਹਾ ਲਗਾਇਆ ਗਿਆ ਸੀ । ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਆਈਆਂ ਮਾਵਾਂ ਦੇ ਬੈਠਣ ਅਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਗਿਆ ਸੀ ਅਤੇ ਅੱਜ ਵੱਡੇ ਪੱਧਰ ਤੇ ਇਸ ਵਰਕਸ਼ਾਪ ਵਿੱਚ ਸ਼ਮੂਲੀਅਤ ਕੀਤੀ ਅਤੇ ਵੱਖ ਵੱਖ ਪ੍ਰਕਾਰ ਦੀਆ ਗਤੀਵਿਧੀਆਂ ਕਰਕੇ ਇਸ ਵਰਕਸ਼ਾਪ ਨੂੰ ਸਫਲ ਬਣਾਇਆਂ ਹੈ।