ਵੈਕਸੀਨ ਲਗਵਾਉਣ ਵਾਲਿਆਂ ਨੂੰ ਇਨਾਮ ਦੇਣ ਲਈ ਨਵੇਂ ਸਾਲ ਤੇ ਡ੍ਰਾਅ ਕੱਢਿਆ ਜਾਵੇਗਾ-ਡਿਪਟੀ ਕਮਿਸ਼ਨਰ

BABITA KALER
ਡਿਪਟੀ ਕਮਿਸ਼ਨਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਸਾਹਮਣੇ ਬਣਾਏ ਜਾ ਰਹੇ ਪਾਰਕ `ਚ ਪੌਦੇ ਲਗਾਉਣ ਦੀ ਸ਼ੁਰੂਆਤ

Sorry, this news is not available in your requested language. Please see here.

ਇਨਾਮ ਵਿਚ ਮਿਲਣਗੇ ਟੀਵੀ, ਫਰਿਜ, ਵਾਸਿ਼ੰਗ ਮਸ਼ੀਨ ਤੇ ਫੋਨ
ਜਿ਼ਲ੍ਹਾ ਵਾਸੀਆਂ ਨੂੰ ਕਰੋਨਾ ਤੋਂ ਬਚਾਓ ਲਈ ਬਿਨ੍ਹਾਂ ਦੇਰੀ ਵੈਕਸੀਨ ਲਗਵਾਉਣ ਦੀ ਅਪੀਲ
ਫਾਜਿ਼ਲਕਾ, 16 ਦਸੰਬਰ 2021
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈਏਐਸ ਨੇ ਦੱਸਿਆ ਹੈ ਕਿ ਕੋਵਿਡ ਦੀ ਵੈਕਸੀਨ ਲਗਵਾਉਣ ਵਾਲਿਆਂ ਨੂੰ ਇਨਾਮ ਦੇਣ ਲਈ ਭਾਗਸ਼ਾਲੀ ਵਿਜੇਤਾਵਾਂ ਦੀ ਚੋਣ ਲਈ ਡ੍ਰਾਅ ਨਵੇਂ ਸਾਲ ਦੇ ਮੌਕੇ ਤੇ ਕੱਢਿਆ ਜਾਵੇਗਾ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਇੰਨ੍ਹਾਂ ਦਿਨਾਂ ਦੌਰਾਨ ਵੈਕਸੀਨ ਲਗਵਾਉਣ ਵਾਲੇ ਲੋਕਾਂ ਵਿਚ ਡ੍ਰਾਅ ਰਾਹੀਂ ਚੋਣ ਕਰਕੇ ਇਕ ਸਮਾਰਟ ਫੋਨ, ਟੀਵੀ, ਫਰਿੱਜ ਅਤੇ ਵਾਸਿ਼ੰੰਗ ਮਸ਼ੀਨ ਇਨਾਮ ਵਜੋਂ ਦਿੱਤੇ ਜਾਣਗੇ।

ਹੋਰ ਪੜ੍ਹੋ :-ਮੁੱਖ ਮੰਤਰੀ ਵੱਲੋਂ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਦਾ ਭਰੋਸਾ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਦਾ ਖਤਰਾ ਘਟਿਆ ਨਹੀਂ ਹੈ ਬਲਕਿ ਤੇਜੀ ਨਾਲ ਫੈਲਣ ਵਾਲੇ ਓਮੀਕ੍ਰਾਨ ਵੇਰੀਐਂਟ ਕਾਰਨ ਕੋਵਿਡ ਦਾ ਖ਼ਤਰਾ ਬਹੁਤ ਵੱਧ ਗਿਆ ਹੈ। ਕੋਵਿਡ ਦੀ ਦੂਜੀ ਲਹਿਰ ਦੌਰਾਨ ਸਾਨੂੰ ਵੱਡਾ ਜਾਨੀ ਨੁਕਸਾਨ ਵੀ ਝੱਲਣਾ ਪਿਆ ਸੀ। ਇਸ ਲਈ ਮੁੜ ਉਸ ਤਰਾਂ ਦਾ ਮਾੜਾ ਵਕਤ ਨਾ ਆਵੇ ਇਸ ਲਈ ਜਰੂਰੀ ਹੈ ਕਿ 18 ਸਾਲ ਤੋਂ ਵੱਡੀ ਉਮਰ ਦੇ ਸਾਰੇ ਲੋਕ ਬਿਨ੍ਹਾਂ ਦੇਰੀ ਕੋਵਿਡ ਦੀ ਵੈਕਸੀਨ ਦੀਆਂ ਦੋਨੋਂ ਡੋਜ਼ ਲਗਵਾ ਲੈਣ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੋਵਿਡ ਦੀ ਵੈਕਸੀਨ ਮੁਫ਼ਤ ਲਗਾਈ ਜਾ ਰਹੀ ਹੈ ਅਤੇ ਇਹ ਸੁਵਿਧਾ ਸਾਰੇ ਸਰਕਾਰੀ ਹਸਪਤਾਲਾਂ/ਸਿਹਤ ਕੇਂਦਰਾਂ ਵਿਚ ਉਪਲਬੱਧ ਹੈ। ਇਸ ਤੋਂ ਬਿਨ੍ਹਾਂ ਸਿਹਤ ਵਿਭਾਗ ਵੱਲੋਂ ਵੱਖ ਵੱਖ ਥਾਂਵਾਂ ਤੇ ਵਿਸੇਸ਼ ਕੈਂਪ ਵੀ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਦੀ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਦੁਨੀਆਂ ਵਿਚ ਕਰੋੜਾਂ ਲੋਕ ਇਹ ਵੈਕਸੀਨ ਲਗਵਾ ਚੁੱਕੇ ਹਨ। ਇਸ ਲਈ ਮਨੁੱਖਤਾ ਨੂੰ ਕੋਵਿਡ ਦੇ ਖਤਰੇ ਤੋਂ ਬਚਾਉਣ ਲਈ ਹਰੇਕ ਨਾਗਰਿਕ ਦਾ ਫਰਜ ਬਣਦਾ ਹੈ ਕਿ ਉਹ ਕੋਵਿਡ ਦੀ ਵੈਕਸੀਨ ਦੀਆਂ ਦੋਨੋ ਡੋਜ਼ ਬਿਨ੍ਹਾ ਦੇਰੀ ਲਗਵਾਵੇ।
ਸ੍ਰੀਮਤੀ ਬਬੀਤਾ ਕਲੇਰ ਨੇ ਇਸ ਮੌਕੇ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਲੋਕਾਂ ਨੂੰ ਪ੍ਰੇਰਿਤ ਕਰਕੇ ਵੈਕਸੀਨ ਲਗਵਾਉਣ ਲਈ ਆਖਣ ਤਾਂ ਜ਼ੋ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਵੈਕਸੀਨ ਲਗਾਈ ਜਾ ਸਕੇ ਅਤੇ ਸਮਾਜ ਵਿਚੋਂ ਕਰੋਨਾ ਦੀ ਤੀਜੀ ਭਿਆਨਕ ਲਹਿਰ ਆਉਣ ਦੇ ਖਤਰੇ ਨੂੰ ਘੱਟ ਕੀਤਾ ਜਾ ਸਕੇ।
Spread the love