ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ

HANS
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ

Sorry, this news is not available in your requested language. Please see here.

ਨਵਾਂ ਸਾਲ ਲੋਕਾਂ ਲਈ ਖੁਸ਼ੀਆਂ, ਤਰੱਕੀ ਤੇ ਚੰਗੀ ਸਿਹਤ ਦਾ ਸੁਨੇਹਾ ਲੈਕੇ ਆਵੇ-ਡੀ.ਸੀ., ਐਸ.ਐਸ.ਪੀ.
ਕੋਵਿਡ-19 ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ

ਪਟਿਆਲਾ, 31 ਦਸੰਬਰ 2021

ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।

ਹੋਰ ਪੜ੍ਹੋ :-ਭ੍ਰਿਸ਼ਟ ਅਤੇ ਗੈਰ-ਜ਼ਿੰਮੇਵਾਰ ਸਰਕਾਰੀ ਤੰਤਰ ਨੇ ਤਬਾਹ ਕੀਤੇ ਪੰਜਾਬ ਦੇ 500 ਸ਼ੈਲਰ: ਹਰਪਾਲ ਸਿੰਘ ਚੀਮਾ

ਡਿਪਟੀ ਕਮਿਸ਼ਨਰ ਨੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਸਾਲ 2022 ਲੋਕਾਂ ਲਈ ਖੁਸ਼ੀਆਂ ਅਤੇ ਬਰਕਤਾਂ ਲੈ ਕੇ ਆਵੇ। ਉਨ੍ਹਾਂ ਨਾਲ ਹੀ ਪਰਮਾਤਮਾ ਕੋਲ ਅਰਦਾਸ ਕੀਤੀ ਕਿ ਕੋਵਿਡ-19 ਮਹਾਂਮਾਰੀ ਦੇ ਇਸ ਸਮੇਂ ਦੌਰਾਨ ਹਰ ਕੋਈ ਸਿਹਤਮੰਦ ਰਹੇ ਅਤੇ ਤਰੱਕੀ ਕਰੇ। ਉਨ੍ਹਾਂ ਹੋਰ ਕਿਹਾ ਕਿ ਕੋਰੋਨਾ ਵਾਇਰਸ ਅਜੇ ਖ਼ਤਮ ਨਹੀਂ ਹੋਇਆ ਅਤੇ ਇਸ ਮਹਾਂਮਾਰੀ ਦੀ ਤੀਜ਼ੀ ਲਹਿਰ ਆਉਣ ਦਾ ਖਦਸ਼ਾ ਹੈ, ਜਿਸ ਕਰਕੇ ਆਮ ਲੋਕ ਪੂਰੇ ਇਹਤਿਹਾਤ ਵਰਤਦਿਆਂ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਣ।

ਇਸੇ ਦੌਰਾਨ ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਦੀ ਕੋਸ਼ਿਸ਼ ਰਹਿੰਦੀ ਹੈ ਕਿ ਹਮੇਸ਼ਾ ਲੋਕਾਂ ਦੀ ਸਾਂਝ ਅਤੇ ਸਹਿਯੋਗ ਨਾਲ ਅਮਨ-ਸ਼ਾਂਤੀ ਅਤੇ ਕਾਨੂੰਨ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਜ਼ਿਲ੍ਹਾ ਨਿਵਾਸੀਆਂ ਨੇ ਪਟਿਆਲਾ ਪੁਲਿਸ ਨਾਲ ਪਿਛਲੇ ਸਾਲ ਤਾਲਮੇਲ ਰੱਖਿਆ ਹੈ, ਉਹ ਆਸ ਕਰਦੇ ਹਨ ਕਿ ਅੱਗਲਾ ਸਮਾਂ ਵੀ ਇਸੇ ਤਰ੍ਹਾਂ ਲੋਕਾਂ ਦੀ ਸਾਂਝ ਤੇ ਸਹਿਯੋਗ ਭਰਿਆ ਹੋਵੇਗਾ।

ਫੋਟੋ ਕੈਪਸ਼ਨ- ਡਿਪਟੀ ਕਮਿਸ਼ਨਰ ਸੰਦੀਪ ਹੰਸ।

ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ।

Spread the love