ਕਣਕ ਦੀ ਖਰੀਦ-ਵੇਚ ਲਈ ਜ਼ਿਲ੍ਹੇ ‘ਚ ਪੁਖਤਾ ਪ੍ਰਬੰਧ: ਐਸ.ਡੀ.ਐਮ. ਗੁਰਵਿੰਦਰ ਜੌਹਲ
ਰੂਪਨਗਰ, 7 ਅਪ੍ਰੈਲ 2022
ਡਿਪਟੀ ਕਮਿਸ਼ਨਰ ਰੂਪਨਗਰ, ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ-ਵੇਚ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਪੜ੍ਹੋ :-ਵਾਤਾਵਰਣ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼: ਡਾ. ਵਿਜੈ ਸਿੰਗਲਾ
ਇਸ ਬਾਰੇ ਦਾਣਾ ਮੰਡੀ ਰੂਪਨਗਰ ਵਿਖੇ ਪ੍ਰਬੰਧਾਂ ਦਾ ਜ਼ਾਇਜਾ ਲੈਂਦਿਆਂ ਸਬ-ਡਵੀਜਨਲ ਮੈਜਿਸਟ੍ਰੇਟ ਸ. ਗੁਰਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਕਣਕ ਦੀ ਖਰੀਦ-ਵੇਚ ਲਈ ਪੁੱਖਤਾ ਪ੍ਰਬੰਧ ਮੁਕੰਮਲ ਹਨ ਜਿਨ੍ਹਾਂ ਤਹਿਤ ਖਰੀਦ-ਵੇਚ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੁੰਡੀ ਵਿੱਚ ਤੈਅ ਮਾਪਦੰਡਾਂ ਅਨੁਸਾਰ ਹੀ ਕਣਕ ਲੈਕੇ ਆਉਣ ਤਾਂ ਜੋ ਇੱਥੇ ਆ ਕੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਸ. ਨਿਰਮਲ ਸਿੰਘ ਪੌਹਾਲ, ਸੈਕਟਰੀ ਮਾਰਕਿਟ ਕਮੇਟੀ ਸ. ਗੁਰਮੀਤ ਸਿੰਘ, ਲੇਖਾਕਾਰ ਸ. ਜਸਪ੍ਰੀਤ ਸਿੰਘ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਸ. ਅਵਤਾਰ ਸਿੰਘ ਅਤੇ ਮੰਡੀ ਸੁਪਰਵਾਈਜ਼ਰ ਸੱਜਣ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।