ਦਵਿੰਦਰ ਸਿੰਘ ਆਈ.ਏ.ਐਸ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਸੰਭਾਲਿਆ ਅਹੁਦਾ
Sorry, this news is not available in your requested language. Please see here.
ਕਿਹਾ, ਸਰਕਾਰ ਵੱਲੋਂ ਉਲੀਕੇ ਗਏ ਮਹੱਤਵਪੂਰਨ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਹੱਲ
ਫ਼ਿਰੋਜ਼ਪੁਰ 2 ਨਵੰਬਰ (2021)
ਦਵਿੰਦਰ ਸਿੰਘ ਆਈ.ਏ.ਐਸ(2010) ਨੇ ਬਤੌਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਫ਼ਿਰੋਜ਼ਪੁਰ ਪਹੁੰਚਣ ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਡ ਆਫ਼ ਆਨਰ ਦਿੱਤਾ ਗਿਆ ਅਤੇ ਵੱਖ ਵੱਖ ਅਧਿਕਾਰੀਆਂ ਵੱਲਂ ਉਨ੍ਹਾਂ ਨੂੰ ਫੁੱਲਾ ਦਾ ਗੁਲਦਸਤਾ ਦੇ ਕੇ ਸਗਾਵਤ ਕੀਤਾ ਗਿਆ। ਦਫਤਰ ਵਿਖੇ ਆਪਣੀ ਹਾਜ਼ਰੀ ਦੇਣ ਉਪਰੰਤ ਉਨ੍ਹਾਂ ਸਮੂਹ ਦਫਤਰ ਦੇ ਸਟਾਫ ਨਾਲ ਪਲੇਠੀ ਜਾਣ-ਪਛਾਣ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦਵਿੰਦਰ ਸਿੰਘ ਨੇ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਿਤ ਡਾਟਾ ਇੱਕਠਾ ਕਰ ਕੇ ਪਹਿਲ ਦੇ ਆਧਾਰ ਤੇ ਕੀਤੇ ਜਾਣ ਵਾਲੇ ਕੰਮਾ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ ਤਾਂ ਜੋ ਸਰਕਾਰ ਵੱਲੋਂ ਉਲੀਕੇ ਗਏ ਮਹੱਤਵਪੂਰਨ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾਂਦੇ ਕੰਮਾਂ ਦੀ ਰੋਜਾਨਾ ਗਤੀਵਿਧੀਆਂ ਤੇ ਵੀ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇੱਕ ਹਫਤੇ ਦੇ ਅੰਦਰ ਅੰਦਰ ਸਾਰੀਆਂ ਪੇਡੈਂਸੀ ਨੂੰ ਖਤਮ ਕੀਤਾ ਜਾਵੇਗਾ ਅਤੇ ਕੀਤੇ ਜਾਣ ਵਾਲੇ ਕੰਮਾਂ ਨੂੰ ਸਮਾਬੱਧ ਕਰ ਕੇ ਜ਼ਿਲ੍ਹਾ ਨਿਵਾਸੀਆਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਮਸਲੇ ਚਾਹੇ ਪਦਉਨਤੀਆਂ ਦੇ ਮਸਲੇ ਜਾਂ ਸਿਨਿਉਰਟੀ ਦੇ ਹਰ ਤਰ੍ਹਾਂ ਦੇ ਮਸਲੇ ਵੀ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ ਅਤੇ ਕਰਮਚਾਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਰਮਚਾਰੀ ਦੇ ਆਪਣੇ ਮਸਲੇ ਹੱਲ ਹੋਣਗੇ ਤਾਂ ਜੋ ਉਹ ਸਰਕਾਰ ਦੇ ਕੰਮਾਂ ਤੇ ਪੂਰਾ ਧਿਆਨ ਦੇ ਸਕਣਗੇ। ਉਨ੍ਹਾਂ ਕਿਹਾ ਕਿ ਬਾਰਡਰ ਏਰੀਏ ਤੇ ਰਹਿੰਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਉਹ ਪਹਿਲ ਦੇ ਆਧਾਰ ਤੇ ਹੱਲ ਕਰਨਗੇ ਅਤੇ ਉਨ੍ਹਾਂ ਨੂੰ ਸਾਰੀਆਂ ਬੁਨਿਆਦੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਉਪਰੰਤ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਹੁਸੈਨੀਵਾਲਾ ਬਾਰਡਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਚ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਉੱਥੇ ਬੀਐਸਐਫ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਬਾਰਡਰ ਏਰੀਆਂ ਵਿਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਹੋਮ ਅਫੈਅਰ ਅਤੇ ਜਸਟਿਸ ਵਿਭਾਗ ਵਿਚ ਬਤੌਰ ਸਪੈਸ਼ਲ ਸਕੱਤਰ, ਡਾਇਰੈਕਟਰ ਸੋਸ਼ਲ ਜਸਟਿਸ ਇਮਪਾਵਰਮੈਂਟ ਐਂਡ ਮਿਨੋਰਟੀਜ, ਐਮਡੀ ਸੂਗਰ ਫੈਡ ਪੰਜਾਬ ਅਤੇ ਕਮਿਸ਼ਨਰ ਮਿਊਂਸੀਪਲ ਕਾਰਪੋਰੇਸ਼ਨ ਫਗਵਾੜਾ ਸਮੇਤ ਮਹੱਤਵਪੂਰਨ ਅਹੁਦਿਆਂ ਤੇ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਇਸ ਮੌਕੇ ਐਸਡੀਐਮ ਫਿਰੋਜ਼ਪੁਰ ਬਬਨਦੀਪ ਸਿੰਘ ਵੀ ਹਾਜ਼ਰ ਸਨ।