ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਪਿੰਡਾਂ ’ਚ ਨਰਮੇ ਦੀ ਫਸਲ ਦਾ ਜਾਇਜ਼ਾ

ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਪਿੰਡਾਂ ’ਚ ਨਰਮੇ ਦੀ ਫਸਲ ਦਾ ਜਾਇਜ਼ਾ

Sorry, this news is not available in your requested language. Please see here.

ਗੁਲਾਬੀ ਸੁੰਡੀ ਕਾਰਨ ਹੋਏ ਖਰਾਬੇ ਬਾਰੇ ਸਰਕਾਰ ਨੂੰ ਭੇਜੀ ਜਾਵੇਗੀ ਰਿਪੋਰਟ: ਕੁਮਾਰ ਸੌਰਭ ਰਾਜ

 ਤਪਾ/ਬਰਨਾਲਾ, 8 ਅਕਤੂਬਰ 2021


ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਜ਼ਿਲੇ ਵਿਚ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦੀ ਫਸਲ ਦਾ ਜਾਇਜ਼ਾ ਲੈਣ ਲਈ ਤਹਿਸੀਲ ਤਪਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।

ਹੋਰ ਪੜ੍ਹੋ :-ਦਿਮਾਗ ਦੀ ਨਾੜੀ ਫਟਣਾ ਉਮਰੋਂ ਪਹਿਲਾਂ ਮੌਤ ਦਾ ਵੱਡਾ ਕਾਰਨ : ਡਾ. ਗੌਰਵ ਜੈਨ


ਇਸ ਮੌਕੇ ਉਨਾਂ ਪਿੰਡ ਤਾਜੋਕੇ, ਪੱਖੋ ਕਲਾਂ, ਰੂੜੇਕੇ ਖੁਰਦ, ਭੈਣੀ ਫੱਤਾ, ਧੂਰਕੋਟ, ਪੰਧੇਰ ਤੇ ਕੋਟਦੁੱਨਾ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਨਰਮੇ ਦੀ ਫਸਲ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਦੱਸਿਆ ਕਿ ਜ਼ਿਲੇ ਭਰ ਦੇ ਪਿੰਡਾਂ ਵਿਚ ਨਰਮੇ ਦੀ ਫਸਲ ਦੇ ਜਾਇਜ਼ੇ ਦੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ, ਜਿਸ ਮਗਰੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।


ਉਨਾਂ ਦੱਸਿਆ ਕਿ ਜ਼ਿਲੇ ਵਿਚ ਲਗਭਗ 1610 ਹੈਕਟੇਅਰ ਰਕਬੇ ਵਿਚ ਨਰਮੇ ਦੀ ਬਿਜਾਈ ਹੋਈ ਹੈ ਅਤੇ ਵੱਖ ਵੱਖ ਪਿੰਡਾਂ ਵਿਚ ਗੁਲਾਬੀ ਸੁੰਡੀ ਕਾਰਨ ਹੋਏ  ਵੱਖ ਵੱਖ ਨੁਕਸਾਨ ਬਾਰੇ ਜਲਦ ਤੋਂ ਜਲਦੀ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੋਂ
ਏਡੀਓ ਸਤਨਾਮ ਸਿੰਘ, ਜਸਵਿੰਦਰ ਸਿੰਘ, ਅੰਮਿ੍ਰਤਪਾਲ ਸਿੰਘ, ਸਬ ਇੰਸਪੈਕਟਰ ਸੁਨੀਲ ਕੁਮਾਰ, ਮੱਖਣ ਲਾਲ ਤੇ ਹੋਰ ਅਧਿਕਾਰੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਪਿੰਡ ਨੰਗਲ ’ਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਪਿੰਡ ਨੰਗਲ ਦਾ ਵੀ ਦੌਰਾ ਕੀਤਾ। ਇਸ ਮੌਕੇ ਉਨਾਂ ਪਟਵਾਰ ਭਵਨ ਅਤੇ ਹੋਰ ਜਨਤਕ ਥਾਵਾਂ ਦਾ ਦੌਰਾ ਕੀਤਾ ਅਤੇ ਗਲੀਆਂ ਤੇ ਮਗਨਰੇਗਾ ਤਹਿਤ ਹੋਰ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮਗਨਰੇਗਾ ਤਹਿਤ ਵਿਕਾਸ ਕਾਰਜ ਤੇਜ਼ੀ ਨਾਲ ਕਰਾਉਣ ਦੀ ਹਦਾਇਤ ਕੀਤੀ। ਇਸ ਮੌਕੇ ਐਸਡੀਐਮ ਵਰਜੀਤ ਵਾਲੀਆ, ਬੀਡੀਪੀਓ ਸੁਖਦੀਪ ਸਿੰਘ, ਪਟਵਾਰੀ ਰਾਜੇਸ਼ ਭੁਟਾਨੀ, ਸਰਪੰਚ ਦਰਸ਼ਨ ਸਿੰਘ ਤੇ ਹੋਰ ਹਾਜ਼ਰ ਸਨ।  

Spread the love