ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਰਵਾਨਾ ਕੀਤੀਆਂ

T
ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਰਵਾਨਾ ਕੀਤੀਆਂ

Sorry, this news is not available in your requested language. Please see here.

ਤਰਨ ਤਾਰਨ 22 ਸਤੰਬਰ 2021

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਰਾਂਹੀ ਜਾਰੀ ਹੁਕਮਾਂ ਦੀ ਸਖਤੀ ਨਾਲ ਪਾਲਣਾਂ ਕਰਦੇ ਹੋਏ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ 4 ਪ੍ਰਚਾਰ ਵੈਨਾਂ ਬਲਾਕ ਤਰਨਤਾਰਨ, ਨੌਸ਼ਿਹਰਾ ਪਨੂੰਆਂ, ਚੋਹਲਾ ਸਾਹਿਬ ਅਤੇ ਖਡੂਰ ਸਾਹਿਬ ਵਿੱਚ ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਜੀ ਵੱਲੋਂ ਹਰੀ ਝੰਡੀ ਦੇ ਕੇ ਚਲਾਈਆਂ ਗਈਆਂ।

ਜੋ ਕਿ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ  ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਲਈ ਪ੍ਰੇਰਿਤ ਕਰਨਗੀਆਂ ਅਤੇ ਇਸ ਤੋ ਹੋਣ ਵਾਲੇ ਨੁਕਸਾਨ ਜਿਵੇਂ ਕਿ ਵਾਤਾਵਰਣ ਨੂੰ ਪਲੀਤ ਹੋਣ ਤੋ ਬਚਾਉਣਾ, ਸੜਕੀ ਹਾਦਸਿਆਂ ਤੋ ਬਚਾਅ, ਮਿੱਤਰ ਕੀੜਿਆਂ ਦੀ ਸਾਂਭ – ਸੰਭਾਲ ਅਤੇ ਧਰਤੀ ਵਿਚਲੇ ਖੁਰਾਕੀ ਤੱਤਾਂ ਦੀ ਉਪਲੱਬਧਤਾ ਬਾਰੇ ਸੁਚੱਜੀ ਜਾਣਕਾਰੀ ਦੇਣਗੇ।

ਹੋਰ ਪੜ੍ਹੋ :-ਤਰਨ ਤਾਰਨ ਪੁਲਿਸ ਨੇ ਨਸ਼ਾ ਤਸਕਰ ਰਸ਼ਪਾਲ ਸਿੰਘ ਨੂੰ ਦਬੋਚਿਆ; ਸਾਥੀ ਫਰਾਰ

ਇਹਨਾਂ ਵੈੱਨਾਂ ਦੇ ਨਾਲ ਖੇਤੀਬਾੜੀ ਵਿਭਾਗ ਤੋ 1 ਕਰਮਚਾਰੀ ਵੀ ਵੈਨਾਂ ਦੇ ਨਾਲ ਭੇਜਿਆ ਗਿਆ ਹੈ ਜੋ ਕਿ ਕਿਸਾਨਾਂ ਨੂੰ ਨਿੱਜੀ ਤੌਰ ਤੇ ਮਿਲ ਕੇ ਜਾਗਰੂਕ ਕਰਨਗੇ। ਮੁੱਖ ਖੇਤੀਬਾੜੀ ਅਫਸਰ ਸ੍ਰੀ ਕੁਲਜੀਤ ਸਿੰਘ ਸੈਣੀ ਜੀ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਕਰਨ ਲਈ ਵਿਭਾਗ ਵੱਲੋ ਸੁਚੱਜੇ ਕਦਮ ਚੁੱਕੇ ਜਾ ਰਹੇ ਹਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਡਾ. ਹਰਪਾਲ ਸਿੰਘ ਪੰਨੂੰ, ਡਾ.ਜਗਵਿੰਦਰ ਸਿੰਘ (ਖੇਤੀਬਾੜੀ ਅਫਸਰ),ਡਾ ਰੁਲਦਾ ਸਿੰਘ (ਖੇਤੀਬਾੜੀ ਵਿਕਾਸ ਅਫਸਰ) , ਸ੍ਰੀ ਵਿਕਰਮ ਸੂਦ (ਪੀ.ਡੀ. ਆਤਮਾ) ਅਤੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ।

Spread the love