ਕਣਕ ਦੀ ਆਮਦ ਨੂੰ ਲੈ ਕੇ ਡਿਪਟੀ ਕਮਿਸਨਰ ਪਠਾਨਕੋਟ ਨੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Deputy Commissioner Pathankot
Deputy Commissioner Pathankot

Sorry, this news is not available in your requested language. Please see here.

ਕਣਕ ਦੀ ਖਰੀਦ ਲਈ ਜਿਲ੍ਹਾ ਪਠਾਨਕੋਟ ਵਿੱਚ ਸਾਰੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸਨਰ

ਪਠਾਨਕੋਟ 30 ਮਾਰਚ 2022

ਸਾਲ 2022 ਅਧੀਨ ਜਿਲ੍ਹਾ ਪਠਾਨਕੋਟ ਵਿੱਚ ਹੋਣ ਵਾਲੀ ਕਣਕ ਦੀ ਆਮਦ ਨੂੰ ਲੈ ਕੇ ਕੀਤੇ ਅਗੇਤੇ ਪ੍ਰਬੰਧਾਂਦਾ ਜਾਇਜਾ ਲੈਣ ਲਈ ਅੱਜ ਡਿਪਟੀ ਕਮਿਸਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਵੱਲੋਂ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਅਪਣੇ ਦਫਤਰ ਵਿਖੇ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰ ਕਲ੍ਹਾਂ, ਰਜਨੀਸ ਕੌਰ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ, ਬਲਬੀਰ ਸਿੰਘ ਬਾਜਵਾ ਸਕੱਤਰ ਮਾਰਕਿਟ ਕਮੇਟੀ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਹਾਜਰ ਸਨ।

ਹੋਰ ਪੜ੍ਹੋ :-ਐਸ.ਸੀ. ਕਮਿਸ਼ਨ ਦੇ ਮੈਂਬਰਾਂ ਦੇ ਵਫਦ ਵੱਲੋਂ ਪਿੰਡ ਝਿਊਰਹੇੜੀ ਛੱਪੜ ਦੀ ਦੀਵਾਰ ਮਾਮਲੇ ਦੇ ਨਿਪਟਾਰੇ ਸਬੰਧੀ ਪਿੰਡ ਦਾ ਦੌਰਾ

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਅੰਦਰ ਮੰਡੀਆਂ ਵਿੱਚ ਕਣਕ ਦੀ ਆਮਦ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ 15 ਕਣਕ ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਇਕ ਯਾਰਡ ਵੀ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 88730 ਮੀਟਿ੍ਰਕ ਟਨ ਕਣਕ ਆਉਂਣ ਦਾ ਅਨੁਮਾਨ ਹੈ ਅਤੇ ਮੰਡੀਆਂ ਵਿੱਚ ਆਉਂਣ ਵਾਲੀ ਕਣਕ ਵਿੱਚੋਂ 23600 ਮੀਟਿ੍ਰਕ ਟਨ ਕਣਕ ਦੀ ਖਰੀਦ ਨੇਸਨਲ ਫੂਡ ਸਿਕਉਰਿਟੀ ਐਕਟ-2013 ਅਧੀਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਜਾਣ ਵਾਲੀ ਕਣਕ ਦੇ ਲਈ 30 ਕਿਲੋਗ੍ਰਾਮ ਵਾਲੀਆਂ 1574  ਗੱਠਾਂ ਬਾਰਦਾਨਾਂ ਅਤੇ 50 ਕਿਲੋਗ੍ਰਾਮ ਵਾਲੀਆਂ 2605 ਗੱਠਾਂ ਬਾਰਦਾਨੇ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕੇਵਲ ਨਿਰਧਾਰਤ ਕੀਤੀਆਂ ਮੰਡੀਆਂ ਵਿੱਚ ਹੀ ਕਣਕ ਲੈ ਕੇ ਆਉਂਣ। ਉਨ੍ਹਾਂ ਦੱਸਿਆ ਕਿ 10 ਅਪ੍ਰੈਲ ਤੱਕ ਜਿਲ੍ਹਾ ਪਠਾਨਕੋਟ ਦੀਆਂ ਦਾਨਾਮੰਡੀਆਂ ਵਿੱਚ ਕਣਕ ਪਹੁੰਚਣ ਦੀ ਸੰਭਾਵਨਾ ਹੈ।

Spread the love