ਫਾਜਿ਼ਲਕਾ ਪੁਲਿਸ ਵੱਲੋਂ ਵੱਖ ਵੱਖ ਕੇਸਾਂ ਵਿਚ ਬਰਾਮਦ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

FAZILKA POLICE
FAZILKA POLICE

Sorry, this news is not available in your requested language. Please see here.

-ਨਸੇ਼ ਦੀ ਵਿਕਰੀ ਰੋਕਣ ਲਈ ਜਿ਼ਲ੍ਹਾ ਪੁਲਿਸ ਪੂਰੀ ਤਰਾਂ ਨਾਲ ਮੁਸਤੈਦ-ਐਸਐਸਪੀ
ਫਾਜਿ਼ਲਕਾ, 21 ਅਕਤੂਬਰ
ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੁਲਿਸ ਵੱਲੋਂ ਵੱਖ ਵੱਖ ਕੇਸਾਂ ਵਿਚ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਲਈ ਬਣਾਈ ਗਈ ਜਿ਼ਲ੍ਹਾ ਫਾਜ਼ਿਲਕਾ ਦੀ ਕਮੇਟੀ ਦੇ ਚੇਅਰਮੈਨ ਸ਼੍ਰੀ ਹਰਮਨਬੀਰ ਸਿੰਘ ਗਿੱਲ, ਐੱਸ.ਐੱਸ.ਪੀ. ਫਾਜ਼ਿਲਕਾ, ਮੈਂਬਰ ਕਪਤਾਨ ਪੁਲਿਸ (ਇੰਨਵੈ.) ਫਾਜ਼ਿਲਕਾ ਅਤੇ ਮੈਂਬਰ ਕਪਤਾਨ ਪੁਲਿਸ (ਪੀ.ਬੀ.ਆਈ.) ਫਿਰੋਜ਼ਪੁਰ ਵੱਲੋ ਸਾਲ 2021 ਦੌਰਾਨ ਐੱਨ.ਡੀ.ਪੀ.ਐੱਸ. ਐਕਟ ਤਹਿਤ ਫੜੇ ਗਏ ਮਾਦਕ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਸ: ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਜਿ਼ਲ੍ਹਾ ਪੁਲਿਸ ਵੱਲੋਂ ਨਸ਼ੇ ਦੀ ਮੁਕੰਮਲ ਰੋਕਥਾਮ ਲਈ ਲਗਾਤਾਰ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਖਿਲਾਫ ਕਾਨੂੰਨੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰਕੇ ਜ਼ੇਲ੍ਹਾ ਵਿਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਸਾਲ 2021 ਦੌਰਾਨ ਐਨ ਡੀ ਪੀ ਐਸ ਐਕਟ ਤਹਿਤ ਕੁੱਲ 436 ਮੁਕੱਦਮਿਆਂ ਦਾ ਮਾਲ ਮੁਕੱਦਮਾ ਜਿ਼ਲ੍ਹਾ ਪੱਧਰ ਤੇ ਬਣੀ ਕਮੇਟੀ ਦੀ ਨਿਗਰਾਨੀ ਵਿਚ ਨਸ਼ਟ ਕਰਵਾਇਆ ਗਿਆ ਹੈ।

ਹੋਰ ਪੜ੍ਹੋ :-ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਬਲਾਕ ਜਲਾਲਾਬਾਦ ਦੇ ਵੱਖ ਵੱਖ ਸਕੂਲਾਂ ਵਿੱਚ ਲੇਖ ਮੁਕਾਬਲੇ ਕਰਵਾਏ ਗਏ  

ਨਸ਼ਟ ਕੀਤੇ ਨਸਿ਼ਆਂ ਦੀ ਮਾਤਰਾ ਦੀ ਜਾਣਕਾਰੀ ਦਿੰਦਿਆਂ ਉ੍ਹਨਾਂ ਨੇ ਦੱਸਿਆ ਕਿ 73 ਕੁਇੰਟਲ 80 ਕਿਲੋ 50 ਗ੍ਰਾਮ ਪੋਸਤ, 860522 ਨਸ਼ੀਲੀਆਂ ਗੋਲੀਆਂ, 13458 ਨਸ਼ੀਲੇ ਕੈਪਸੂਲ,16 ਕਿਲੋ 645 ਗ੍ਰਾਮ ਹੈਰੋਇਨ, 78 ਨਸ਼ੀਲੀਆਂ ਸ਼ੀਸ਼ੀਆਂ, 850 ਗ੍ਰਾਮ ਨਸ਼ੀਲਾ ਪਾਊਡਰ, 565 ਗ੍ਰਾਮ ਗਾਂਜਾ ਅਤੇ 212 ਗ੍ਰਾਮ ਸਮੈਕ ਨੂੰ ਨਸ਼ਟ ਕੀਤਾ ਗਿਆ ਹੈ।
ਇਸ ਮੌਕੇ ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਵੱਲੋਂ ਚਲਾਏ ਜਾ ਰਹੇ ਅਭਿਆਨ ਵਿਚ ਸਾਥ ਦੇਣ ਅਤੇ ਜ਼ੇਕਰ ਕਿਤੇ ਕੋਈ ਨਸ਼ਾ ਵੇਚਦਾ ਹੋਵੇ ਤਾਂ ਉਸਦੀ ਸੂਚਨਾ ਪੁਲਿਸ ਨੂੰ ਦੇਣ। ਉਨ੍ਹਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

Spread the love