ਫਾਜ਼ਿਲਕਾ 18 ਨਵੰਬਰ 2021
ਬੀਤੇ ਦਿਨੀਂ ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਦੀ ਪ੍ਰਧਾਨਗੀ ਹੇਠ ਸਪੈਸ਼ਲ ਜੁਵੇਨਾਈਲ ਪੁਲਿਸ ਯੂਨਿਟ(ਐਸਜੇਪੀਯੂ) ਦੀ ਮੀਟਿੰਗ ਹੋਈ। ਜਿਸ ਵਿੱਚ ਫਾਜ਼ਿਲ੍ਹਕਾ ਦੇ ਡੀ.ਐਸ.ਪੀ ਸ਼ੁਭੇਲ ਸਿੰਘ ਅਤੇ ਵੱਖ-ਵੱਖ ਥਾਣਿਆਂ ਦੇ ਮੁੱਖ ਅਧਿਕਾਰੀ ਪਹੁੰਚੇ। ਮੈਡਮ ਰੀਤੂ ਬਾਲਾ ਵੱਲੋਂ ਆਏ ਹੋਏ ਅਧਿਕਾਰੀਆਂ ਨੂੰ ਮੀਟਿੰਗ ਦੇ ਵਿਸ਼ੇ ਤੋਂ ਜਾਣੂ ਕਰਵਾਇਆ ਗਿਆ।
ਹੋਰ ਪੜ੍ਹੋ :-ਮੈਂਬਰ ਐਸ.ਸੀ.ਕਮਿਸ਼ਨ ਮੋਹੀ ਨੇ ਕੀਤਾ ਪਿੰਡ ਧੂਰਕੋਟ, ਮਾਂਗੇਵਾਲ ਦਾ ਦੌਰਾ
ਇਸ ਮੌਕੇ ਲੀਗਲ ਕਮ ਪ੍ਰੋਬੇਸ਼ਨ ਅਫ਼ਸਰ ਅਜੇ ਸ਼ਰਮਾ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਜੇਕਰ ਬੱਚਿਆਂ ਨਾਲ ਸਬੰਧਤ ਕੋਈ ਵੀ ਕੇਸ ਆਉਂਦਾ ਹੈ ਤਾਂ ਉਸ ਦੀ ਸੂਚਨਾ 24 ਘੰਟਿਆਂ ਦੇ ਅੰਦਰ ਸੀ.ਡਬਲਿਊ.ਸੀ. ਨੂੰ ਸੂਚਿਤ ਕਰਨਾ ਜਰੂਰੀ ਹੈ। ਇਸ ਮੌਕੇ ਵਿਸ਼ੇਸ਼ ਤੌਰ `ਤੇ ਪਹੁੰਚੇ ਐਡਵੋਕੇਟ ਮਨੋਜ ਤ੍ਰਿਪਾਠੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਦੇਰ ਰਾਤ ਤੱਕ ਸੂਚਨਾ ਮਿਲਣ ਤੋਂ ਬਾਅਦ ਵੀ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਸੂਚਨਾ ਸੀ.ਡਬਲਿਊ.ਸੀ. ਨੂੰ ਸੂਚਿਤ ਕਰਨਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵਿਭਾਗ ਨੂੰ ਕਿਸੇ ਹੋਰ ਜਾਣਕਾਰੀ ਲਈ ਕੋਈ ਮਦਦ ਚਾਹੀਦੀ ਹੈ ਤਾਂ ਉਹ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਡੀਸੀਪੀਯੂ ਦੇ ਸਮੂਹ ਮੈਂਬਰ ਹਾਜ਼ਰ ਸਨ।