ਲਾਵਾਰਿਸ ਬੱਚਿਆਂ ਦੀ ਜਾਣਕਾਰੀ ਦੇਣ ਦੀ ਕੀਤੀ ਅਪੀਲ
ਫਾਜ਼ਿਲਕਾ 12 ਅਪ੍ਰੈਲ 2022
ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਹਿਮਾਂਸ਼ੂ ਅਗਰਵਾਲ ਆਈਏਐੱਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਹਰਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਬਲਾਕ ਖੂਈਆਂ ਸਰਵਰ ਦੇ ਬੀਡੀਪੀਓ ਅਤੇ ਸਰਪੰਚਾਂ ਨਾਲ ਮੀਟਿੰਗ ਕੀਤੀ।
ਹੋਰ ਪੜ੍ਹੋ :-ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ
ਮੀਟਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ 0 ਤੋਂ 18 ਸਾਲ ਤੱਕ ਦੇ ਬੱਚਿਆਂ ਦੀ ਸੁਰੱਖਿਆ ਲਈ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਦਫਤਰ ਵੱਖ ਵੱਖ ਕਾਨੂੰਨਾਂ ਤਹਿਤ ਮਿਲੇ ਅਧਿਕਾਰਾਂ ਦੀ ਸੁਰੱਖਿਆ, ਜੁਵੇਨਾਈਲ ਜਸਟਿਸ ਬੋਰਡ ਅਤੇ ਗੈਰ ਸਰਕਾਰੀ ਸੰਸਥਾਵਾਂ ਦੁਆਰਾ ਕਰਨੀ ਯਕੀਨੀ ਬਣਾਉਂਦਾ ਹੈ ਅਤੇ ਯਤੀਮ ਬੱਚਿਆਂ ਦੇ ਕਾਨੂੰਨੀ ਤੌਰ ਤੇ ਅਡਾਪਸ਼ਨ ਕਰਵਾਉਣ ਵਿੱਚ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੀ ਨਜ਼ਰ ਵਿੱਚ ਕੋਈ ਸਰੀਰਕ ਸ਼ੋਸ਼ਣ, ਲਾਵਾਰਿਸ, ਯਤੀਮ, ਜੇਲ੍ਹ ਕੈਦੀ ਦਾ ਬੱਚਾ, ਬਾਲ ਮਜ਼ਦੂਰੀ ਕਰਦਾ ਬੱਚਾ ਆਦਿ ਤੁਹਾਡੀ ਨਜ਼ਰ ਵਿਚ ਆਉਂਦਾ ਹੈ ਤਾਂ ਇਸ ਦੀ ਸੂਚਨਾ 01638-261098 ਤੇ ਦੇ ਸਕਦੇ ਹੋ।
ਇਸ ਮੌਕੇ ਬਲਾਕ ਖੂਈਆਂ ਸਰਵਰ ਦੇ ਬੀਡੀਪੀਓ ਜਸਵੰਤ ਸਿੰਘ, ਸੈਕਟਰੀ ਅਤੇ ਕੌਂਸਲਰ ਭੁਪਿੰਦਰਜੀਤ ਸਿੰਘ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ ਹਾਜ਼ਰ ਸਨ।