ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਬਟਾਲਾ ਵਿਖੇ 14 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

Sorry, this news is not available in your requested language. Please see here.

ਗੁਰਦਾਸਪੁਰ, 11 ਅਪ੍ਰੈਲ 2022

ਸ੍ਰੀਮਤੀ ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨਮਾਈ ਹੇਠ 14 ਮਈ 2022 ਨੂੰ ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਤੇ ਬਟਾਲਾ ਵਿਖੇ  ਸ਼ੈਸਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਇਕ ਅਦਾਲਤਾਂ ਵਿਚ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜਨਤਕ ਦਫ਼ਤਰਾਂ ਦਾ ਨਿਰੀਖਣ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੋਰ ਗਿੱਲ ਸਿਵਿਲ ਜੱਜ (ਸੀਨੀਅਰ ਡਵੀਜ਼ਨ/ ਸੀ.ਜੀ.ਐਮ) –ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਵੇਂ ਕਿ ਕਰੀਮੀਨਲ ਕੰਪਾਊਂਡਬਲ ਕੇਸ, ਬੈਂਕ ਰਿਕਰਵਰੀ ਕੇਸ, ਐਮਏਸੀਟੀ ਕੇਸ, ਮੈਟਰੀਮੋਨੀਅਲ, ਲੈਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ ( ਜ਼ਿਲਾ ਅਤੇ ਹਾਈਕੋਰਟ ਕਚਹਿਰੀਆਂ ਵਿਚ ਪੈਡਿੰਗ) ਆਦਿ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸਜ਼ ਜਿਵੇਂ ਬੈਂਕ ਰਿਕਵਰੀ ਕੇਸ, ਲੈਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋ ਵੱਧ ਲੋਕ ਇਨਾਂ ਅਦਾਲਤਾਂ ਵਿੱਚ ਕੇਸ ਲਗਾਉਣ।  ਇਸ ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।

Spread the love