ਸੀ ਵਿਜਲ ‘ਤੇ ਹੁਣ ਤੱਕ ਆਈਆਂ 7 ਸ਼ਿਕਾਇਤਾਂ -ਜ਼ਿਲ੍ਹਾ ਚੋਣ ਅਫ਼ਸਰ

Sorry, this news is not available in your requested language. Please see here.

1950 ਨੰਬਰ ‘ਤੇ 37 ਲੋਕਾਂ ਨੇ ਵੋਟਾਂ ਸਬੰਧੀ ਸਹਾਇਤਾ ਲਈ ਕੀਤਾ ਸੰਪਰਕ
ਜ਼ਿਲ੍ਹਾ ਪ੍ਰਸ਼ਾਸਨ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਤੇ ਸੁਤੰਤਰ ਢੰਗ ਨਾਲ ਨੇਪਰੇ ਚੜਾਉਣ ਲਈ ਵਚਨਬੱਧ- ਸੋਨਾਲੀ ਗਿਰਿ
ਚੋਣ ਜਾਬਤੇ ਦੀ ਉਲੰਘਣਾ, ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਸੀਵਿਜਲ ਐਪ ਰਾਹੀਂ ਕਰਨ ਲੋਕ
ਹੈਲਪਲਾਈਨ ਨੰਬਰ 1950 ‘ਤੇ ਵੀ ਕੀਤੀ ਜਾ ਸਕਦੀ ਹੈ ਕੋਈ ਸ਼ਿਕਾਇਤ
ਰੂਪਨਗਰ, 12 ਜਨਵਰੀ 2022
ਭਾਰਤੀ ਚੋਣ ਕਮਿਸ਼ਨ ਦੀ ਸੀ-ਵਿਜਲ ਐਪ ਰਾਹੀਂ ਰੂਪਨਗਰ ਜ਼ਿਲ੍ਹੇ ‘ਚ ਚੋਣ ਜਾਬਤਾ ਲੱਗਣ ਤੋਂ ਹੁਣ ਤੱਕ 7 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ‘ਚੋਂ 5 ਰੂਪਨਗਰ ਹਲਕੇ ਅਤੇ 2 ਸ਼ਿਕਾਇਤ ਆਨੰਦਪੁਰ ਸਾਹਿਬ ਹਲਕੇ ਨਾਲ ਸਬੰਧਤ ਸੀ, ਜੋਕਿ ਸਬੰਧਤ ਰਿਟਰਨਿੰਗ ਅਧਿਕਾਰੀਆਂ ਨੂੰ ਭੇਜੀਆਂ ਗਈਆਂ ਅਤੇ ਹੱਲ ਕਰ ਦਿੱਤੀਆਂ ਗਈਆਂ ਹਨ।

ਹੋਰ ਪੜ੍ਹੋ :-ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਸਟਾਫ ਦੀ ਕੀਤੀ ਰੈਂਡੋਮਾਈਜ਼ੇਸ਼ਨ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਅਤੇ ਸੁਤੰਤਰ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ, ਜਿਸ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਇਕਜੁਟ ਹੋਕੇ ਕੰਮ ਕਰ ਰਿਹਾ ਹੈ।
ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹਾਇਤਾ ਲਈ ਜਿੱਥੇ ਹੈਲਪਲਾਈਨ ਨੰਬਰ 1950 ਨਿਰੰਤਰ 24 ਘੰਟੇ ਕੰਮ ਕਰ ਰਿਹਾ ਹੈ, ਉਥੇ ਹੀ ਚੋਣ ਜਾਬਤਾ ਦੀ ਉਲੰਘਣਾ ਦੀ ਸ਼ਿਕਾਇਤ ਸੀ ਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ, ਜਿਸ ‘ਤੇ ਅਗਲੇ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਣੀ ਲਾਜਮੀ ਹੁੰਦੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਫੋਨ ਵਿੱਚ ਸੀਵਿਜਲ ਐਪ ਡਾਊਨਲੋਡ ਕਰਨ ਅਤੇ ਕਿਸੇ ਤਰ੍ਹਾਂ ਦੀ ਚੋਣ ਜਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਸੀਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ। ਇਸ ਐਪ ‘ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਹੈਲਪਲਾਈਨ ਨੰਬਰ 1950 ‘ਤੇ ਰੋਪੜ੍ਹ ਜ਼ਿਲ੍ਹੇ ਵਿੱਚੋਂ ਚੋਣ ਜਾਬਤਾ ਲੱਗਣ ਤੋਂ ਹੁਣ ਤੱਕ 37 ਲੋਕਾਂ ਨੇ ਵੋਟਾਂ ਸਬੰਧੀਂ ਸਹਾਇਤਾ ਲਈ ਸੰਪਰਕ ਕੀਤਾ ਹੈ, ਜਿਨ੍ਹਾਂ ਨੂੰ ਚੋਣ ਅਮਲੇ ਵੱਲੋਂ ਤੁਰੰਤ ਸਹਾਇਤਾ ਮੁਹੱਈਆ ਕਰਵਾਈ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਜੇਕਰ ਕੋਈ ਸ਼ਰਾਰਤੀ ਅਨਸਰ, ਜਾਂ ਕੋਈ ਹੋਰ ਕਿਸੇ ਤਰ੍ਹਾਂ ਡਰ, ਭੈਅ ਜਾਂ ਲਾਲਚ ਦਿੰਦਾ ਹੈ ਤਾਂ ਉਹ ਇਸ ਦੀ ਸ਼ਿਕਾਇਤ 1950 ਹੈਲਪਲਾਈਨ ਨੰਬਰ ‘ਤੇ ਵੀ ਕਰ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਅੰਤਰ-ਰਾਜੀ ਚੈੱਕ ਪੋਸਟਾਂ ਸਮੇਤ ਜ਼ਿਲ੍ਹੇ ਅੰਦਰ ਹਰ ਵਿਧਾਨ ਸਭਾ ਹਲਕੇ ‘ਚ ਉਡਣ ਦਸਤਿਆਂ ਦੀਆਂ ਟੀਮਾਂ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਆਦਰਸ਼ ਚੋਣ ਜਾਬਤੇ ਨਾਲ ਸਬੰਧਤ ਟੀਮਾਂ ਅਤੇ ਸੈਟਕਰ ਅਫ਼ਸਰ ਤਾਇਨਾਤ ਹਨ ਅਤੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਇੱਕ ਟੀਮ ਵਜੋਂ ਪ੍ਰਭਾਵਸ਼ਾਲੀ ਢੰਗ ਨਾਲ ਕਾਰਜਸ਼ੀਲ ਹੈ ਅਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ।
Spread the love