ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ 6 ਦਸੰਬਰ ਨੂੰ ਲਗਾਇਆ ਜਾਵੇਗਾ ਸਵੈ ਰੋਜ਼ਗਾਰ/ਲੋਨ ਮੇਲਾ

ZILA ROZGAR
ਸ਼ਹਿਰੀ ਨੌਜਵਾਨਾਂ ਲਈ ਮੁਫ਼ਤ ਰੋਜ਼ਗਾਰ ਕਿੱਤਾ ਮੁਖੀ ਹੁਨਰ ਸਿਖਲਾਈ ਕੋਰਸ ਦੀ ਸ਼ੁਰੂਆਤ: ਏ.ਡੀ.ਸੀ.(ਜ)

Sorry, this news is not available in your requested language. Please see here.

ਬਰਨਾਲਾ, 3 ਦਸੰਬਰ 2021

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅਤੇ ਡਿਪਟੀ ਕਮਿਸ਼ਨਰ-ਕਮ- ਚੇਅਰਮੈਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਘਰ ਘਰ ਰੋਜਗਾਰ ਸਕੀਮ ਅਧੀਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਮਿਤੀ 6 ਦਸੰਬਰ 2021 (ਦਿਨ ਸੋਮਵਾਰ) ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਸਵੈ ਰੋਜਗਾਰ/ ਲੋਨ ਮੇਲਾ ਲਗਾਇਆ ਜਾ ਰਿਹਾ ਹੈ।

ਹੋਰ ਪੜ੍ਹੋ :-ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਕਰਵਾਇਆ ਸਮਾਗਮ

ਸ਼੍ਰੀ ਗੁਰਤੇਜ ਸਿੰਘ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਦੱਸਿਆ ਗਿਆ ਕਿ ਸਵੈ ਰੋਜਗਾਰ/ ਲੋਨ ਮੇਲੇ ਵਿੱਚ ਹਰ ਪ੍ਰਕਾਰ ਦਾ ਕੰਮ ਸ਼ੁਰੂ ਕਰਨ ਲਈ ਜਾਂ ਕੰਮ ਵਧਾਉਣ ਲਈ ਹਰ ਪ੍ਰਕਾਰ ਦੇ ਲੋਨ ਅਪਲਾਈ ਕਰਵਾਏ ਜਾਣਗੇ।

ਸੋ ਚਾਹਵਾਨ ਉਮੀਦਵਾਰ ਆਪਣੀ ਪੜ੍ਹਾਈ ਦੇ ਸਰਟੀਫਿਕੇਟ, ਅਧਾਰ ਕਾਰਡ, ਪੈਨ ਕਾਰਡ, ਜਾਤੀ ਸਰਟੀਫਿਕੇਟ, ਸਕਿਲ ਕੋਰਸ ਸਰਟੀਫਿਕੇਟ ਅਤੇ ਫੋਟੋ ਆਦਿ ਨਾਲ ਲੈ ਕੇ ਸਵੈ ਰੋਜਗਾਰ/ ਲੋਨ ਮੇਲੇ ਵਿੱਚ ਪਹੁੰਚ ਕੇ ਕੋਈ ਵੀ ਕੰਮ ਸੁਰੂ ਕਰਨ ਲਈ  ਸਬੰਧਤ ਵਿਭਾਗ ਕੋਲ ਲੋਨ ਲੈਣ ਸਬੰਧੀ ਅਪਲਾਈ ਕਰ ਸਕਦੇ ਹਨ।